|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਸਟੂਡੈਂਟਸ ਯੂਨੀਅਨ ਤੇ ਨੌਜਵਾਨ ਭਾਰਤ ਸਭਾ ਵੱਲੋਂ ਜਲਿ੍ਆਂਵਾਲਾ ਬਾਗ਼ ਦੀ ਟਿਕਟ ਲਗਾਉਣ ਦੀ ਨਿਖੇਧੀ

ਚੰਡੀਗੜ (ਇੰਦਰਜੀਤ ਸਿੰਘ) : ਪੰਜਾਬ ਸਟੂਡੈਂਟਸ ਯੂਨੀਅਨ ਤੇ ਨੌਜਵਾਨ ਭਾਰਤ ਸਭਾ ਵੱਲੋਂ ਸਰਕਾਰ ਦੀ ਜਲਿ੍ਆਂਵਾਲਾ ਬਾਗ਼ ਦੀ ਵਿਰਾਸਤ 'ਤੇ ਟਿਕਟ ਲਗਾਉਣ ਦੀ ਨੀਅਤ ਤਹਿਤ ਬਣਾਏ ਗਏ ਕਾਊਂਟਰ, ਜਿਸ ਨਾਲ ਸ਼ਹੀਦ ਊਧਮ ਸਿੰਘ ਦਾ ਬੁੱਤ ਵੀ ਢਕਿਆ ਗਿਆ ਹੈ, ਦੀ ਨਿਖੇਧੀ ਕਰਦਿਆਂ ਸਰਕਾਰ ਨੂੰ ਚੇਤਾਵਨੀ ਦਿੰਦੀ ਹੈ ਕਿ ਜੇਕਰ ਟਿਕਟ ਲਗਦੀ ਹੈ ਤਾਂ ਸਰਕਾਰ ਨੂੰ ਤਿੱਖੇ ਸੰਘਰਸ਼ ਦਾ ਸਾਹਮਣਾ ਕਰਨਾ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ (ਇੰਦਰਜੀਤ ਸਿੰਘ) : ਪੰਜਾਬ ਸਟੂਡੈਂਟਸ ਯੂਨੀਅਨ ਤੇ ਨੌਜਵਾਨ ਭਾਰਤ ਸਭਾ ਵੱਲੋਂ ਸਰਕਾਰ ਦੀ ਜਲਿ੍ਆਂਵਾਲਾ ਬਾਗ਼ ਦੀ ਵਿਰਾਸਤ 'ਤੇ ਟਿਕਟ ਲਗਾਉਣ ਦੀ ਨੀਅਤ ਤਹਿਤ ਬਣਾਏ ਗਏ ਕਾਊਂਟਰ, ਜਿਸ ਨਾਲ ਸ਼ਹੀਦ ਊਧਮ ਸਿੰਘ ਦਾ ਬੁੱਤ ਵੀ ਢਕਿਆ ਗਿਆ ਹੈ, ਦੀ ਨਿਖੇਧੀ ਕਰਦਿਆਂ ਸਰਕਾਰ ਨੂੰ ਚੇਤਾਵਨੀ ਦਿੰਦੀ ਹੈ ਕਿ ਜੇਕਰ ਟਿਕਟ ਲਗਦੀ ਹੈ ਤਾਂ ਸਰਕਾਰ ਨੂੰ ਤਿੱਖੇ ਸੰਘਰਸ਼ ਦਾ ਸਾਹਮਣਾ ਕਰਨਾ ਪਵੇਗਾ।ਪੀਐੱਸਯੂ ਦੇ ਸੂਬਾ ਪ੍ਰਧਾਨ ਰਣਬੀਰ ਰੰਧਾਵਾ ਤੇ ਨੌਜਵਾਨ ਭਾਰਤ ਸਭਾ ਦੇ ਸੂਬਾ ਪ੍ਰਧਾਨ ਰੁਪਿੰਦਰ ਚੌਂਦਾ ਨੇ ਕਿਹਾ ਕਿ ਜਲਿ੍ਆਂਵਾਲਾ ਬਾਗ਼ ਬਰਤਾਨਵੀ ਸਾਮਰਾਜ ਵਿਰੁੱਧ ਲੜੇ ਸ਼ਾਨਾਮੱਤੇ ਆਜ਼ਾਦੀ ਸੰਗਰਾਮ ਦਾ ਪ੍ਰਤੀਕ ਹੈ। ਇਹ ਵਿਰਾਸਤ ਪੰਜਾਬੀਆਂ ਨੂੰ ਸੱਚੀ ਦੇਸ਼ਭਗਤੀ ਤੇ ਧਰਮ ਨਿਰਪੱਖਤਾ ਦੀ ਪ੍ਰੇਰਨਾ ਦਿੰਦੀ ਹੈ। ਇਸ ਪ੍ਰੇਰਨਾ ਨੂੰ ਮਨੋਰੰਜਨ ਪਾਰਕ 'ਚ ਤਬਦੀਲ ਕਰਨ ਦੀ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਸੰਬੰਧਿਤ ਖ਼ਬਰਾਂ

ਅਜਿਹਾ ਕੋਈ ਵੀ ਯਤਨ ਸਰਕਾਰ ਨੂੰ ਬਹੁਤ ਮਹਿੰਗਾ ਪਏਗਾ।ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਜਿਸ ਤਰ੍ਹਾਂ ਦੇਸ਼ ਦੇ ਇਤਿਹਾਸ ਨਾਲ ਛੇੜਛਾੜ ਕੀਤੀ ਜਾ ਰਹੀ ਹੈ, ਸੰਵਿਧਾਨਕ ਸੰਸਥਾਵਾਂ ਨੂੰ ਆਪਣੇ ਭਗਵੇ ਏਜੰਡੇ ਤਹਿਤ ਚਲਾਇਆ ਜਾ ਰਿਹਾ ਹੈ, ਉਸ ਤੋਂ ਜੱਲਿ੍ਆਂਵਾਲਾ ਬਾਗ਼ ਦੇ ਨਵੀਨੀਕਰਨ ਤੇ ਮੁਰੰਮਤ ਦੇ ਕੰਮ ਪ੍ਰਤੀ ਕਈ ਤਰ੍ਹਾਂ ਦੇ ਸ਼ੰਕੇ ਮੌਜੂਦ ਰਹੇ ਹਨ। ਕਿਉਂਕਿ ਇਸਤੋਂ ਪਹਿਲਾਂ ਵੀ ਭਾਜਪਾ ਦਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਐਂਟਰੀ ਟਿਕਟ ਲਾਉਣ ਦੀ ਵਕਾਲਤ ਕਰ ਚੁੱਕਾ ਹੈ।ਪੀਐੱਸਯੂ ਤੇ ਐੱਨਬੀਐੱਸ ਦੇ ਜਨਰਲ ਸਕੱਤਰ ਗਗਨ ਸੰਗਰਾਮੀ ਤੇ ਮੰਗਾ ਆਜ਼ਾਦ ਨੇ ਕਿਹਾ ਕਿ ਜਿਨਾਂ ਲੋਕਾਂ ਦਾ ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਰੱਤੀ ਭਰ ਵੀ ਯੋਗਦਾਨ ਨਹੀਂ, ਉਨ੍ਹਾਂ ਲੋਕਾਂ ਕੋਲੋਂ ਅਜਿਹੇ ਕਾਰਨਾਮਿਆਂ ਦੀ ਹੀ ਆਸ ਹੈ ਪਰ ਪੰਜਾਬ ਦੀ ਜਵਾਨੀ ਐਂਟਰੀ ਟਿਕਟ ਲਾਉਣ ਦੇ ਫੈਸਲੇ ਨੂੰ ਹਰਗਿਜ਼ ਲਾਗੂ ਨਹੀਂ ਹੋਣ ਦੇਵੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!