|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਪਾਰਟੀ 'ਚ ਪੰਜਾਬੀ ਗਾਇਕ ਐਲੀ ਮਾਂਗਟ ਨੇ ਹਵਾਈ ਫਾਇਰ ਕਰਦਿਆਂ ਬਣਾਈ ਵੀਡੀਓ

ਲੁਧਿਆਣਾ (ਇੰਦਰਜੀਤ ਸਿੰਘ) : ਪਿੰਡ ਧਰੋੜ 'ਚ ਦੋਸਤ ਦੇ ਜਨਮਦਿਨ ਦੀ ਪਾਰਟੀ 'ਤੇ ਆਏ ਪੰਜਾਬੀ ਗਾਇਕ ਐਲੀ ਮਾਂਗਟ ਨੇ ਹਵਾਈ ਫਾਇਰ ਕਰਕੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣਾ ਦਿੱਤਾ। ਐਨਾ ਹੀ ਨਹੀਂ ਐਲੀ ਮਾਂਗਟ ਦੇ ਦੋਸਤਾਂ ਨੇ ਫਾਇਰਿੰਗ ਕਰਦਿਆਂ ਦੀ ਉਸ ਦੀ ਵੀਡੀਓ ਵੀ ਬਣਾਈ ਤੇ ਵੀਡੀਓ ਸੋਸ਼ਲ ਮੀਡੀਆ 'ਤੇ ਅਪਲੋਡ ਕਰ ਦਿੱਤੀ। ਗੋਲੀਆਂ ਦੀ ਆਵਾਜ਼ ਸੁਣ ਕੇ ਪਿੰਡ ਧਰੋੜ ਦੇ ਰਹਿਣ ਵਾਲ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਲੁਧਿਆਣਾ (ਇੰਦਰਜੀਤ ਸਿੰਘ) : ਪਿੰਡ ਧਰੋੜ 'ਚ ਦੋਸਤ ਦੇ ਜਨਮਦਿਨ ਦੀ ਪਾਰਟੀ 'ਤੇ ਆਏ ਪੰਜਾਬੀ ਗਾਇਕ ਐਲੀ ਮਾਂਗਟ ਨੇ ਹਵਾਈ ਫਾਇਰ ਕਰਕੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣਾ ਦਿੱਤਾ। ਐਨਾ ਹੀ ਨਹੀਂ ਐਲੀ ਮਾਂਗਟ ਦੇ ਦੋਸਤਾਂ ਨੇ ਫਾਇਰਿੰਗ ਕਰਦਿਆਂ ਦੀ ਉਸ ਦੀ ਵੀਡੀਓ ਵੀ ਬਣਾਈ ਤੇ ਵੀਡੀਓ ਸੋਸ਼ਲ ਮੀਡੀਆ 'ਤੇ ਅਪਲੋਡ ਕਰ ਦਿੱਤੀ। ਗੋਲੀਆਂ ਦੀ ਆਵਾਜ਼ ਸੁਣ ਕੇ ਪਿੰਡ ਧਰੋੜ ਦੇ ਰਹਿਣ ਵਾਲੇ ਕਿਸੇ ਵਿਅਕਤੀ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ।

ਸੰਬੰਧਿਤ ਖ਼ਬਰਾਂ

ਇਸ ਮਾਮਲੇ 'ਚ ਸੂਚਨਾ ਮਿਲਦਿਆਂ ਹੀ ਏਐੱਸਆਈ ਬਲਬੀਰ ਸਿੰਘ ਮੌਕੇ 'ਤੇ ਪਹੁੰਚੇ। ਪੁਲਿਸ ਨੇ ਏਐੱਸਆਈ ਬਲਬੀਰ ਸਿੰਘ ਦੇ ਬਿਆਨਾਂ 'ਤੇ ਪੰਜਾਬੀ ਗਾਇਕ ਐਲੀ ਮਾਂਗਟ, ਪਿੰਡ ਧਰੋੜ ਦੇ ਰਹਿਣ ਵਾਲੇ ਭੁਪਿੰਦਰ ਸਿੰਘ ਤੇ ਗੁਰਬੰਤ ਸਿੰਘ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਗੁਰਬੰਤ ਸਿੰਘ ਨੂੰ ਬਾਰਾਂ ਬੋਰ ਦੀ ਰਾਈਫਲ ਤੇ ਨੌਂ ਜ਼ਿੰਦਾ ਕਾਰਤੂਸਾਂ ਸਮੇਤ ਕਾਬੂ ਕਰ ਲਿਆ ਹੈ।

ਪੁਲਿਸ ਨੇ ਮੁਲਜ਼ਮ ਗੁਰਬੰਤ ਸਿੰਘ ਨੂੰ ਉਸ ਵੇਲੇ ਕਾਬੂ ਕੀਤਾ ਜਦੋਂ ਉਹ ਰਾਈਫਲ ਤੇ ਕਾਰਤੂਸਾਂ ਨੂੰ ਨਹਿਰ 'ਚ ਸੁੱਟਣ ਜਾ ਰਿਹਾ ਸੀ। ਏਐੱਸਆਈ ਬਲਵੀਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ 'ਚ ਭੁਪਿੰਦਰ ਸਿੰਘ ਤੇ ਐਲੀ ਮਾਂਗਟ ਦੀ ਤਲਾਸ਼ ਕੀਤੀ ਜਾ ਰਹੀ ਹੈ ਜਲਦੀ ਹੀ ਉਨ੍ਹਾਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!