|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ: ਰਾਣਾ ਬਲਾਚੌਰੀਆ ਦਾ ਹੋਇਆ ਅੰਤਿਮ ਸਸਕਾਰ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਚੰਡੀਗੜ੍ਹ (ਪਾਇਲ): ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਦਾ ਉਸ ਦੇ ਜੱਦੀ ਪਿੰਡ ਚਣਕੋਆ ’ਚ ਅੰਤਿਮ ਸਸਕਾਰ ਕਰ ਦਿੱਤਾ ਗਿਆ। ਪੋਸਟ ਮਾਰਟਮ ਤੋਂ ਬਾਅਦ ਬਲਾਚੌਰੀਆ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਲਿਆਂਦੀ ਗਈ। ਇਸ ਮੌਕੇ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਛਾ ਗਈ ਅਤੇ ਪੂਰੇ ਪਿੰਡ ਦੀਆਂ ਅੱਖਾਂ ਨਮ ਹੋ ਗਈਆਂ। ਰਾਣਾ ਬਲਾਚੌਰੀਆ ਦੀ ਮ੍ਰਿਤਕ ਦੇਹ ਘਰ ਪਹੁੰਚਣ ’ਤੇ ਉਨ੍ਹ

NRI Post Desk · 347 ਦਿਨ ਪਹਿਲਾਂ · ਅੱਪਡੇਟ 347 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ: ਰਾਣਾ ਬਲਾਚੌਰੀਆ ਦਾ ਹੋਇਆ ਅੰਤਿਮ ਸਸਕਾਰ, ਪਰਿਵਾਰ ਦਾ ਰੋ-ਰੋ ਬੁਰਾ ਹਾਲ
📷 NRI Post Desk

ਚੰਡੀਗੜ੍ਹ (ਪਾਇਲ): ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਦਾ ਉਸ ਦੇ ਜੱਦੀ ਪਿੰਡ ਚਣਕੋਆ ’ਚ ਅੰਤਿਮ ਸਸਕਾਰ ਕਰ ਦਿੱਤਾ ਗਿਆ। ਪੋਸਟ ਮਾਰਟਮ ਤੋਂ ਬਾਅਦ ਬਲਾਚੌਰੀਆ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਲਿਆਂਦੀ ਗਈ। ਇਸ ਮੌਕੇ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਛਾ ਗਈ ਅਤੇ ਪੂਰੇ ਪਿੰਡ ਦੀਆਂ ਅੱਖਾਂ ਨਮ ਹੋ ਗਈਆਂ। ਰਾਣਾ ਬਲਾਚੌਰੀਆ ਦੀ ਮ੍ਰਿਤਕ ਦੇਹ ਘਰ ਪਹੁੰਚਣ ’ਤੇ ਉਨ੍ਹਾਂ ਦੇ ਪਿਤਾ ਭੁੱਬਾਂ ਮਾਰ-ਮਾਰ ਰੋਏ ਜਦਕਿ ਬਾਕੀ ਪਰਿਵਾਰਕ ਮੈਂਬਰਾਂ ਦੀ ਹਾਲਤ ਵੀ ਦੇਖੀ ਨਹੀਂ ਜਾ ਰਹੀ ਸੀ। ਰਾਣਾ ਬਲਾਚੌਰੀਆ ਦਾ ਮੌਤ ਤੋਂ ਸਿਰਫ਼ 11 ਦਿਨ ਪਹਿਲਾਂ ਹੀ ਵਿਆਹ ਹੋਇਆ ਸੀ।

ਸੰਬੰਧਿਤ ਖ਼ਬਰਾਂ

ਜ਼ਿਕਰਯੋਗ ਹੈ ਕਿ ਕਬੱਡੀ ਖਿਡਾਰੀ ਅਤੇ ਪ੍ਰਮੋਟਰ ਰਾਣਾ ਬਲਾਚੌਰੀਆ ਦਾ ਬੀਤੀ ਰਾਤ ਮੋਹਾਲੀ ਦੇ ਸੋਹਾਣਾ ਸਾਹਿਬ ਵਿਖੇ ਚੱਲ ਕਬੱਡੀ ਕੱਪ ਦੇ ਮੈਚ ਦੌਰਾਨ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਹਮਲਾਵਰ ਰਾਣਾ ਦੇ ਫੈਨਜ਼ ਬਣ ਕੇ ਫੋਟੋ ਖਿਚਵਾਉਣ ਦੇ ਬਹਾਨੇ ਆਏ ਸਨ।

ਦੱਸ ਦਇਏ ਕਿ ਇਸ ਟੂਰਨਾਮੈਂਟ ਵਿਚ ਪੰਜਾਬੀ ਗਾਇਕ ਮਨਕੀਰਤ ਔਲਖ਼ ਵੀ ਆਉਣ ਵਾਲੇ ਸਨ, ਪਰ ਉਨ੍ਹਾਂ ਦੇ ਆਉਣ ਤੋਂ ਕੁਝ ਦੇਰ ਪਹਿਲਾਂ ਹੀ ਰਾਣਾ ਬਲਾਚੌਰੀਆ ਦਾ ਕਤਲ ਹੋ ਗਿਆ, ਜਿਸ ਕਾਰਨ ਉੱਥੇ ਭਾਜੜਾਂ ਪੈ ਗਈਆਂ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਪੰਜਾਬ: ਰਾਣਾ ਬਲਾਚੌਰੀਆ ਦਾ ਹੋਇਆ ਅੰਤਿਮ ਸਸਕਾਰ, ਪਰਿਵਾਰ ਦਾ ਰੋ-ਰੋ ਬੁਰਾ ਹਾਲ — NRI Post