|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬੀ ਸਿੰਗਰ ‘ਤੇ ਲਗਿਆ ਰੇਪ ਦਾ ਦੋਸ਼

ਫਗਵਾੜਾ (ਪਾਇਲ): ਧੋਖਾਧੜੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਪੰਜਾਬੀ ਗਾਇਕ ਹਸਨ ਮਾਣਕ ਨੂੰ ਹੁਣ ਬਲਾਤਕਾਰ ਦੇ ਦੋਸ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੁਲਿਸ ਨੇ ਉਸ ਖ਼ਿਲਾਫ਼ ਦਰਜ ਮਾਮਲੇ ਵਿੱਚ ਬਲਾਤਕਾਰ ਦੀਆਂ ਧਾਰਾਵਾਂ ਵੀ ਜੋੜ ਦਿੱਤੀਆਂ ਹਨ। DSP ਭਾਰਤ ਭੂਸ਼ਣ ਨੇ ਦੱਸਿਆ ਕਿ ਧੋਖਾਧੜੀ ਦੇ ਮਾਮਲੇ ਦੀ ਜਾਂਚ ਦੌਰਾਨ ਦਰਜ ਕੀਤੇ ਬ

NRI Post Desk · 365 ਦਿਨ ਪਹਿਲਾਂ · ਅੱਪਡੇਟ 365 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬੀ ਸਿੰਗਰ ‘ਤੇ ਲਗਿਆ ਰੇਪ ਦਾ ਦੋਸ਼
📷 NRI Post Desk

ਫਗਵਾੜਾ (ਪਾਇਲ): ਧੋਖਾਧੜੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਪੰਜਾਬੀ ਗਾਇਕ ਹਸਨ ਮਾਣਕ ਨੂੰ ਹੁਣ ਬਲਾਤਕਾਰ ਦੇ ਦੋਸ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੁਲਿਸ ਨੇ ਉਸ ਖ਼ਿਲਾਫ਼ ਦਰਜ ਮਾਮਲੇ ਵਿੱਚ ਬਲਾਤਕਾਰ ਦੀਆਂ ਧਾਰਾਵਾਂ ਵੀ ਜੋੜ ਦਿੱਤੀਆਂ ਹਨ। DSP ਭਾਰਤ ਭੂਸ਼ਣ ਨੇ ਦੱਸਿਆ ਕਿ ਧੋਖਾਧੜੀ ਦੇ ਮਾਮਲੇ ਦੀ ਜਾਂਚ ਦੌਰਾਨ ਦਰਜ ਕੀਤੇ ਬਿਆਨਾਂ ਵਿੱਚ ਬਲਾਤਕਾਰ ਦੀ ਗੱਲ ਸਾਹਮਣੇ ਆਈ ਸੀ, ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਪੁਲਿਸ ਨੇ ਹਸਨ ਮਾਨਕ ਨੂੰ 13 ਨਵੰਬਰ ਨੂੰ ਗ੍ਰਿਫ਼ਤਾਰ ਕੀਤਾ ਸੀ। ਇਹ ਮਾਮਲਾ ਇੱਕ NRI ਔਰਤ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਸੀ।

ਪਰਵਿੰਦਰ ਕੌਰ ਨੇ ਕੁਝ ਮਹੀਨੇ ਪਹਿਲਾਂ ਫਗਵਾੜਾ ਸਿਟੀ ਥਾਣਾ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਕਿ ਦੋਸ਼ੀ ਨੇ ਖੁਦ ਨੂੰ ਗਾਇਕ ਅਤੇ ਸੈਲੀਬ੍ਰਿਟੀ ਦੱਸ ਕੇ ਉਸਦਾ ਵਿਸ਼ਵਾਸ ਜਿੱਤਿਆ, ਜਦੋਂਕਿ ਉਹ ਪਹਿਲਾਂ ਤੋਂ ਵਿਆਹਿਆ ਹੋਇਆ ਸੀ ਅਤੇ ਉਸ ਵਿਰੁੱਧ ਘਰੇਲੂ ਹਿੰਸਾ ਦਾ ਮਾਮਲਾ ਵੀ ਚੱਲ ਰਿਹਾ ਸੀ।

ਸੰਬੰਧਿਤ ਖ਼ਬਰਾਂ

ਪੀੜਤ ਦੀ ਮਾਂ ਅਨੁਸਾਰ, ਪਰਿਵਾਰ ਨੂੰ ਬਿਨਾਂ ਦੱਸੇ ਦੋਸ਼ੀ ਨੇ ਵਿਆਹ ਦੀ ਪੂਰੀ ਤਿਆਰੀ ਉਨ੍ਹਾਂ ਦੇ ਖਰਚੇ 'ਤੇ ਕਰਵਾਈ। ਸੋਨੇ-ਚਾਂਦੀ ਦੇ ਗਹਿਣੇ, ਕੱਪੜੇ, ਮਹਿੰਗੇ ਗਿਫਟ ਅਤੇ ਵਿਆਹ ਸਮਾਰੋਹ ਮਿਲਾ ਕੇ ਕਰੀਬ 22-25 ਲੱਖ ਰੁਪਏ ਖਰਚ ਹੋਏ। ਬੰਗਾ ਸਥਿਤ ਇਕ ਪੈਲਸ 'ਚ ਸਾਰੀਆਂ ਰਸਮਾਂ ਪੂਰੀਆਂ ਹੋਈਆਂ ਪਰ ਉਸੇ ਦੌਰਾਨ ਪੁਲਿਸ ਨੇ ਦਖਲ ਦਿੰਦੇ ਹੋਏ ਵਿਆਹ ਨੂੰ ਗੈਰ-ਕਾਨੂੰਨੀ ਦੱਸਿਆ।

ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ 30 ਮਈ 2025 ਨੂੰ ਮੁਲਜ਼ਮ ਵਿਰੁੱਧ ਧੋਖਾਧੜੀ ਸਣੇ ਹੋਰ ਧਾਰਾਵਾਂ 'ਚ ਮਾਮਲਾ ਦਰਜ ਕੀਤਾ ਸੀ। ਬਾਅਦ 'ਚ ਅਦਾਲਤ ਨੇ ਮੁਲਜ਼ਮ ਵਿਰੁੱਧ ਰੇਪ ਦੀ ਧਾਰਾ ਜੋੜਨ ਦਾ ਵੀ ਆਦੇਸ਼ ਜਾਰੀ ਕੀਤਾ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!