|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਕੜਾਕੇ ਦੀ ਠੰਢ ਵਿਚ ਸ਼ਹੀਦਾਂ ਨੂੰ ਨਤਮਸਤਕ ਹੋਣ ਲਈ ਦੇਸ਼ ਵਿਦੇਸ਼ ਤੋਂ ਸੰਗਤਾਂ ਇਸ ਪਵਿੱਤਰ ਧਰਤੀ 'ਤੇ ਪਹੁੰਚ ਰਹੀਆਂ

ਫਤਿਹਗੜ੍ਹ ਸਾਹਿਬ (ਇੰਦਰਜੀਤ ਸਿੰਘ) : ਸਿੱਖ ਕੌਮ ਲਈ ਸਰਬੰਸ ਕੁਰਬਾਨ ਕਰਨ ਵਾਲੇ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲਾ ਵੀਰਵਾਰ ਨੂੰ ਸ਼ੁਰੂ ਹੋ ਗਿਆ ਹੈ। ਕੜਾਕੇ ਦੀ ਠੰਢ ਵਿਚ ਸ਼ਹੀਦਾਂ ਨੂੰ ਨਤਮਸਤਕ ਹੋਣ ਲਈ ਦੇਸ਼ ਵਿਦੇਸ਼ ਤੋਂ ਸੰਗਤਾਂ ਇਸ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਫਤਿਹਗੜ੍ਹ ਸਾਹਿਬ (ਇੰਦਰਜੀਤ ਸਿੰਘ) : ਸਿੱਖ ਕੌਮ ਲਈ ਸਰਬੰਸ ਕੁਰਬਾਨ ਕਰਨ ਵਾਲੇ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲਾ ਵੀਰਵਾਰ ਨੂੰ ਸ਼ੁਰੂ ਹੋ ਗਿਆ ਹੈ। ਕੜਾਕੇ ਦੀ ਠੰਢ ਵਿਚ ਸ਼ਹੀਦਾਂ ਨੂੰ ਨਤਮਸਤਕ ਹੋਣ ਲਈ ਦੇਸ਼ ਵਿਦੇਸ਼ ਤੋਂ ਸੰਗਤਾਂ ਇਸ ਪਵਿੱਤਰ ਧਰਤੀ 'ਤੇ ਪਹੁੰਚ ਰਹੀਆਂ ਹਨ।ਤਿੰਨ ਰੋਜ਼ਾ ਧਾਰਮਿਕ ਸਮਾਗਮ ਦੀ ਸ਼ੁਰੂਆਤ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਨਾਲ ਹੋਈ। ਇਹ ਗੁਰਦੂਆਰਾ ਸਾਹਿਬ ਉਸ ਸਥਾਨ 'ਤੇ ਸੁਸ਼ੋਭਿਤ ਹੈ ਜਿਥੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦਾ ਅੰਤਿਮ ਸੰਸਕਾਰ ਕੀਤਾ ਗਿਆ ਸੀ।

ਸੰਬੰਧਿਤ ਖ਼ਬਰਾਂ

ਇਸ ਸਥਾਨ ਨੂੰ ਦੁਨੀਆਂ ਦੀ ਸਭ ਤੋਂ ਕੀਮਤੀ ਥਾਂ ਹੋਣ ਦਾ ਮਾਣ ਹਾਸਲ ਹੈ। ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਅਰਦਾਸ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਫਤਿਹਗੜ੍ਹ ਸਾਹਿਬ ਦੀ ਧਰਤੀ ਖਾਲਸਾ ਪੰਥ ਅਤੇ ਨੌਜਵਾਨ ਪੀੜ੍ਹੀ ਲਈ ਗੌਰਵ ਹੈ ਅਤੇ ਉਨ੍ਹਾਂ ਨੂੰ ਆਤਮਵਿਸ਼ਵਾਸ ਨਾਲ ਭਰਪੂਰ ਕਰਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਿੱਖ ਇਤਿਹਾਸ ਤੋਂ ਪ੍ਰੇਰਣਾ ਲੈ ਕੇ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ 'ਤੇ ਚਲਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ 28 ਦਸੰਬਰ ਨੂੰ ਸਵੇਰੇ ਸਾਢੇ 8 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣਗੇ।

9 ਵਜੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਰਵਾਨਾ ਹੋਵੇਗਾ ਜੋ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਪਹੁੰਚ ਕੇ ਸੰਪੰਨ ਹੋਵੇਗਾ।ਐਸਜੀਪੀਸੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਕਿਹਾ ਕਿ ਸੰਸਾਰ ਭਰ ਦੇ ਸਿੱਖ ਇਸ ਸ਼ਹਾਦਤ ਨੂੰ ਨਮਨ ਕਰਦੇ ਹੋਏ ਫਤਿਹਗੜ੍ਹ ਸਾਹਿਬ ਪਹੁੰਚਦੇ ਹਨ। ਸ਼ਹਾਦਤ ਦੇ ਇਹ ਦਿਨ ਵੈਰਾਗ ਦੇ ਪ੍ਰਤੀਕ ਹਨ ਨਾ ਕਿ ਸ਼ੋਕ ਦੇ। ਇਸ ਸ਼ਹਾਦਤ ਦੀ ਮਿਸਾਲ ਦੁਨੀਆ ਭਰ ਵਿਚ ਕਿਤੇ ਨਹੀਂ ਮਿਲਦੀ। ਇਸ ਮੌਕੇ ਡੀਸੀ ਅੰਮ੍ਰਿਤ ਕੌਰ ਗਿੱਲ, ਏਡੀਸੀ ਜਸਪ੍ਰੀਤ ਸਿੰਘ, ਐਸਡੀਐਮ ਡਾ. ਸੰਜੀਵ ਕੁਮਾਰ ਅਤੇ ਹੋਰ ਮੌਜੂਦ ਸਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!