|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

Punjab: ਪਟਿਆਲਾ 'ਚ ਔਰਤ ਦਾ ਬੇਰਹਿਮੀ ਨਾਲ ਕਤਲ

ਪਟਿਆਲਾ (ਰਾਘਵ): ਪਟਿਆਲਾ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਹਲਕਾ ਸਨੌਰ ਦੇ ਅਧੀਨ ਆਉਂਦੇ ਖਾਲਸਾ ਕਾਲੋਨੀ ਵਿਚ ਇਕ ਔਰਤ ਦਾ ਗਲਾ ਵੱਢ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕਾ ਦੀ ਪਛਾਣ ਰਾਧਿਕਾ (30) ਵਜੋਂ ਹੋਈ ਹੈ। ਮ੍ਰਿਤਕ ਰਾਧਿਕਾ ਦੋ ਬੱਚਿਆਂ ਦੀ ਮਾਂ ਸੀ। ਉਸ ਦੀ ਇਕ 2 ਸਾਲ ਦੀ ਕੁੜੀ ਅਤੇ 9 ਮਹੀਨਿਆਂ ਦਾ ਇਕ ਬੇਟਾ ਹੈ। ਘਟਨਾ ਦੀ ਸੂਚਨਾ ਪਾ

NRI Post Desk · 484 ਦਿਨ ਪਹਿਲਾਂ · ਅੱਪਡੇਟ 484 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
Punjab: ਪਟਿਆਲਾ 'ਚ ਔਰਤ ਦਾ ਬੇਰਹਿਮੀ ਨਾਲ ਕਤਲ
📷 NRI Post Desk

ਪਟਿਆਲਾ (ਰਾਘਵ): ਪਟਿਆਲਾ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਹਲਕਾ ਸਨੌਰ ਦੇ ਅਧੀਨ ਆਉਂਦੇ ਖਾਲਸਾ ਕਾਲੋਨੀ ਵਿਚ ਇਕ ਔਰਤ ਦਾ ਗਲਾ ਵੱਢ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕਾ ਦੀ ਪਛਾਣ ਰਾਧਿਕਾ (30) ਵਜੋਂ ਹੋਈ ਹੈ। ਮ੍ਰਿਤਕ ਰਾਧਿਕਾ ਦੋ ਬੱਚਿਆਂ ਦੀ ਮਾਂ ਸੀ। ਉਸ ਦੀ ਇਕ 2 ਸਾਲ ਦੀ ਕੁੜੀ ਅਤੇ 9 ਮਹੀਨਿਆਂ ਦਾ ਇਕ ਬੇਟਾ ਹੈ। ਘਟਨਾ ਦੀ ਸੂਚਨਾ ਪਾ ਕੇ ਸਨੌਰ ਥਾਣੇ ਦੀ ਪੁਲਸ ਮੌਕੇ ਉਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਸੰਬੰਧਿਤ ਖ਼ਬਰਾਂ

ਰਾਧਿਕਾ ਦਾ ਪਤੀ ਮੋਬਾਇਲ ਦੀ ਦੁਕਾਨ 'ਤੇ ਕੰਮ ਕਰਦਾ ਹੈ। ਇਕ ਸਾਲ ਪਹਿਲਾਂ ਹੀ ਪਰਿਵਾਰ ਇਸ ਕਾਲੋਨੀ ਵਿੱਚ ਵੱਸਿਆ ਸੀ। ਮਿਲੀ ਜਾਣਕਾਰੀ ਮੁਤਾਬਕ ਵਾਰਦਾਤ ਵੇਲੇ ਉਸ ਦਾ ਸੁਹਰਾ ਘਰ ਵਿਚ ਮੌਜੂਦ ਸੀ, ਜਿਹੜਾ ਰਾਸ਼ਨ ਦੀ ਦੁਕਾਨ 'ਤੇ ਰਾਸ਼ਨ ਲੈਣ ਲਈ ਗਿਆ ਸੀ ਤਾਂ ਪਿੱਛੋਂ ਕਿਸੇ ਵਿਅਕਤੀ ਨੇ ਰਾਧਿਕਾ ਦਾ ਕਤਲ ਕਰ ਦਿੱਤਾ। ਫਿਲਹਾਲ ਪਰਿਵਾਰ ਇਸ ਵੇਲੇ ਵੱਡੇ ਸਦਮੇ ਦੇ ਵਿੱਚ ਹੈ ਅਤੇ ਕੁਝ ਵੀ ਬੋਲਣ ਦੀ ਹਾਲਤ ਵਿਚ ਨਹੀਂ ਹੈ।

ਜਾਣਕਾਰੀ ਅਨੁਸਾਰ ਕਤਲ ਸਮੇਂ 9 ਮਹੀਨੇ ਦਾ ਬੱਚਾ ਵੀ ਨਾਲ ਸੀ, ਜਿਸ 'ਤੇ ਖ਼ੂਨ ਦੇ ਨਿਸ਼ਾਨ ਵਿਖਾਈ ਦਿੱਤੇ। ਮੌਕੇ ’ਤੇ ਫੋਰੈਂਸਿੰਗ ਲੈਬ ਦੀ ਟੀਮ ਵੀ ਪਹੁੰਚੀ। ਇਸ ਦੌਰਾਨ ਡੀ. ਐੱਸ. ਪੀ. ਗੁਰਪ੍ਰਤਾਪ ਸਿੰਘ, ਐੱਸ. ਐੱਚ. ਓ. ਸਨੌਰ ਕੁਲਵਿੰਦਰ ਸਿੰਘ ਅਤੇ ਹੋਰ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਜਾਇਜ਼ਾ ਲਿਆ। ਇੰਸਪੈਕਟਰ ਕੁਲਵਿੰਦਰ ਸਿੰਘ ਨੇ ਆਖਿਆ ਕਿ ਦੋਸ਼ੀ ਜਲਦ ਹੀ ਸਲਾਖਾਂ ਪਿੱਛੇ ਹੋਣਗੇ। ਪੁਲਸ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਸਨੌਰ ਪੁਲਸ ਨੂੰ ਕਈ ਸੁਰਾਗ ਵੀ ਮਿਲ ਚੁੱਕੇ ਹਨ, ਜਿਨ੍ਹਾਂ ਰਾਹੀਂ ਜਲਦੀ ਹੀ ਦੋਸ਼ੀ ਤੱਕ ਪਹੁੰਚਿਆ ਜਾਵੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!