|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ 'ਚ ਪੰਜਾਬੀ ਨੌਜਵਾਨ ਨੇ ਲੁੱਟਿਆ ਸ਼ਰਾਬ ਦਾ ਠੇਕਾ, ਬੋਤਲਾਂ ਸਮੇਤ ਗ੍ਰਿਫ਼ਤਾਰ!

ਵੈਨਕੂਵਰ (ਪਾਇਲ): ਤੁਹਾਨੂੰ ਦੱਸ ਦਇਏ ਕਿ ਪੀਲ ਪੁਲਿਸ ਨੇ ਮਿਸੀਸਾਗਾ ਵਿਚ ਚਾਕੂ ਵਿਖਾ ਕੇ ਸ਼ਰਾਬ ਦਾ ਠੇਕਾ ਲੁੱਟਣ ਵਾਲੇ ਪੰਜਾਬੀ ਮੂਲ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਅਜੀਤਪਾਲ ਗਿੱਲ (25) ਵਜੋਂ ਕੀਤੀ ਗਈ ਹੈ, ਜਿਸ ਦੀ ਕੋਈ ਪੱਕੀ ਰਿਹਾਇਸ਼ ਨਹੀਂ ਹੈ।

NRI Post Desk · 374 ਦਿਨ ਪਹਿਲਾਂ · ਅੱਪਡੇਟ 374 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੈਨੇਡਾ 'ਚ ਪੰਜਾਬੀ ਨੌਜਵਾਨ ਨੇ ਲੁੱਟਿਆ ਸ਼ਰਾਬ ਦਾ ਠੇਕਾ, ਬੋਤਲਾਂ ਸਮੇਤ ਗ੍ਰਿਫ਼ਤਾਰ!
📷 NRI Post Desk

ਵੈਨਕੂਵਰ (ਪਾਇਲ): ਤੁਹਾਨੂੰ ਦੱਸ ਦਇਏ ਕਿ ਪੀਲ ਪੁਲਿਸ ਨੇ ਮਿਸੀਸਾਗਾ ਵਿਚ ਚਾਕੂ ਵਿਖਾ ਕੇ ਸ਼ਰਾਬ ਦਾ ਠੇਕਾ ਲੁੱਟਣ ਵਾਲੇ ਪੰਜਾਬੀ ਮੂਲ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਅਜੀਤਪਾਲ ਗਿੱਲ (25) ਵਜੋਂ ਕੀਤੀ ਗਈ ਹੈ, ਜਿਸ ਦੀ ਕੋਈ ਪੱਕੀ ਰਿਹਾਇਸ਼ ਨਹੀਂ ਹੈ।

ਸੰਬੰਧਿਤ ਖ਼ਬਰਾਂ

ਪੁਲਿਸ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਪਹੀਆਂ ਵਾਲਾ ਵੱਡਾ ਬੈਗ ਲੈ ਕੇ ਸ਼ਰਾਬ ਠੇਕੇ ਅੰਦਰ ਦਾਖਲ ਹੋਇਆ। ਉਹ ਜਦੋਂ ਕੀਮਤੀ ਸ਼ਰਾਬ ਦੀਆਂ ਬੋਤਲਾਂ ਨਾਲ ਬੈਗ ਭਰ ਕੇ ਬਾਹਰ ਨਿਕਲਣ ਲੱਗਾ ਤਾਂ ਕੈਸ਼ੀਅਰ ਵਲੋਂ ਰੋਕੇ ਜਾਣ ’ਤੇ ਉਸ ਨੂੰ ਚਾਕੂ ਵਿਖਾ ਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ।

ਮੁਲਜ਼ਮ ਲੁੱਟ ਦਾ ਮਾਲ ਲੈ ਕੇ ਅਜੇ ਬਹੁਤੀ ਦੂਰ ਨਹੀਂ ਗਿਆ ਸੀ ਜਦੋਂ ਪੁਲਿਸ ਨੇ ਉਸ ਨੂੰ ਰਸਤੇ ਵਿੱਚ ਹੀ ਘੇਰ ਕੇ ਲੁੱਟੇ ਹੋਏ ਸਾਮਾਨ ਸਮੇਤ ਗ੍ਰਿਫਤਾਰ ਕਰ ਲਿਆ। ਉਸ ਉੱਤੇ ਵੱਖ ਵੱਖ ਜੁਰਮਾਂ ਦੇ ਪੰਜ ਦੋਸ਼ ਆਇਦ ਕੀਤੇ ਗਏ ਹਨ। ਭਲਕੇ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!