|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਯੂ.ਕੇ.

ਇੰਗਲੈਂਡ 'ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ ਵਿੱਚ ਮੌਤ

ਦੀਨਾਨਗਰ (ਨੇਹਾ): ਇੰਗਲੈਂਡ ਦੇ ਬਰਮਿੰਘਮ ਸ਼ਹਿਰ ਵਿੱਚ ਗੁਰਦਾਸਪੁਰ ਦੇ ਇੱਕ ਨੌਜਵਾਨ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ। ਮ੍ਰਿਤਕ ਨਮਨ ਖੁੱਲਰ 27 ਸਾਲਾਂ ਦਾ ਸੀ। ਇਸ ਘਟਨਾ ਨਾਲ ਪਰਿਵਾਰ ਵਿੱਚ ਸੋਗ ਹੈ ਅਤੇ ਮੌਤ ਦੇ ਕਾਰਨਾਂ ਨੂੰ ਲੈ ਕੇ ਕਈ ਸਵਾਲ ਖੜੇ ਹੋ ਰਹੇ ਹਨ।

NRI Post Desk · 318 ਦਿਨ ਪਹਿਲਾਂ · ਅੱਪਡੇਟ 318 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਇੰਗਲੈਂਡ 'ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ ਵਿੱਚ ਮੌਤ
📷 NRI Post Desk

ਦੀਨਾਨਗਰ (ਨੇਹਾ): ਇੰਗਲੈਂਡ ਦੇ ਬਰਮਿੰਘਮ ਸ਼ਹਿਰ ਵਿੱਚ ਗੁਰਦਾਸਪੁਰ ਦੇ ਇੱਕ ਨੌਜਵਾਨ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ। ਮ੍ਰਿਤਕ ਨਮਨ ਖੁੱਲਰ 27 ਸਾਲਾਂ ਦਾ ਸੀ। ਇਸ ਘਟਨਾ ਨਾਲ ਪਰਿਵਾਰ ਵਿੱਚ ਸੋਗ ਹੈ ਅਤੇ ਮੌਤ ਦੇ ਕਾਰਨਾਂ ਨੂੰ ਲੈ ਕੇ ਕਈ ਸਵਾਲ ਖੜੇ ਹੋ ਰਹੇ ਹਨ।

ਮ੍ਰਿਤਕ ਦੇ ਪਿਤਾ ਪਵਨ ਕੁਮਾਰ ਮੁਤਾਬਕ ਨਮਨ ਕਰੀਬ ਪੰਜ ਸਾਲ ਪਹਿਲਾਂ ਚੰਗੇ ਭਵਿੱਖ ਤੇ ਰੋਜ਼ਗਾਰ ਲਈ ਇੰਗਲੈਂਡ ਗਿਆ ਸੀ। ਉਹ ਬਰਮਿੰਘਮ ਵਿੱਚ ਇੱਕ ਪਾਕਿਸਤਾਨੀ ਔਰਤ ਦੇ ਘਰ ਰਹਿ ਕੇ ਡਿਲਿਵਰੀ ਬੁਆਏ ਵਜੋਂ ਕੰਮ ਕਰਦਾ ਸੀ। ਪਿਤਾ ਅਨੁਸਾਰ 10 ਜਨਵਰੀ ਦੀ ਰਾਤ ਨਮਨ ਨੇ ਕੰਮ ਤੋਂ ਮਗਰੋਂ ਆਪਣੀ ਮਾਂ ਅਤੇ ਦੋ ਭਰਾਵਾਂ ਨਾਲ ਫ਼ੋਨ ’ਤੇ ਗੱਲ ਕੀਤੀ ਸੀ ਅਤੇ ਉਹ ਬਿਲਕੁਲ ਠੀਕ ਸੀ।

ਸੰਬੰਧਿਤ ਖ਼ਬਰਾਂ

ਉਨ੍ਹਾਂ ਦੱਸਿਆ ਕਿ 11 ਜਨਵਰੀ ਨੂੰ ਪਰਿਵਾਰ ਨੂੰ ਅਚਾਨਕ ਇੱਕ ਫ਼ੋਨ ਕਾਲ ਆਈ, ਜਿਸ ਵਿੱਚ ਨਮਨ ਦੀ ਮੌਤ ਦੀ ਜਾਣਕਾਰੀ ਦਿੱਤੀ ਗਈ। ਮੌਤ ਕਿਹੜੇ ਹਾਲਾਤਾਂ ਵਿੱਚ ਹੋਈ, ਇਸ ਬਾਰੇ ਹਾਲੇ ਤੱਕ ਕੋਈ ਸਪਸ਼ਟ ਜਾਣਕਾਰੀ ਨਹੀਂ ਮਿਲੀ, ਜਿਸ ਕਾਰਨ ਪਰਿਵਾਰ ਵੱਲੋਂ ਕਈ ਤਰ੍ਹਾਂ ਦੇ ਸਵਾਲ ਚੁੱਕੇ ਜਾ ਰਹੇ ਹਨ।

ਪੁੱਤਰ ਦੀ ਮ੍ਰਿਤਕ ਦੇਹ ਨੂੰ ਭਾਰਤ ਵਾਪਸ ਲਿਆਉਣ ਲਈ ਪਰਿਵਾਰ ਨੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੱਤਰ ਲਿੱਖ ਕੇ ਮਦਦ ਦੀ ਅਪੀਲ ਕੀਤੀ ਹੈ। ਨਾਲ ਹੀ ਕੇਂਦਰ ਅਤੇ ਵਿਦੇਸ਼ੀ ਪ੍ਰਸ਼ਾਸਨ ਤੋਂ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।

🔔 ਯੂ.ਕੇ.
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!