|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

Punjab: ਬਟਾਲਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

ਬਟਾਲਾ (ਰਾਘਵ) : ਬੀਤੀ ਦੇਰ ਸ਼ਾਮ ਬਟਾਲਾ ਦੇ ਨਜ਼ਦੀਕੀ ਪਿੰਡ ਘਣੀਏ ਕੇ ਬਾਂਗਰ ’ਚ ਪੁਰਾਣੀ ਰੰਜਿਸ਼ ਤਹਿਤ 3 ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਇਕ ਨੌਜਵਾਨ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਮ੍ਰਿਤਕ ਬਲਜਿੰਦਰ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਘਣੀਏ ਕੇ ਬਾਂਗਰ ਦੀ ਪਤਨੀ ਕਰਮਜੀਤ ਕੌਰ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਉਸਦਾ ਪਤੀ, ਸੱਸ ਅਤੇ ਉਹ ਕਾਰ ’

NRI Post Desk · 481 ਦਿਨ ਪਹਿਲਾਂ · ਅੱਪਡੇਟ 481 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
Punjab: ਬਟਾਲਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ
📷 NRI Post Desk

ਬਟਾਲਾ (ਰਾਘਵ) : ਬੀਤੀ ਦੇਰ ਸ਼ਾਮ ਬਟਾਲਾ ਦੇ ਨਜ਼ਦੀਕੀ ਪਿੰਡ ਘਣੀਏ ਕੇ ਬਾਂਗਰ ’ਚ ਪੁਰਾਣੀ ਰੰਜਿਸ਼ ਤਹਿਤ 3 ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਇਕ ਨੌਜਵਾਨ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਮ੍ਰਿਤਕ ਬਲਜਿੰਦਰ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਘਣੀਏ ਕੇ ਬਾਂਗਰ ਦੀ ਪਤਨੀ ਕਰਮਜੀਤ ਕੌਰ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਉਸਦਾ ਪਤੀ, ਸੱਸ ਅਤੇ ਉਹ ਕਾਰ ’ਚ ਸਵਾਰ ਹੋ ਕੇ ਪਿੰਡ ਘਣੀਏ ਕੇ ਬਾਂਗਰ ਤੋਂ ਪਿੰਡ ਕੋਟਲੀ ਥਾਪਲਾ ਜਾ ਰਹੇ ਸਨ ਕਿ ਰਸਤੇ ’ਚ ਸਾਹਮਣੇ ਤੋਂ ਪਿੰਡ ਦਾ ਹੀ ਵਿਅਕਤੀ ਬਲਦੇਵ ਸਿੰਘ ਅਤੇ ਉਸਦੇ ਲੜਕੇ ਆ ਰਹੇ ਸਨ, ਜਿਨ੍ਹਾਂ ਨੇ ਰੰਜਿਸ਼ ਦੇ ਚੱਲਦਿਆਂ ਉਸਦੇ ਪਤੀ ਦੇ ਨਾਲ ਝਗੜਾ ਕਰਨਾ ਸ਼ੁਰੂ ਕਰ ਦਿੱਤਾ ਅਤੇ ਉਸਦੇ ਨਾਲ ਕੁੱਟਮਾਰ ਕਰਦੇ ਹੋਏ ਤੇਜ਼ਧਾਰ ਹਥਿਆਰਾਂ ਨਾਲ ਉਨ੍ਹਾਂ ’ਤੇ ਵਾਰ ਕੀਤੇ ਜਿਸਦੇ ਚਲਦਿਆਂ ਉਹ ਗੰਭੀਰ ਜ਼ਖਮੀ ਹੋ ਗਏ।

ਸੰਬੰਧਿਤ ਖ਼ਬਰਾਂ

ਕਰਮਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਜ਼ਖਮੀ ਬਲਜਿੰਦਰ ਸਿੰਘ ਨੂੰ ਬਟਾਲਾ ਦੇ ਇਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ, ਜਿਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਪਤੀ ਦਾ ਕਤਲ ਕਰਨ ਵਾਲੇ ਵਿਅਕਤੀਆਂ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਥਾਣਾ ਘਣੀਏ ਕੇ ਬਾਂਗਰ ਦੇ ਐੱਸ. ਐੱਚ. ਓ. ਲਖਵਿੰਦਰ ਸਿੰਘ ਨੇ ਦੱਸਿਆ ਕਿ 3 ਵਿਅਕਤੀਆਂ ਵੱਲੋਂ ਇਕ ਨੌਜਵਾਨ ਦਾ ਕਤਲ ਦੀ ਸੂਚਨਾ ਮਿਲੀ ਹੈ, ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ ਲਿਆ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਉਸਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ’ਚ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਪੁਲਸ ਨੇ ਮ੍ਰਿਤਕ ਬਲਜਿੰਦਰ ਸਿੰਘ ਦੀ ਪਤਨੀ ਕਰਮਜੀਤ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਬਲਦੇਵ ਸਿੰਘ ਅਤੇ ਉਸਦੇ ਲੜਕਿਆਂ ਗੁਰਜਿੰਦਰ ਸਿੰਘ ਅਤੇ ਰਾਜਬੀਰ ਸਿੰਘ ਦੇ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਕਾਤਲਾਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!