|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜਲਦ ਖੁੱਲ੍ਹੇਗੀ ਪੰਜਾਬ ਪੁਲਸ ਭਾਰਤੀ :ਕੈਪਟਨ ਅਮਰਿੰਦਰ ਸਿੰਘ

ਅੰਮ੍ਰਿਤਸਰ,(ਦੇਵ ਇੰਦਰਜੀਤ) :ਪੰਜਾਬ ਦੇ ਮੁੱਖ ਮੰਤਰੀ ਨੇ ਬੀਤੇ ਦਿਨੀਂ ਐਲਾਨ ਕੀਤਾ ਸੀ ਕਿ ਪੰਜਾਬ ਸਰਕਾਰ ਵੱਲੋਂ 10 ਹਜ਼ਾਰ ਪੁਲਿਸ ਮੁਲਾਜ਼ਮਾਂ ਦੀ ਭਰਤੀ ਸਬ-ਇੰਸਪੈਕਟਰ, ਹੌਲਦਾਰ ਅਤੇ ਸਿਪਾਹੀ ਪੱਧਰ 'ਤੇ ਵੱਖ-ਵੱਖ ਕਾਡਰਾਂ ਵਿੱਚ ਕੀਤੀ ਜਾਵੇਗੀ ਜਿਸ ਵਿੱਚ 33 ਫੀਸਦੀ ਮਹਿਲਾਵਾਂ ਹੋਣਗੀਆਂ, ਤਾਂ ਜੋ ਪੁਲਿਸ ਦੀ ਤਾਇਨਾਤੀ ਨੂੰ ਮਜ਼ਬੂਤੀ ਦੇਣ ਦੇ ਨਾਲ ਨਾਲ ਪ੍ਰਭਾਵਸ਼ਾਲੀ ਪੁਲਿਸਿ

NRI Post Desk · 2071 ਦਿਨ ਪਹਿਲਾਂ · ਅੱਪਡੇਟ 2071 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜਲਦ ਖੁੱਲ੍ਹੇਗੀ ਪੰਜਾਬ ਪੁਲਸ ਭਾਰਤੀ :ਕੈਪਟਨ ਅਮਰਿੰਦਰ ਸਿੰਘ
📷 NRI Post Desk

ਅੰਮ੍ਰਿਤਸਰ,(ਦੇਵ ਇੰਦਰਜੀਤ) :ਪੰਜਾਬ ਦੇ ਮੁੱਖ ਮੰਤਰੀ ਨੇ ਬੀਤੇ ਦਿਨੀਂ ਐਲਾਨ ਕੀਤਾ ਸੀ ਕਿ ਪੰਜਾਬ ਸਰਕਾਰ ਵੱਲੋਂ 10 ਹਜ਼ਾਰ ਪੁਲਿਸ ਮੁਲਾਜ਼ਮਾਂ ਦੀ ਭਰਤੀ ਸਬ-ਇੰਸਪੈਕਟਰ, ਹੌਲਦਾਰ ਅਤੇ ਸਿਪਾਹੀ ਪੱਧਰ 'ਤੇ ਵੱਖ-ਵੱਖ ਕਾਡਰਾਂ ਵਿੱਚ ਕੀਤੀ ਜਾਵੇਗੀ ਜਿਸ ਵਿੱਚ 33 ਫੀਸਦੀ ਮਹਿਲਾਵਾਂ ਹੋਣਗੀਆਂ, ਤਾਂ ਜੋ ਪੁਲਿਸ ਦੀ ਤਾਇਨਾਤੀ ਨੂੰ ਮਜ਼ਬੂਤੀ ਦੇਣ ਦੇ ਨਾਲ ਨਾਲ ਪ੍ਰਭਾਵਸ਼ਾਲੀ ਪੁਲਿਸਿੰਗ ਨੂੰ ਵੀ ਯਕੀਨੀ ਬਣਾਇਆ ਜਾ ਸਕੇ। ਇਨ੍ਹਾਂ ਕਾਡਰਾਂ ਵਿਚ ਜ਼ਿਲ੍ਹਾ, ਆਰਮਡ, ਇਨਵੈਸਟੀਗੇਸ਼ਨ, ਇੰਟੈਲੀਜੈਂਸ ਅਤੇ ਤਕਨੀਕੀ ਸਹਾਇਤਾ ਸੇਵਾਵਾਂ ਸ਼ਾਮਲ ਹਨ।

ਸੰਬੰਧਿਤ ਖ਼ਬਰਾਂ

ਡੀ.ਜੀ.ਪੀ. ਦਿਨਕਰ ਗੁਪਤਾ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਆਉਂਦੇ 2-3 ਮਹੀਨਿਆਂ ਵਿੱਚ ਵੱਖ ਵੱਖ ਅਸਾਮੀਆਂ ਨੂੰ ਭਰਨ ਲਈ ਭਰਤੀ ਪ੍ਰਕਿਰਿਆ ਸ਼ੁਰੂ ਹੋਵੇਗੀ, ਜੋ ਕਿ ਇਸ ਮੰਤਵ ਲਈ ਗਠਿਤ ਕੀਤੇ ਗਏ ਵੱਖ-ਵੱਖ ਰਾਜ ਪੱਧਰੀ ਭਰਤੀ ਬੋਰਡਾਂ ਦੁਆਰਾ ਕੀਤੀ ਜਾਵੇਗੀ। ਸਬ-ਇੰਸਪੈਕਟਰਾਂ ਅਤੇ ਹੌਲਦਾਰਾਂ ਦੀ ਭਰਤੀ ਨਾਲ ਸਬੰਧਤ ਵੇਰਵਿਆਂ ਬਾਰੇ ਜਾਣਕਾਰੀ ਦਿੰਦਿਆਂ ਡੀਜੀਪੀ ਨੇ ਕਿਹਾ ਕਿ ਚਾਹਵਾਨ ਉਮੀਦਵਾਰਾਂ (ਪੁਰਸ਼ ਜਾਂ ਮਹਿਲਾਵਾਂ ਦੋਵੇਂ) ਕੋਲ ਘੱਟੋ ਘੱਟ ਬੈਚਲਰ ਡਿਗਰੀ ਹੋਣੀ ਚਾਹੀਦੀ ਹੈ ਅਤੇ 1 ਜਨਵਰੀ, 2021 ਤੱਕ 28 ਸਾਲ ਤੱਕ ਦੀ ਉਮਰ ਹੋਣੀ ਚਾਹੀਦੀ ਹੈ (ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੁਝ ਸ਼੍ਰੇਣੀਆਂ ਲਈ ਢਿੱਲ ਦਿੱਤੀ ਜਾਵੇਗੀ)।

ਇਸੇ ਤਰ੍ਹਾਂ ਕਾਂਸਟੇਬਲ ਦੇ ਅਹੁਦੇ ਲਈ ਚਾਹਵਾਨ ਉਮੀਦਵਾਰਾਂ (ਪੁਰਸ਼ ਜਾਂ ਮਹਿਲਾਵਾਂ ਦੋਵੇਂ) ਜਿਨ੍ਹਾਂ ਦੀ ਉਮਰ 1 ਜਨਵਰੀ, 2021 ਤੱਕ 18-28 ਸਾਲ ਉਮਰ ਵਰਗ ਵਿੱਚ ਆਉਂਦੀ ਹੈ (ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੁਝ ਸ਼੍ਰੇਣੀਆਂ ਲਈ ਢਿੱਲ ਦਿੱਤੀ ਜਾਵੇਗੀ) ਅਤੇ ਬਾਰ੍ਹਵੀਂ ਤੱਕ ਦੀ ਵਿੱਦਿਅਕ ਯੋਗਤਾ ਹੋਵੇ, ਉਹ ਪੰਜਾਬ ਪੁਲਿਸ ਵਿਚ ਕਾਂਸਟੇਬਲਾਂ ਦੀਆਂ ਅਸਾਮੀਆਂ ਲਈ ਯੋਗ ਹੋਣਗੇ।ਡੀਜੀਪੀ ਨੇ ਅੱਗੇ ਕਿਹਾ ਕਿ ਸਿਰਫ ਘੱਟੋ ਘੱਟ ਸਰੀਰਕ ਮਾਪ ਸਬੰਧੀ ਮਾਪਦੰਡਾਂ ਨੂੰ ਪੂਰਾ ਕਰਨ ਵਾਲੇ ਉਮੀਦਵਾਰਾਂ, ਜਿਸ ਵਿੱਚ ਪੁਰਸ਼ ਉਮੀਦਵਾਰਾਂ ਲਈ 5 ਫੁੱਟ 7 ਇੰਚ ਕੱਦ ਅਤੇ ਮਹਿਲਾ ਉਮੀਦਵਾਰਾਂ ਲਈ 5 ਫੁੱਟ 2 ਇੰਚ ਕੱਦ, ਸ਼ਾਮਲ ਹੈ, ਨੂੰ ਸਰੀਰਕ ਜਾਂਚ ਟੈਸਟ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!