|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਇਟਲੀ 'ਚ ਪੰਜਾਬੀ ਨੌਜਵਾਨ ਦੀ ਹੋਈ ਮੌਤ

ਦਸੂਹਾ (ਨੇਹਾ): ਨੇੜਲੇ ਪਿੰਡ ਖੋਲੇ ਦੇ ਵਸਨੀਕ ਨੌਜਵਾਨ ਦੀ ਇਟਲੀ ਵਿੱਚ ਭੇਤਭਰੀ ਹਾਲਾਤ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਟਵਿੰਕਲ ਰੰਧਾਵਾ (24) ਪੁੱਤਰ ਜਗੀਰ ਸਿੰਘ ਵਾਸੀ ਪਿੰਡ ਖੋਲੇ, ਤਹਿਸੀਲ ਦਸੂਹਾ ਵਜੋਂ ਹੋਈ ਹੈ। ਮੌਤ ਦੇ ਕਾਰਨਾਂ ਬਾਰੇ ਅਜੇ ਤੱਕ ਪੁਖਤਾ ਜਾਣਕਾਰੀ ਨਹੀਂ ਮਿਲੀ। ਮਿਲੀ ਜਾਣਕਾਰੀ ਅਨੁਸਾਰ ਗਰੀਬ ਪਰਿਵਾਰ ਨਾਲ ਸਬੰਧਤ ਟਵਿੰਕਲ ਰੰਧਾਵਾ ਕਰੀਬ ਛੇ ਮਹੀਨ

NRI Post Desk · 315 ਦਿਨ ਪਹਿਲਾਂ · ਅੱਪਡੇਟ 315 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਇਟਲੀ 'ਚ ਪੰਜਾਬੀ ਨੌਜਵਾਨ ਦੀ ਹੋਈ ਮੌਤ
📷 NRI Post Desk

ਦਸੂਹਾ (ਨੇਹਾ): ਨੇੜਲੇ ਪਿੰਡ ਖੋਲੇ ਦੇ ਵਸਨੀਕ ਨੌਜਵਾਨ ਦੀ ਇਟਲੀ ਵਿੱਚ ਭੇਤਭਰੀ ਹਾਲਾਤ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਟਵਿੰਕਲ ਰੰਧਾਵਾ (24) ਪੁੱਤਰ ਜਗੀਰ ਸਿੰਘ ਵਾਸੀ ਪਿੰਡ ਖੋਲੇ, ਤਹਿਸੀਲ ਦਸੂਹਾ ਵਜੋਂ ਹੋਈ ਹੈ। ਮੌਤ ਦੇ ਕਾਰਨਾਂ ਬਾਰੇ ਅਜੇ ਤੱਕ ਪੁਖਤਾ ਜਾਣਕਾਰੀ ਨਹੀਂ ਮਿਲੀ। ਮਿਲੀ ਜਾਣਕਾਰੀ ਅਨੁਸਾਰ ਗਰੀਬ ਪਰਿਵਾਰ ਨਾਲ ਸਬੰਧਤ ਟਵਿੰਕਲ ਰੰਧਾਵਾ ਕਰੀਬ ਛੇ ਮਹੀਨੇ ਪਹਿਲਾਂ ਕਰਜ਼ਾ ਚੁੱਕ ਕੇ ਬਿਹਤਰ ਭਵਿੱਖ ਦੀ ਆਸ ਵਿੱਚ ਇਟਲੀ ਗਿਆ ਸੀ।

ਸੰਬੰਧਿਤ ਖ਼ਬਰਾਂ

ਉਹ ਇਟਲੀ ਦੇ ਸ਼ਹਿਰ ਲਵੀਨੀਆ ਅੰਸੋ ਵਿੱਚ ਕੰਮ ਕਰਦਾ ਸੀ ਅਤੇ ਉੱਥੇ ਦੋ ਹੋਰ ਪੰਜਾਬੀ ਨੌਜਵਾਨਾਂ ਨਾਲ ਕਿਰਾਏ ਦੇ ਮਕਾਨ ਵਿੱਚ ਰਹਿ ਰਿਹਾ ਸੀ। ਪੀੜਤ ਪਰਿਵਾਰ ਦੇ ਨਜ਼ਦੀਕੀ ਬਲਵਿੰਦਰ ਸਿੰਘ ਲਾਲੀ ਨੇ ਦੱਸਿਆ ਕਿ 16 ਜਨਵਰੀ ਨੂੰ ਇਟਲੀ ਤੋਂ ਪਰਿਵਾਰ ਨੂੰ ਫੋਨ ਆਇਆ ਜਿਸ ਵਿੱਚ ਟਵਿੰਕਲ ਦੀ ਭੇਤਭਰੀ ਹਾਲਾਤ ਵਿੱਚ ਮੌਤ ਹੋਣ ਬਾਰੇ ਜਾਣਕਾਰੀ ਦਿੱਤੀ ਗਈ।

ਉਨ੍ਹਾਂ ਦੱਸਿਆ ਕਿ ਇਟਲੀ ਪੁਲੀਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਟਵਿੰਕਲ ਨਾਲ ਰਹਿ ਰਹੇ ਨੌਜਵਾਨਾਂ ਕੋਲੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਪੀੜਤ ਪਰਿਵਾਰ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਟਲੀ ਸਰਕਾਰ ਨਾਲ ਰਾਬਤਾ ਕਾਇਮ ਕਰ ਕੇ ਮੌਤ ਦੇ ਅਸਲ ਕਾਰਨਾਂ ਦੀ ਪੂਰੀ ਜਾਂਚ ਕਰਵਾਈ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਟਵਿੰਕਲ ਰੰਧਾਵਾ ਦੀ ਲਾਸ਼ ਜਲਦੀ ਭਾਰਤ ਲਿਆਉਣ ਦੀ ਮੰਗ ਵੀ ਕੀਤੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!