|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

PUNJAB: ਸਵਾਰੀਆਂ ਨਾਲ ਭਰੀ ਰੋਡਵੇਜ਼ ਬੱਸ ‘ਤੇ ਅਣਪਛਾਤਿਆਂ ਵੱਲੋਂ ਹਮਲਾ

ਮਮਦੋਟ (ਨੇਹਾ): ਫਿਰੋਜ਼ਪੁਰ-ਫਾਜ਼ਿਲਕਾ ਸੜਕ ’ਤੇ ਪੀਰ ਖਾਂ ਸ਼ੇਖ ਵਾਲੀ ਪੁਲ ਨਜ਼ਦੀਕ ਪੰਜਾਬ ਰੋਡਵੇਜ਼ ਦੀ ਬੱਸ ’ਤੇ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਫਾਇਰਿੰਗ ਕੀਤੀ। ਇਸ ਦੌਰਾਨ ਸਾਰੀਆਂ ਸਵਾਰੀਆਂ ਸੁਰੱਖਿਅਤ ਰਹੀਆਂ| ਇਹ ਘਟਨਾ ਅੱਜ ਸ਼ਾਮ ਛੇ ਵਜੇ ਤੋਂ ਬਾਅਦ ਵਾਪਰੀ।

NRI Post Desk · 361 ਦਿਨ ਪਹਿਲਾਂ · ਅੱਪਡੇਟ 361 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
PUNJAB: ਸਵਾਰੀਆਂ ਨਾਲ ਭਰੀ ਰੋਡਵੇਜ਼ ਬੱਸ ‘ਤੇ ਅਣਪਛਾਤਿਆਂ ਵੱਲੋਂ ਹਮਲਾ
📷 NRI Post Desk

ਮਮਦੋਟ (ਨੇਹਾ): ਫਿਰੋਜ਼ਪੁਰ-ਫਾਜ਼ਿਲਕਾ ਸੜਕ ’ਤੇ ਪੀਰ ਖਾਂ ਸ਼ੇਖ ਵਾਲੀ ਪੁਲ ਨਜ਼ਦੀਕ ਪੰਜਾਬ ਰੋਡਵੇਜ਼ ਦੀ ਬੱਸ ’ਤੇ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਫਾਇਰਿੰਗ ਕੀਤੀ। ਇਸ ਦੌਰਾਨ ਸਾਰੀਆਂ ਸਵਾਰੀਆਂ ਸੁਰੱਖਿਅਤ ਰਹੀਆਂ| ਇਹ ਘਟਨਾ ਅੱਜ ਸ਼ਾਮ ਛੇ ਵਜੇ ਤੋਂ ਬਾਅਦ ਵਾਪਰੀ।

ਸੰਬੰਧਿਤ ਖ਼ਬਰਾਂ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੱਸ ਦੇ ਡਰਾਈਵਰ ਅਤੇ ਕੰਡਕਟਰ ਅਮਨਦੀਪ ਸਿੰਘ ਨੇ ਦੱਸਿਆ ਕਿ ਉਹ ਫਿਰੋਜ਼ਪੁਰ ਤੋਂ ਗੰਗਾਨਗਰ ਜਾ ਰਹੇ ਸਨ ਕਿ ਤਿੰਨ ਨੌਜਵਾਨਾਂ ਨੇ ਡਰਾਈਵਰ ਦੀ ਬਾਰੀ ਵਿੱਚ ਗੋਲੀ ਮਾਰੀ ਜਿਹੜੀ ਡਰਾਈਵਰ ਸੀਟ ਮਗਰੋਂ ਲੰਘ ਗਈ ਤੇ ਡਰਾਈਵਰ ਵਾਲ ਵਾਲ ਬਚ ਗਿਆ ਅਤੇ ਦੂਸਰੀ ਗੋਲੀ ਬੱਸ ਦੇ ਅੱਗੇ ਮਾਰੀ, ਬੱਸ ਦੇ ਕੰਡਕਟਰ ਅਮਨਦੀਪ ਸਿੰਘ ਨੇ ਦੱਸਿਆ ਕਿ ਗੋਲੀ ਚੱਲਣ ਨਾਲ ਉਸ ਦੀ ਲੱਤ ਵਿੱਚ ਛਰ੍ਹੇ ਲੱਗੇ ਹਨ | ਘਟਨਾ ਵਾਪਰਨ ਤੋਂ ਬਾਅਦ ਡਰਾਈਵਰ ਵੱਲੋਂ ਬੱਸ ਨੂੰ ਥਾਣਾ ਲੱਖੋ ਕੇ ਬਹਿਰਾਮ ਲਿਜਾਇਆ ਗਿਆ| ਇਹ ਮਾਮਲਾ ਥਾਣਾ ਮਮਦੋਟ ਅਧੀਨ ਹੋਣ ਕਰਕੇ ਥਾਣਾ ਮੁਖੀ ਮਮਦੋਟ ਪੁਲੀਸ ਫੋਰਸ ਸਮੇਤ ਮੌਕੇ ’ਤੇ ਪਹੁੰਚੇ ਪਰ ਗੋਲੀਆਂ ਚਲਾਉਣ ਦੇ ਕਾਰਨ ਸਪਸ਼ਟ ਨਾ ਹੋਏ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!