|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

Punjab: ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਮੌਤ

ਲੁਧਿਆਣਾ (ਨੇਹਾ): ਲੁਧਿਆਣਾ-ਬਠਿੰਡਾ ਰਾਜ ਮਾਰਗ ਉਪਰ ਬੋਪਾਰਾਏ ਕਲਾਂ ਸੰਪਰਕ ਸੜਕ ਦੇ ਮੋੜ ’ਤੇ ਸੜਕ ਹਾਦਸੇ ਵਿੱਚ ਲੰਘੀ ਸ਼ਾਮ ਟਰੈਕਟਰ-ਟਰਾਲੀ ਨਾਲ ਟੱਕਰ ਵਿੱਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਜ਼ਬਰਦਸਤ ਹਾਦਸੇ ਵਿੱਚ ਪਰਵਿੰਦਰ ਸਿੰਘ, ਮਲਕੀਤ ਸਿੰਘ ਅਤੇ ਆਕਾਸ਼ਦੀਪ ਤਿੰਨੋਂ ਵਾਸੀ ਪਿੰਡ ਗਹਿਲ, ਜ਼ਿਲ੍ਹਾ ਬਰਨਾਲਾ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨਾਂ ਦੀ

NRI Post Desk · 356 ਦਿਨ ਪਹਿਲਾਂ · ਅੱਪਡੇਟ 357 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
Punjab: ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਮੌਤ
📷 NRI Post Desk

ਲੁਧਿਆਣਾ (ਨੇਹਾ): ਲੁਧਿਆਣਾ-ਬਠਿੰਡਾ ਰਾਜ ਮਾਰਗ ਉਪਰ ਬੋਪਾਰਾਏ ਕਲਾਂ ਸੰਪਰਕ ਸੜਕ ਦੇ ਮੋੜ ’ਤੇ ਸੜਕ ਹਾਦਸੇ ਵਿੱਚ ਲੰਘੀ ਸ਼ਾਮ ਟਰੈਕਟਰ-ਟਰਾਲੀ ਨਾਲ ਟੱਕਰ ਵਿੱਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਜ਼ਬਰਦਸਤ ਹਾਦਸੇ ਵਿੱਚ ਪਰਵਿੰਦਰ ਸਿੰਘ, ਮਲਕੀਤ ਸਿੰਘ ਅਤੇ ਆਕਾਸ਼ਦੀਪ ਤਿੰਨੋਂ ਵਾਸੀ ਪਿੰਡ ਗਹਿਲ, ਜ਼ਿਲ੍ਹਾ ਬਰਨਾਲਾ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨਾਂ ਦੀ ਉਮਰ 20 ਤੋਂ 21 ਸਾਲ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਸ਼ਨਿਚਰਵਾਰ ਦੇਰ ਰਾਤ ਹਨੇਰੇ ਅਤੇ ਸੰਘਣੀ ਧੁੰਦ ਕਾਰਨ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਅੱਗੇ ਜਾ ਰਹੀ ਟਰੈਕਟਰ-ਟਰਾਲੀ ਦਿਖਾਈ ਨਹੀਂ ਦਿੱਤੀ, ਜਿਸ ਕਾਰਨ ਉਨ੍ਹਾਂ ਦਾ ਮੋਟਰਸਾਈਕਲ ਸਿੱਧਾ ਟਰਾਲੀ ਨਾਲ ਟਕਰਾ ਗਿਆ।

ਸੰਬੰਧਿਤ ਖ਼ਬਰਾਂ

ਹਾਦਸੇ ਤੋਂ ਬਾਅਦ ਗੰਭੀਰ ਜ਼ਖ਼ਮੀ ਦੋ ਨੌਜਵਾਨਾਂ ਨੂੰ ਤੁਰੰਤ ਸਰਕਾਰੀ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਸੁਧਾਰ ਲਿਜਾਇਆ ਗਿਆ। ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ। ਐਤਵਾਰ ਸਵੇਰੇ ਇਲਾਜ ਦੌਰਾਨ ਦੋਵੇਂ ਜ਼ਖ਼ਮੀਆਂ ਨੇ ਦਮ ਤੋੜ ਦਿੱਤਾ। ਪਰਵਿੰਦਰ ਸਿੰਘ ਦੀ ਲਾਸ਼ ਘਟਨਾ ਵਾਲੀ ਥਾਂ ਦੇ ਨੇੜੇ ਖੇਤਾਂ ਵਿੱਚ ਪਈ ਮਿਲੀ ਸੀ। ਪਰਵਿੰਦਰ ਸਿੰਘ ਕੋਲੋਂ ਮਿਲੇ ਆਧਾਰ ਕਾਰਡ ਤੋਂ ਮ੍ਰਿਤਕਾਂ ਦੀ ਪਹਿਚਾਣ ਸੰਭਵ ਹੋਈ, ਜਿਸ ਤੋਂ ਬਾਅਦ ਸੁਧਾਰ ਪੁਲੀਸ ਨੇ ਬਰਨਾਲਾ ਪੁਲੀਸ ਨੂੰ ਘਟਨਾ ਦੀ ਸੂਚਨਾ ਦਿੱਤੀ। ਥਾਣਾ ਸੁਧਾਰ ਦੇ ਮੁਖੀ ਗੁਰਦੀਪ ਸਿੰਘ ਅਨੁਸਾਰ ਖੰਡੂਰ ਪਿੰਡ ਦੇ ਟਰੈਕਟਰ ਚਾਲਕ ਸਤਨਾਮ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਥਾਣੇਦਾਰ ਗੁਰਨਾਮ ਸਿੰਘ ਨੂੰ ਮਾਮਲੇ ਦੀ ਜਾਂਚ ਸੌਂਪੀ ਗਈ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਪੋਸਟਮਾਰਟਮ ਲਈ ਸਿਵਲ ਹਸਪਤਾਲ ਲੁਧਿਆਣਾ ਵਿੱਚ ਭੇਜ ਦਿੱਤੀਆਂ ਗਈਆਂ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
Punjab: ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਮੌਤ — NRI Post