|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ: ਮਾਨ ਸਰਕਾਰ ਦਾ ਵੱਡਾ ਐਲਾਨ! ਲੱਖਾਂ ਔਰਤਾਂ ਲਈ ਸ਼ੁਰੂ ਕੀਤੀ ਨਵੀਂ ਯੋਜਨਾ

ਚੰਡੀਗੜ੍ਹ(ਪਾਇਲ): ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਮੁਫ਼ਤ ਸੈਨੇਟਰੀ ਨੈਪਕਿਨ ਵੰਡ ਪ੍ਰੋਗਰਾਮ ਦੇ ਪੁਨਰਗਠਨ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸਦਾ ਨਵਾਂ ਨਾਂ ਹੁਣ ‘ਨਵੀਂ ਦਿਸ਼ਾ ਯੋਜਨਾ’ ਰੱਖਿਆ ਗਿਆ ਹੈ। ਇਸ ਫ਼ੈਸਲੇ ਦਾ ਮਕਸਦ ਸੂਬੇ ਭਰ 'ਚ ਇੱ

NRI Post Desk · 377 ਦਿਨ ਪਹਿਲਾਂ · ਅੱਪਡੇਟ 377 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ: ਮਾਨ ਸਰਕਾਰ ਦਾ ਵੱਡਾ ਐਲਾਨ! ਲੱਖਾਂ ਔਰਤਾਂ ਲਈ ਸ਼ੁਰੂ ਕੀਤੀ ਨਵੀਂ ਯੋਜਨਾ
📷 NRI Post Desk

ਚੰਡੀਗੜ੍ਹ(ਪਾਇਲ): ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਮੁਫ਼ਤ ਸੈਨੇਟਰੀ ਨੈਪਕਿਨ ਵੰਡ ਪ੍ਰੋਗਰਾਮ ਦੇ ਪੁਨਰਗਠਨ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸਦਾ ਨਵਾਂ ਨਾਂ ਹੁਣ ‘ਨਵੀਂ ਦਿਸ਼ਾ ਯੋਜਨਾ’ ਰੱਖਿਆ ਗਿਆ ਹੈ। ਇਸ ਫ਼ੈਸਲੇ ਦਾ ਮਕਸਦ ਸੂਬੇ ਭਰ 'ਚ ਇੱਕ ਭਰੋਸੇਮੰਦ, ਸੁਚਾਰੂ ਅਤੇ ਪਾੜਾ ਰਹਿਤ ਲਾਗੂਕਰਨ ਪ੍ਰਣਾਲੀ ਨੂੰ ਯਕੀਨੀ ਬਣਾਉਣਾ ਹੈ। ਸੁਧਾਰ ਕੀਤੀ ਯੋਜਨਾ ਦੇ ਤਹਿਤ, ਲੋੜਵੰਦ ਔਰਤਾਂ ਨੂੰ ਪ੍ਰਤੀ ਮਹੀਨਾ 9 ਸੈਨੇਟਰੀ ਨੈਪਕਿਨ ਨਿਯਮਿਤ ਤੌਰ ’ਤੇ ਆਂਗਣਵਾੜੀ ਕੇਂਦਰਾਂ ਰਾਹੀਂ ਵੰਡੇ ਜਾਣਗੇ।

ਸੰਬੰਧਿਤ ਖ਼ਬਰਾਂ

ਪ੍ਰਤੀ ਆਂਗਣਵਾੜੀ ਕੇਂਦਰ 50 ਲਾਭਪਾਤਰੀਆਂ ਦੇ ਟੀਚੇ ਅਧੀਨ ਹਰ ਮਹੀਨੇ ਘੱਟੋ-ਘੱਟ 13,65,700 ਔਰਤਾਂ ਨੂੰ ਕਵਰ ਕਰਨ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ। ਮੰਤਰੀ ਨੇ ਕਿਹਾ ਕਿ ਯੋਗ ਲਾਭਪਾਤਰੀਆਂ ਦੀ ਗਿਣਤੀ ਹੋਰ ਵਧਾਉਣ ਲਈ ਵੀ ਯਤਨ ਕੀਤੇ ਜਾਣਗੇ ਤਾਂ ਜੋ ਹਰ ਔਰਤ ਤੱਕ ਇਹ ਸਹੂਲਤ ਪਹੁੰਚੇ। ਯੋਜਨਾ ਦੇ ਸੁਚਾਰੂ ਲਾਗੂ ਕਰਨ ਲਈ ਪੰਜਾਬ ਕੈਬਨਿਟ ਨੇ 53 ਕਰੋੜ ਦੀ ਰਕਮ ਨੂੰ ਮਨਜ਼ੂਰੀ ਦੇ ਦਿੱਤੀ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਨਵੇਂ ਢਾਂਚੇ 'ਚ ਖ਼ਰੀਦ, ਆਵਾਜਾਈ, ਵੰਡ, ਨਿਗਰਾਨੀ ਅਤੇ ਗੁਣਵੱਤਾ ਜਾਂਚ ਸਬੰਧੀ ਸਪੱਸ਼ਟ ਅਤੇ ਮਜ਼ਬੂਤ ਨਿਯਮ ਸ਼ਾਮਲ ਹਨ, ਜਿਨ੍ਹਾਂ ਦਾ ਮਕਸਦ ਪਹਿਲਾਂ ਦਰਪੇਸ਼ ਬੇਨਿਯਮੀਆਂ ਨੂੰ ਖ਼ਤਮ ਕਰਨਾ ਹੈ।

ਉਨ੍ਹਾਂ ਕਿਹਾ ਕਿ ਯੋਜਨਾ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤੀ ਨਾਲ ਲਾਗੂ ਕਰਨ ਲਈ ਆਂਗਣਵਾੜੀ ਵਰਕਰਾਂ ਨੂੰ ਜ਼ਰੂਰੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਪਾਰਦਰਸ਼ਤਾ ਅਤੇ ਜਵਾਬਦੇਹੀ ਵਧਾਉਣ ਲਈ ਯੋਜਨਾ ਦੇ ਅਧੀਨ ਮੋਬਾਇਲ ਐਪਲੀਕੇਸ਼ਨ, ਡਿਜੀਟਲ ਡੈਸ਼ਬੋਰਡ ਅਤੇ ਹੋਰ ਆਈ. ਟੀ. ਟੂਲ ਰਾਹੀਂ ਅਸਲ-ਸਮੇਂ ਦੇ ਡਾਟਾ ਦੀ ਨਿਗਰਾਨੀ ਅਤੇ ਸਮੀਖਿਆ ਕੀਤੀ ਜਾਵੇਗੀ। ਇਸ ਨਾਲ ਸਪਲਾਈ ਚੇਨ ਦਾ ਪੂਰਾ ਰਿਕਾਰਡ ਡਿਜੀਟਲ ਹੋਵੇਗਾ ਅਤੇ ਹਰ ਪੱਧਰ ’ਤੇ ਪਾਰਦਰਸ਼ਤਾ ਯਕੀਨੀ ਬਣੇਗੀ। ਉਨ੍ਹਾਂ ਕਿਹਾ ਕਿ ਔਰਤਾਂ ਅਤੇ ਕੁੜੀਆਂ ਨੂੰ ਸਿਹਤਮੰਦ ਮਾਹਵਾਰੀ ਅਭਿਆਸਾ, ਸਫ਼ਾਈ ਅਤੇ ਸਮੁੱਚੀ ਤੰਦਰੁਸਤੀ ਬਾਰੇ ਸਿੱਖਿਅਤ ਕਰਨ ਲਈ ਜਾਗਰੂਕਤਾ ਅਤੇ ਆਈ. ਈ. ਸੀ ਮੁਹਿੰਮ ਵੀ ਚਲਾਈ ਜਾਵੇਗੀ। ਡਾ. ਬਲਜੀਤ ਕੌਰ ਨੇ ਕਿਹਾ ਕਿ ਲਾਗੂਕਰਨ ਦੀ ਪ੍ਰਗਤੀ ਦਾ ਮੁਲਾਂਕਣ ਕਰਨ ਲਈ ਦੋ ਸਾਲਾਂ ਬਾਅਦ ਯੋਜਨਾ ਦੀ ਸਮੀਖਿਆ ਕੀਤੀ ਜਾਵੇਗੀ ਤਾਂ ਜੋ ਹੋਰ ਬਿਹਤਰੀ ਲਈ ਲਾਜ਼ਮੀ ਕਦਮ ਚੁੱਕੇ ਜਾ ਸਕਣ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਪੰਜਾਬ: ਮਾਨ ਸਰਕਾਰ ਦਾ ਵੱਡਾ ਐਲਾਨ! ਲੱਖਾਂ ਔਰਤਾਂ ਲਈ ਸ਼ੁਰੂ ਕੀਤੀ ਨਵੀਂ ਯੋਜਨਾ — NRI Post