|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਪਿਤਾ ਨੇ PUBG ਖੇਡਣ ਤੋਂ ਰੋਕਿਆ ਤਾਂ ਪੁੱਤਰ ਨੇ ਕੀਤੀ ਖੁਦਕੁਸ਼ੀ

ਜਲੰਧਰ (ਐਨ.ਆਰ.ਆਈ. ਮੀਡਿਆ) : ਜਲੰਧਰ ਦੀ ਬਸਤੀ ਸ਼ੇਖ ਇਲਾਕੇ 'ਚ ਦੋ ਭੈਣਾਂ ਦੇ ਕੱਲੇ ਭਰਾ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ। ਮ੍ਰਿਤਕ ਨੌਜਵਾਨ ਦੇ ਪਿਤਾ ਅਨੁਸਾਰ ਉਹ ਉਸ ਨੂੰ ਪਬਜੀ ਗੇਮ ਖੇਡਣ ਤੋਂ ਰੋਕਦੇ ਸਨ, ਜਿਸ ਕਾਰਨ ਉਸ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ। ਨੌਜਵਾਨ ਨੇ ਆਪਣੇ ਆਪ ਨੂੰ ਗੋਲੀ ਮਾਰਨ ਤੋਂ ਪਹਿਲਾ ਸੁਸਾਈਡ ਨੋਟ 'ਤੇ ਲਿਖਿਆ ਕਿ 'ਮੈਂ ਬਹੁਤ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਜਲੰਧਰ (ਐਨ.ਆਰ.ਆਈ. ਮੀਡਿਆ) : ਜਲੰਧਰ ਦੀ ਬਸਤੀ ਸ਼ੇਖ ਇਲਾਕੇ 'ਚ ਦੋ ਭੈਣਾਂ ਦੇ ਕੱਲੇ ਭਰਾ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ। ਮ੍ਰਿਤਕ ਨੌਜਵਾਨ ਦੇ ਪਿਤਾ ਅਨੁਸਾਰ ਉਹ ਉਸ ਨੂੰ ਪਬਜੀ ਗੇਮ ਖੇਡਣ ਤੋਂ ਰੋਕਦੇ ਸਨ, ਜਿਸ ਕਾਰਨ ਉਸ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ। ਨੌਜਵਾਨ ਨੇ ਆਪਣੇ ਆਪ ਨੂੰ ਗੋਲੀ ਮਾਰਨ ਤੋਂ ਪਹਿਲਾ ਸੁਸਾਈਡ ਨੋਟ 'ਤੇ ਲਿਖਿਆ ਕਿ 'ਮੈਂ ਬਹੁਤ ਬੁਰਾ ਹਾਂ'।

ਸੰਬੰਧਿਤ ਖ਼ਬਰਾਂ

ਦੱਸ ਦਈਏ ਕਿ ਮ੍ਰਿਤਕ ਮਾਨਿਕ ਸ਼ਰਮਾ ਦੇ ਪਿਤਾ ਚੰਦਰ ਸ਼ੇਖਰ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਜਲੰਧਰ ਦੇ ਡੀਏਵੀ ਕਾਲਜ ਵਿੱਚ ਦੂਸਰੇ ਸਾਲ ਦਾ ਵਿਦਿਆਰਥੀ ਸੀ। ਦੂਜੇ ਪਾਸੇ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਬਸਤੀ ਸ਼ੇਖ ਇਲਾਕੇ ਵਿੱਚ ਇੱਕ ਨੌਜਵਾਨ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕੀਤੀ ਹੈ, ਉਨ੍ਹਾਂ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!