|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ ਚ ਪੰਜਾਬੀ ਨੌਜਵਾਨ ਦੀ ਮੌਤ

ਲਾਲੜੂ (ਨੇਹਾ): ਕੈਨੇਡਾ ਦੇ ਓਂਟਾਰੀਓ ਸੂਬੇ ਵਿੱਚ ਹਾਈਵੇਅ 401 ’ਤੇ ਸੜਕ ਹਾਦਸੇ ਵਿੱਚ ਪੰਜਾਬ ਦੇ ਲਾਲੜੂ ਨਿਵਾਸੀ 22 ਸਾਲਾ ਵਿਦਿਆਰਥੀ ਅਰਮਾਨ ਚੌਹਾਨ ਦੀ ਮੌਤ ਹੋ ਗਈ। ਇਹ ਹਾਦਸਾ 5 ਜਨਵਰੀ ਨੂੰ ਕ੍ਰਾਮੇਹ ਟਾਊਨਸ਼ਿਪ ਨੇੜੇ ਉਸ ਵੇਲੇ ਵਾਪਰਿਆ ਜਦੋਂ ਅਰਮਾਨ ਆਪਣੇ ਦੋਸਤ ਨਾਲ ਮਾਂਟਰੀਅਲ ਤੋਂ ਟੋਰਾਂਟੋ ਜਾ ਰਿਹਾ ਸੀ ਪਰ ਪੁਲੀਸ ਅਨੁਸਾਰ ਅਰਮਾਨ ਪੈਦਲ ਸੀ ਪਰ ਇਹ ਸਪਸ਼ਟ ਨਹੀਂ ਹੋਇ

NRI Post Desk · 325 ਦਿਨ ਪਹਿਲਾਂ · ਅੱਪਡੇਟ 325 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੈਨੇਡਾ ਚ ਪੰਜਾਬੀ ਨੌਜਵਾਨ ਦੀ ਮੌਤ
📷 NRI Post Desk

ਲਾਲੜੂ (ਨੇਹਾ): ਕੈਨੇਡਾ ਦੇ ਓਂਟਾਰੀਓ ਸੂਬੇ ਵਿੱਚ ਹਾਈਵੇਅ 401 ’ਤੇ ਸੜਕ ਹਾਦਸੇ ਵਿੱਚ ਪੰਜਾਬ ਦੇ ਲਾਲੜੂ ਨਿਵਾਸੀ 22 ਸਾਲਾ ਵਿਦਿਆਰਥੀ ਅਰਮਾਨ ਚੌਹਾਨ ਦੀ ਮੌਤ ਹੋ ਗਈ। ਇਹ ਹਾਦਸਾ 5 ਜਨਵਰੀ ਨੂੰ ਕ੍ਰਾਮੇਹ ਟਾਊਨਸ਼ਿਪ ਨੇੜੇ ਉਸ ਵੇਲੇ ਵਾਪਰਿਆ ਜਦੋਂ ਅਰਮਾਨ ਆਪਣੇ ਦੋਸਤ ਨਾਲ ਮਾਂਟਰੀਅਲ ਤੋਂ ਟੋਰਾਂਟੋ ਜਾ ਰਿਹਾ ਸੀ ਪਰ ਪੁਲੀਸ ਅਨੁਸਾਰ ਅਰਮਾਨ ਪੈਦਲ ਸੀ ਪਰ ਇਹ ਸਪਸ਼ਟ ਨਹੀਂ ਹੋਇਆ ਕਿ ਅਰਮਾਨ ਹਾਦਸੇ ਵੇਲੇ ਪੈਦਲ ਕਿਵੇਂ ਜਾ ਰਿਹਾ ਸੀ। ਇਸ ਮਾਮਲੇ ਦੀ ਪੁਲੀਸ ਜਾਂਚ ਕਰ ਰਹੀ ਹੈ।

ਸੰਬੰਧਿਤ ਖ਼ਬਰਾਂ

ਓਂਟਾਰੀਓ ਪ੍ਰੋਵਿੰਸ਼ੀਅਲ ਪੁਲੀਸ ਮੁਤਾਬਕ ਉਨ੍ਹਾਂ ਨੂੰ ਫੋਨ ’ਤੇ ਜਾਣਕਾਰੀ ਮਿਲੀ ਕਿ ਹਾਈਵੇਅ ਦੀ ਪੱਛਮੀ ਲੇਨ ’ਤੇ ਇਕ ਕਾਰ ਵਲੋਂ ਇੱਕ ਪੈਦਲ ਯਾਤਰੀ ਨੂੰ ਟੱਕਰ ਮਾਰ ਦਿੱਤੀ ਗਈ ਹੈ। ਪੁਲੀਸ ਜਦੋਂ ਮੌਕੇ ’ਤੇ ਪਹੁੰਚੀ ਤਾਂ ਮੀਡੀਅਨ ਨੇੜੇ ਇੱਕ ਕਾਰ ਖੜ੍ਹੀ ਮਿਲੀ। ਪੁਲੀਸ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇਖ ਰਹੀ ਹੈ ਕਿ ਇਸ ਕਾਰ ਨੇ ਅਰਮਾਨ ਨੂੰ ਟੱਕਰ ਮਾਰੀ ਜਾਂ ਉਸ ਦੀ ਮੌਤ ਕਿਸੇ ਹੋਰ ਵਾਹਨ ਦੀ ਟੱਕਰ ਕਾਰਨ ਹੋਈ। ਇਸ ਤੋਂ ਪਹਿਲਾਂ ਐਮਰਜੈਂਸੀ ਸੇਵਾਵਾਂ ਨੇ ਤੁਰੰਤ ਮਦਦ ਦੇ ਯਤਨ ਕੀਤੇ ਪਰ ਅਰਮਾਨ ਦੀ ਮੌਤ ਹੋ ਚੁੱਕੀ ਸੀ। ਇਸ ਹਾਦਸੇ ਦੇ ਕਾਰਨਾਂ ਦੀ ਜਾਂਚ ਜਾਰੀ ਹੈ।

ਅਰਮਾਨ ਚੌਹਾਨ ਮੁਹਾਲੀ ਜ਼ਿਲ੍ਹੇ ਦੀ ਲਾਲੜੂ ਮੰਡੀ ਦਾ ਵਸਨੀਕ ਅਤੇ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸ ਦੀ ਅਚਾਨਕ ਮੌਤ ਦੀ ਖਬਰ ਨਾਲ ਪਿੰਡ ਅਤੇ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪਰਿਵਾਰਕ ਮੈਂਬਰਾਂ ਨੇ ਹਾਦਸੇ ਦੀ ਪੂਰੀ ਤੇ ਪਾਰਦਰਸ਼ੀ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਸੱਚ ਸਾਹਮਣੇ ਆਉਣਾ ਚਾਹੀਦਾ ਹੈ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!