|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਮਹਿਲ ਕਲਾਂ (ਨੇਹਾ): ਹਲਕੇ ਦੇ ਪਿੰਡ ਛੀਨੀਵਾਲ ਕਲਾਂ ਦੇ ਇੱਕ ਨੌਜਵਾਨ ਦੀ ਕੈਨੇਡਾ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਲਤੇਜ ਸਿੰਘ 25 ਸਾਲ ਵਜੋਂ ਹੋਈ ਹੈ। ਉਸ ਦੇ ਪਿਤਾ ਜਗਤਾਰ ਸਿੰਘ ਨੇ ਦੱਸਿਆ ਕਿ ਬਲਤੇਜ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜੋ ਸਟੱਡੀ ਵੀਜ਼ੇ ’ਤੇ ਕੈਨੇਡਾ ਦੇ ਸਰੀ ਵਿਚ ਦਸੰਬਰ 2023 ਵਿੱਚ ਗਿਆ ਸੀ। ਉਸ ਦੀ ਮੌਤ ਦੀ ਖ਼ਬਰ ਮ

NRI Post Desk · 333 ਦਿਨ ਪਹਿਲਾਂ · ਅੱਪਡੇਟ 334 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
📷 NRI Post Desk

ਮਹਿਲ ਕਲਾਂ (ਨੇਹਾ): ਹਲਕੇ ਦੇ ਪਿੰਡ ਛੀਨੀਵਾਲ ਕਲਾਂ ਦੇ ਇੱਕ ਨੌਜਵਾਨ ਦੀ ਕੈਨੇਡਾ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਲਤੇਜ ਸਿੰਘ 25 ਸਾਲ ਵਜੋਂ ਹੋਈ ਹੈ। ਉਸ ਦੇ ਪਿਤਾ ਜਗਤਾਰ ਸਿੰਘ ਨੇ ਦੱਸਿਆ ਕਿ ਬਲਤੇਜ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜੋ ਸਟੱਡੀ ਵੀਜ਼ੇ ’ਤੇ ਕੈਨੇਡਾ ਦੇ ਸਰੀ ਵਿਚ ਦਸੰਬਰ 2023 ਵਿੱਚ ਗਿਆ ਸੀ। ਉਸ ਦੀ ਮੌਤ ਦੀ ਖ਼ਬਰ ਮਿਲਣ ਨਾਲ ਪਿੰਡ ਛੀਨੀਵਾਲ ਸਮੇਤ ਇਲਾਕੇ ਭਰ ਵਿੱਚ ਸੋਗ ਦਾ ਮਾਹੌਲ ਹੈ।

ਸੰਬੰਧਿਤ ਖ਼ਬਰਾਂ

ਇਸ ਸਬੰਧੀ ਪਿੰਡ ਦੇ ‘ਆਪ’ ਆਗੂ ਨਿਰਮਲ ਸਿੰਘ ਛੀਨੀਵਾਲ ਨੇ ਦੱਸਿਆ ਕਿ ਬਲਤੇਜ ਦੀ ਮੌਤ ਹੋਣ ਦੀ ਸੂਚਨਾ ਉਸ ਦੇ ਕੈਨੇਡਾ ਰਹਿੰਦੇ ਚਚੇਰੇ ਭਰਾ ਨੇ 26 ਦਸੰਬਰ ਨੂੰ ਦਿੱਤੀ ਸੀ। ਮ੍ਰਿਤਕ ਇੱਕ ਹੇਠਲੇ ਕਿਸਾਨੀ ਪਰਿਵਾਰ ਨਾਲ ਸਬੰਧਤ ਹੈ ਅਤੇ ਉਸ ਦਾ ਪਿਤਾ ਪ੍ਰਾਈਵੇਟ ਬੱਸ ਦਾ ਕੰਡਕਟਰ ਹੈ ਜਿਸ ਨੇ ਪੁੱਤ ਦੇ ਸੁਨਹਿਰੀ ਭਵਿੱਖ ਲਈ ਵਿਦੇਸ਼ ਭੇਜਿਆ ਸੀ। ਉਨ੍ਹਾਂ ਕਿਹਾ ਕਿ ਹੁਣ ਮ੍ਰਿਤਕ ਦੀ ਦੇਹ ਪਿੰਡ ਲਿਆਉਣ ਲਈ ਪਰਿਵਾਰ ਅਤੇ ਪਿੰਡ ਵਾਸੀ ਸਰਕਾਰ ਅੱਗੇ ਅਪੀਲ ਕਰ ਰਹੇ ਹਨ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!