|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਫਿਲਪਾਈਨ 'ਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਫਿਲਪਾਈਨ (Vikram Sehajpal) : ਆਦਮਪੁਰ ਦੇ ਪਿੰਡ ਹਰੀਪੁਰ ਤੋਂ ਵਿਦੇਸ਼ ਵਿੱਚ ਰੋਜ਼ੀ ਰੋਟੀ ਕਮਾਉਣ ਗਏ ਇੱਕ ਨੌਜਵਾਨ ਦਾ ਫਿਲਪੀਨਜ਼ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਹਰੀਪੁਰ ਦੇ ਕਲਿਆਣਾ ਪੱਤੀ ਦਾ ਰਹਿਣ ਵਾਲਾ ਗਗਨਦੀਪ ਸਿੰਘ ਪੁੱਤਰ ਅਮਰੀਕ ਸਿੰਘ ਦਿਓਲ ਲਗਭਗ ਸੱਤ ਅੱਠ ਮਹੀਨੇ ਪਹਿਲਾਂ ਘਰ ਤੋਂ ਰੁਜ਼ਗਾਰ ਦੀ ਤਲਾਸ਼ ਵਿੱਚ ਫਿਲਪੀਨਜ਼ ਗਿਆ ਸੀ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਫਿਲਪਾਈਨ (Vikram Sehajpal) : ਆਦਮਪੁਰ ਦੇ ਪਿੰਡ ਹਰੀਪੁਰ ਤੋਂ ਵਿਦੇਸ਼ ਵਿੱਚ ਰੋਜ਼ੀ ਰੋਟੀ ਕਮਾਉਣ ਗਏ ਇੱਕ ਨੌਜਵਾਨ ਦਾ ਫਿਲਪੀਨਜ਼ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਹਰੀਪੁਰ ਦੇ ਕਲਿਆਣਾ ਪੱਤੀ ਦਾ ਰਹਿਣ ਵਾਲਾ ਗਗਨਦੀਪ ਸਿੰਘ ਪੁੱਤਰ ਅਮਰੀਕ ਸਿੰਘ ਦਿਓਲ ਲਗਭਗ ਸੱਤ ਅੱਠ ਮਹੀਨੇ ਪਹਿਲਾਂ ਘਰ ਤੋਂ ਰੁਜ਼ਗਾਰ ਦੀ ਤਲਾਸ਼ ਵਿੱਚ ਫਿਲਪੀਨਜ਼ ਗਿਆ ਸੀ। ਉੱਥੇ ਕੁਝ ਹਮਲਾਵਰਾਂ ਨੇ ਉਸ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।

ਸੰਬੰਧਿਤ ਖ਼ਬਰਾਂ

ਗਗਨਦੀਪ ਦੀ ਮੌਤ ਦੀ ਖ਼ਬਰ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ, ਮ੍ਰਿਤਕ ਦੀ ਇਕ ਭੈਣ ਵੀ ਹੈ ਜੋ ਕਿ ਵਿਆਹੀ ਹੋਈ ਹੈ। ਜਾਣਕਾਰੀ ਮੁਤਾਬਕ ਗਗਨਦੀਪ ਆਪਣੇ ਪਿਤਾ ਅਮਰੀਕ ਸਿੰਘ ਦੀ ਸਿਹਤ ਖਰਾਬ ਹੋਣ ਕਾਰਨ ਪਰਿਵਾਰ ਦਾ ਖ਼ਰਚਾ ਪਾਣੀ ਚੰਗੀ ਤਰ੍ਹਾਂ ਚੱਲ ਸਕੇ ਇਸ ਲਈ ਵਿਦੇਸ਼ ਗਿਆ ਸੀ ਪਰ ਉਸ ਨੂੰ ਇਹ ਨਹੀਂ ਪਤਾ ਸੀ ਕਿ ਉਸ ਨਾਲ ਅਜਿਹਾ ਭਾਣਾ ਵਾਪਰ ਜਾਵੇਗਾ। ਹੁਣ ਗਗਨਦੀਪ ਦੇ ਪਰਿਵਾਰ ਵਾਲੇ ਉਸ ਦੀ ਮ੍ਰਿਤਕ ਦੀ ਦੇਹ ਨੂੰ ਭਾਰਤ ਲਿਆਉਣ ਦੀ ਗੁਹਾਰ ਲਗਾ ਰਹੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!