|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਗੁਰੂ ਰਾਮਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਵਿਰੁੱਧ ਕਾਰਵਾਈ ਕਰਨ ਦੇ ਨਿਰਦੇਸ਼

ਚੰਡੀਗੜ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਵਿਦਿਆਰਥੀ ਦੇ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਦੇ ਲਾਭ ਤੋਂ ਵਾਂਝੇ ਰਹਿਣ ਦਾ ਮਾਮਲਾ ਵਿਚ ਕਾਰਵਾਈ ਕਰਦਿਆਂ ਵਧੀਕ ਮੁੱਖ ਸਕੱਤਰ ਪੰਜਾਬ ਸਰਕਾਰ ਮੈਡੀਕਲ ਸਿੱਖਿਆ ਤੇ ਖੋਜ ਨੂੰ ਗੁਰੂ ਰਾਮਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਅੰਮਿ੍ਤਸਰ ਅਤੇ ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਪੰਜਾਬ ਦੇ ਅਧਿਕਾਰੀਆਂ/ ਕਾਰਮਚਾਰੀਆ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਵਿਦਿਆਰਥੀ ਦੇ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਦੇ ਲਾਭ ਤੋਂ ਵਾਂਝੇ ਰਹਿਣ ਦਾ ਮਾਮਲਾ ਵਿਚ ਕਾਰਵਾਈ ਕਰਦਿਆਂ ਵਧੀਕ ਮੁੱਖ ਸਕੱਤਰ ਪੰਜਾਬ ਸਰਕਾਰ ਮੈਡੀਕਲ ਸਿੱਖਿਆ ਤੇ ਖੋਜ ਨੂੰ ਗੁਰੂ ਰਾਮਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਅੰਮਿ੍ਤਸਰ ਅਤੇ ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਪੰਜਾਬ ਦੇ ਅਧਿਕਾਰੀਆਂ/ ਕਾਰਮਚਾਰੀਆਂ, ਜੋ ਇਸ ਮਾਮਲੇ ਨਾਲ ਸਬੰਧਤ ਹਨ ਵਿਰੁੱਧ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਤੇਜਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਦੇ ਰਾਜਪੁਰਾ ਤਹਿਸੀਲ ਦੇ ਪਿੰਡ ਸੁਹਰੋ ਦੇ ਕੁਲਦੀਪ ਸਿੰਘ ਨੇ ਲ਼ਿਖਤੀ ਤੌਰ 'ਤੇ ਕਮਿਸ਼ਨ ਦੇ ਧਿਆਨ ਵਿਚ ਲਿਆਂਦਾ ਸੀ ਕਿ ਉਨ੍ਹਾਂ ਦੀ ਪੁੱਤਰੀ ਸਰਬਜੀਤ ਕੌਰ ਨੂੰ ਸਰਕਾਰ ਵੱਲੋਂ ਲਾਗੂ ਸਕਾਲਰਸ਼ਿਪ ਲੈਣ ਵਿਚ ਬਹੁਤ ਔਕੜਾਂ ਆ ਰਹੀਆਂ ਹਨ ਅਤੇ ਉਸਦੀ ਬੇਟੀ ਦੀ ਪੜ੍ਹਾਈ ਅਤੇ ਸਮੇਂ ਦਾ ਨੁਕਸਾਨ ਹੋ ਰਿਹਾ ਹੈ।

ਸੰਬੰਧਿਤ ਖ਼ਬਰਾਂ

ਜਿਸ 'ਤੇ ਕਾਰਵਾਈ ਕਰਦਿਆਂ ਕਮਿਸ਼ਨ ਵਲੋਂ ਸਬੰਧਤ ਵਿਭਾਗ ਤੋਂ ਰਿਪੋਰਟ ਮੰਗੀ ਗਈ। ਜਿਸ ਵਿਚ ਸਪੱਸ਼ਟ ਹੋ ਗਿਆ ਹੈ ਕਿ ਗੁਰੂ ਰਾਮਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਅੰਮਿ੍ਤਸਰ ਅਤੇ ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਪੰਜਾਬ ਵਲੋਂ ਭਾਰਤ ਸਰਕਾਰ ਦੀਆਂ ਪੋਸਟ ਮੈਟਿ੍ਕ ਟੂ ਐਸ.ਸੀ. ਸਟੂਡੈਂਟਸ ਸਕੀਮ ਤਹਿਤ ਪੋਰਟਲ 'ਤੇ ਰਜਿਸਟਰ ਨਾ ਕਰਵਾਉਣ ਕਰਕੇ ਸ਼ਿਕਾਇਤਕਰਤਾ ਦੀ ਬੇਟੀ ਸਰਬਜੀਤ ਕੌਰ ਸਕੀਮ ਤਹਿਤ ਵਜੀਫੇ ਦਾ ਲਾਭ ਨਹੀਂ ਲੈ ਸਕੀ ਜਦਕਿ ਉਸ ਵੱਲੋਂ ਇਸ ਬਾਬਤ ਗੁਰੂ ਰਾਮਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਅੰਮਿ੍ਤਸਰ ਅਤੇ ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਪੰਜਾਬ ਨੂੰ ਕਈ ਵਾਰ ਲ਼ਿਖਤੀ ਬੇਨਤੀਆਂ ਵੀ ਕੀਤੀਆਂ ਗਈਆਂ।ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਸਬੰਧਤ ਵਿਭਾਗ ਤੋਂ 19 ਜੂੁਨ ਤੱਕ ਐਕਸ਼ਨ ਟੇਕਨ ਰਿਪੋਰਟ ਵੀ ਮੰਗੀ ਗਈ ਹੈ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!