|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਪੰਜ਼ਾਬ : ਨਹੀਂ ਦੇਣੇ ਪੈਣਗੇ ਪਾਣੀ ਤੇ ਸੀਵਰੇਜ ਦੇ ਬਕਾਇਆ ਬਿੱਲ

ਚੰਡੀਗੜ੍ਹ (ਦੇਵ ਇੰਦਰਜੀਤ) :ਪੰਜਾਬ ਦੇ ਲੋਕਾਂ ਨੂੰ ਹੁਣ ਪਾਣੀ ਤੇ ਸੀਵਰੇਜ ਦੇ ਬਕਾਇਆ ਬਿੱਲ ਨਹੀਂ ਦੇਣੇ ਪੈਣਗੇ। ਇਸ ਨੂੰ ਲੈ ਕੇ ਕੈਬਨਿਟ ਦੀ ਬੈਠਕ ਦੌਰਾਨ ਲਏ ਗਏ ਫ਼ੈਸਲੇ ਦੇ ਆਧਾਰ ’ਤੇ ਲੋਕਲ ਬਾਡੀਜ਼ ਦੇ ਪ੍ਰਿੰਸੀਪਲ ਸੈਕ੍ਰੇਟਰੀ ਏ. ਕੇ. ਸਿਨ੍ਹਾ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਦੇ ਮੁਤਾਬਕ ਨਗਰ ਨਿਗਮਾ ਨਾਲ ਸਬੰਧਿਤ ਪਾਣੀ ਤੇ ਸੀਵਰੇਜ ਦੇ ਬਕਾਇਆ ਬਿੱਲਾ

NRI Post Desk · 1862 ਦਿਨ ਪਹਿਲਾਂ · ਅੱਪਡੇਟ 1862 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜ਼ਾਬ : ਨਹੀਂ ਦੇਣੇ ਪੈਣਗੇ ਪਾਣੀ ਤੇ ਸੀਵਰੇਜ ਦੇ ਬਕਾਇਆ ਬਿੱਲ
📷 NRI Post Desk

ਚੰਡੀਗੜ੍ਹ (ਦੇਵ ਇੰਦਰਜੀਤ) :ਪੰਜਾਬ ਦੇ ਲੋਕਾਂ ਨੂੰ ਹੁਣ ਪਾਣੀ ਤੇ ਸੀਵਰੇਜ ਦੇ ਬਕਾਇਆ ਬਿੱਲ ਨਹੀਂ ਦੇਣੇ ਪੈਣਗੇ। ਇਸ ਨੂੰ ਲੈ ਕੇ ਕੈਬਨਿਟ ਦੀ ਬੈਠਕ ਦੌਰਾਨ ਲਏ ਗਏ ਫ਼ੈਸਲੇ ਦੇ ਆਧਾਰ ’ਤੇ ਲੋਕਲ ਬਾਡੀਜ਼ ਦੇ ਪ੍ਰਿੰਸੀਪਲ ਸੈਕ੍ਰੇਟਰੀ ਏ. ਕੇ. ਸਿਨ੍ਹਾ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਦੇ ਮੁਤਾਬਕ ਨਗਰ ਨਿਗਮਾ ਨਾਲ ਸਬੰਧਿਤ ਪਾਣੀ ਤੇ ਸੀਵਰੇਜ ਦੇ ਬਕਾਇਆ ਬਿੱਲਾਂ ਨੂੰ ਮੁਆਫ ਕਰ ਦਿੱਤਾ ਗਿਆ ਹੈ।

125 ਗਜ਼ ਤਕ ਰਿਹਾਇਸ਼ੀ ਮਕਾਨਾਂ ਨੂੰ ਮੁਆਫੀ, ਬਾਕੀ ਕੈਟਾਗਰੀ ਨੂੰ ਮਹੀਨੇ ਦੇ ਦੇਣੇ ਪੈਣਗੇ 50 ਰੁਪਏ

ਸੰਬੰਧਿਤ ਖ਼ਬਰਾਂ

ਸਰਕਾਰ ਵੱਲੋਂ ਅੱਗੇ ਲਈ 125 ਗਜ਼ ਤਕ ਰਿਹਾਇਸ਼ੀ ਮਕਾਨਾਂ ਨੂੰ ਪਾਣੀ ਤੇ ਸੀਵਰੇਜ ਦੇ ਬਿੱਲ ਮੁਆਫ਼ ਕਰ ਦਿੱਤੇ ਗਏ ਹਨ, ਜਦਕਿ ਬਾਕੀ ਕੈਟਾਗਰੀ ਨੂੰ ਹੁਣ ਪਾਣੀ ਦੇ ਬਿੱਲਾਂ ਦੇ ਤੌਰ ’ਤੇ ਇਕਮੁਸ਼ਤ 50 ਰੁਪਏ ਮਹੀਨਾ ਦੇਣੇ ਪੈਣਗੇ।

ਸਰਕਾਰ ਦੇਵੇਗੀ ਟਿਊਬਵੈੱਲਾਂ ਦੇ ਬਿਜਲੀ ਬਿੱਲ

ਪਾਣੀ ਤੇ ਸੀਵਰੇਜ ਦੇ ਬਕਾਇਆ ਬਿੱਲਾਂ ਦੀ ਮੁਆਫੀ ਦੇ ਨਾਲ-ਨਾਲ ਰੇਟ ਡਾਊਟ ਕਰਨ ਤੋਂ ਬਾਅਦ ਨਗਰ ਨਿਗਮ ਨੂੰ ਬਜਟ ਟਾਰਗੈੱਟ ਪੂਰਾ ਕਰਨ ’ਚ ਮੁਸ਼ਕਿਲ ਹੋਵੇਗੀ, ਜਿਸ ਨੁਕਸਾਨ ਦੀ ਭਰਪਾਈ ਲਈ ਟਿਊਬਵੈੱਲਾਂ ਦੇ ਬਿਜਲੀ ਬਿੱਲ ਸਰਕਾਰ ਦੇਵੇਗੀ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!