|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਸਿੱਧੂ ਮੂਸੇਵਾਲਾ ਨੂੰ ਮਿਲੀ ਜ਼ਮਾਨਤ

ਮਾਨਸਾ (Nri Media) : ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਆਪਣੇ ਗੀਤਾਂ ਕਾਰਨ ਅਕਸਰ ਵਿਵਾਦਾਂ ਵਿੱਚ ਰਹਿੰਦੇ ਹਨ। ਕੁਝ ਅਜਿਹਾ ਹੀ ਸਿੱਧੂ ਮੂਸੇ ਵਾਲਾ ਤੇ ਮਨਕੀਰਤ ਔਲਖ ਨੇ ਪਿਛਲੇ ਦਿਨੀਂ ਕੀਤਾ। ਦੋਹਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਗੀਤ ਵਾਇਰਲ ਕੀਤਾ, ਜਿਸ ਦੇ ਤਹਿਤ ਹਾਈ ਕੋਰਟ ਦੇ ਆਦੇਸ਼ਾਂ ਤੇ ਮਾਨਸਾ ਦੀ ਸਦਰ ਪੁਲਿਸ ਵੱਲੋਂ ਗਾਇਕ ਸਿੱਧੂ ਮੂਸੇ ਵਾਲਾ ਗਾਇਕ ਮਨਕੀਰਤ ਔਲਖ ਅਤੇ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਮਾਨਸਾ (Nri Media) : ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਆਪਣੇ ਗੀਤਾਂ ਕਾਰਨ ਅਕਸਰ ਵਿਵਾਦਾਂ ਵਿੱਚ ਰਹਿੰਦੇ ਹਨ। ਕੁਝ ਅਜਿਹਾ ਹੀ ਸਿੱਧੂ ਮੂਸੇ ਵਾਲਾ ਤੇ ਮਨਕੀਰਤ ਔਲਖ ਨੇ ਪਿਛਲੇ ਦਿਨੀਂ ਕੀਤਾ। ਦੋਹਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਗੀਤ ਵਾਇਰਲ ਕੀਤਾ, ਜਿਸ ਦੇ ਤਹਿਤ ਹਾਈ ਕੋਰਟ ਦੇ ਆਦੇਸ਼ਾਂ ਤੇ ਮਾਨਸਾ ਦੀ ਸਦਰ ਪੁਲਿਸ ਵੱਲੋਂ ਗਾਇਕ ਸਿੱਧੂ ਮੂਸੇ ਵਾਲਾ ਗਾਇਕ ਮਨਕੀਰਤ ਔਲਖ ਅਤੇ ਉਨ੍ਹਾਂ ਦੇ ਕੁਝ ਸਾਥੀਆਂ 'ਤੇ ਮਾਮਲਾ ਦਰਜ ਕੀਤਾ ਗਿਆ ਸੀ।

ਸਿੱਧੂ ਮੂਸੇਵਾਲਾ ਦਾ ਕੇਸ ਲੜ ਰਹੇ ਵਕੀਲ ਹਰਪ੍ਰੀਤ ਸਿੰਘ ਵੱਲੋਂ ਜ਼ਮਾਨਤ ਦੇ ਲਈ ਮਾਨਸਾ ਦੀ ਅਦਾਲਤ ਵਿੱਚ ਅਰਜ਼ੀ ਲਗਾਈ ਗਈ ਤੇ ਅਰਜ਼ੀ ਦੇ ਅਧਾਰ ਮਾਣਯੋਗ ਸੈਸ਼ਨ ਕੋਰਟ ਵੱਲੋਂ ਸਿੱਧੂ ਮੂਸੇਵਾਲਾ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ। ਵਕੀਲ ਨੇ ਦੱਸਿਆ ਕਿ ਸਿੱਧੂ ਮੂਸੇਵਾਲੇ ਨੂੰ ਅੱਗੇ ਜਦੋਂ ਵੀ ਅਦਾਲਤ ਬੁਲਾਵੇਗੀ ਤਾਂ ਉਹ ਹੁਕਮਾਂ ਦਾ ਪਾਲਣ ਕਰਦੇ ਹੋਏ ਜ਼ਰੂਰ ਹਾਜ਼ਰ ਹੋਣਗੇ।

ਸੰਬੰਧਿਤ ਖ਼ਬਰਾਂ

ਸਿੱਧੂ ਮੂਸੇਵਾਲਾ 'ਤੇ ਕਿਉਂ ਹੋਇਆ ਸੀ ਮਾਮਲਾ ਦਰਜ?

ਪਿਛਲੇ ਦਿਨੀਂ ਗਾਇਕ ਸਿੱਧੂ ਮੂਸੇਵਾਲਾ ਨੇ ਆਪਣੇ ਘਰ ਦੇ ਇੱਕ ਸਮਾਗਮ ਦੌਰਾਨ ਪੰਜਾਬੀ ਗਾਇਕ ਮਨਕੀਰਤ ਔਲਖ ਅਤੇ ਆਪਣੇ ਕੁਝ ਸਾਥੀਆਂ ਦੇ ਨਾਲ ਸੋਸ਼ਲ ਮੀਡੀਆ ਤੇ ਇੱਕ ਗੀਤ ਗਾਇਆ ਸੀ ਜੋ ਤੇਜੀ ਨਾਲ ਵਾਇਰਲ ਹੋ ਗਿਆ। ਇਸ ਦੇ ਉਪਰਾਂਤ ਦੋਹਾਂ ਕਲਾਕਾਰਾ ਤੇ ਉਨ੍ਹਾਂ ਦੇ ਸਾਥੀਆਂ ਤੇ ਪਰਚਾ ਦਰਜ ਗਿਆ ਸੀ। ਇਸ ਵਾਇਰਲ ਹੋਈ ਵੀਡੀਓ 'ਤੇ ਹਾਈਕੋਰਟ ਦੇ ਵਕੀਲ ਐਚ ਸੀ ਅਰੋੜਾ ਵੱਲੋਂ ਡੀਜੀਪੀ ਪੰਜਾਬ ਨੂੰ ਕਾਰਵਾਈ ਕਰਨ ਲਈ ਸ਼ਿਕਾਇਤ ਦਰਜ ਕਰਵਾਈ ਗਈ ਸੀ।

ਸ਼ਿਕਾਇਤ ਦੇ ਅਧਾਰ ਤੇ ਡੀਜੀਪੀ ਪੰਜਾਬ ਨੇ ਹਾਈ ਕੋਰਟ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਮਾਨਸਾ ਦੀ ਸਦਰ ਪੁਲਿਸ ਨੂੰ ਸਿੱਧੂ ਮੂਸੇ ਵਾਲਾ, ਮਨਕੀਰਤ ਔਲਖ ਅਤੇ ਉਨ੍ਹਾਂ ਦੇ ਸਾਥੀਆਂ ਤੇ ਮਾਮਲਾ ਦਰਜ ਕਰਨ ਦੀ ਹਦਾਇਤ ਜਾਰੀ ਕੀਤੀ ਸੀ।ਡੀਜੀਪੀ ਵੱਲੋਂ ਜਾਰੀ ਹਿਦਾਇਤਾਂ ਦੇ ਅਧਾਰ ਤੇ ਮਾਨਸਾ ਦੀ ਸਦਰ ਪੁਲਿਸ ਨੇ ਸਿੱਧੂ ਮੂਸੇ ਵਾਲਾ, ਮਨਕੀਰਤ ਔਲਖ ਤੇ ਉਨ੍ਹਾਂ ਦੇ ਸਾਥੀਆਂ 'ਤੇ ਧਾਰਾ 294, 504 ਤੇ 149 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!