|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੁਸ਼ਕਰ ਧਾਮੀ ਬਣੇ ਉਤਰਾਖੰਡ ਦੇ ਨਵੇਂ ਮੁੱਖ ਮੰਤਰੀ

ਦੇਹਰਾਦੂਨ (ਦੇਵ ਇੰਦਰਜੀਤ) : ਦੇਹਰਾਦੂਨ ਸਥਿਤ ਰਾਜਭਵਨ ਵਿਚ ਧਾਮੀ ਨੂੰ ਰਾਜਪਾਲ ਬੇਬੀ ਰਾਨੀ ਮੌਰਈਆ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਦੱਸ ਦੇਈਏ ਕਿ ਤੀਰਥ ਸਿੰਘ ਰਾਵਤ ਦੇ ਅਸਤੀਫ਼ੇ ਤੋਂ ਬਾਅਦ ਉੱਤਰਾਖੰਡ ਵਿਚ ਜਾਰੀ ਸਿਆਸੀ ਘਮਾਸਾਨ ਤੋਂ ਬਾਅਦ ਭਾਜਪਾ ਵਲੋਂ ਧਾਮੀ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ। ਊਧਮ ਸਿੰਘ ਨਗਰ ਜ਼ਿਲ੍ਹੇ ਦੇ ਖਟੀਮਾ ਤੋਂ ਦੋ ਵਾਰ ਵਿਧਾਇਕ 45 ਸਾਲਾ ਪੁ

NRI Post Desk · 1970 ਦਿਨ ਪਹਿਲਾਂ · ਅੱਪਡੇਟ 1970 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੁਸ਼ਕਰ ਧਾਮੀ ਬਣੇ ਉਤਰਾਖੰਡ ਦੇ ਨਵੇਂ ਮੁੱਖ ਮੰਤਰੀ
📷 NRI Post Desk

ਦੇਹਰਾਦੂਨ (ਦੇਵ ਇੰਦਰਜੀਤ) : ਦੇਹਰਾਦੂਨ ਸਥਿਤ ਰਾਜਭਵਨ ਵਿਚ ਧਾਮੀ ਨੂੰ ਰਾਜਪਾਲ ਬੇਬੀ ਰਾਨੀ ਮੌਰਈਆ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਦੱਸ ਦੇਈਏ ਕਿ ਤੀਰਥ ਸਿੰਘ ਰਾਵਤ ਦੇ ਅਸਤੀਫ਼ੇ ਤੋਂ ਬਾਅਦ ਉੱਤਰਾਖੰਡ ਵਿਚ ਜਾਰੀ ਸਿਆਸੀ ਘਮਾਸਾਨ ਤੋਂ ਬਾਅਦ ਭਾਜਪਾ ਵਲੋਂ ਧਾਮੀ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ। ਊਧਮ ਸਿੰਘ ਨਗਰ ਜ਼ਿਲ੍ਹੇ ਦੇ ਖਟੀਮਾ ਤੋਂ ਦੋ ਵਾਰ ਵਿਧਾਇਕ 45 ਸਾਲਾ ਪੁਸ਼ਕਰ ਧਾਮੀ ਉੱਤਰਾਖੰਡ ਦੇ ਹੁਣ ਤੱਕ ਦੇ ਸਭ ਤੋਂ ਯੁਵਾ ਮੁੱਖ ਮੰਤਰੀ ਬਣੇ ਹਨ। ਉਹ ਰਾਵਤ ਦੀ ਥਾਂ ਲੈਣਗੇ, ਜਿਨ੍ਹਾਂ ਨੇ 4 ਮਹੀਨੇ ਤੋਂ ਵੀ ਘੱਟ ਸਮੇਂ ਦੇ ਆਪਣੇ ਕਾਰਜਕਾਲ ਤੋਂ ਬਾਅਦ ਪ੍ਰਦੇਸ਼ ਵਿਚ ਸੰਵਿਧਾਨਕ ਸੰਕਟ ਦਾ ਹਵਾਲਾ ਦਿੰਦੇ ਹੋਏ ਸ਼ੁੱਕਰਵਾਰ ਦੇਰ ਰਾਤ ਅਸਤੀਫ਼ਾ ਦੇ ਦਿੱਤਾ ਸੀ।

ਸੰਬੰਧਿਤ ਖ਼ਬਰਾਂ

ਸਹੁੰ ਚੁੱਕਣ ਵਾਲਿਆਂ ਵਿਚ ਸਤਪਾਲ ਮਹਾਰਾਜ, ਹਰਕ ਸਿੰਘ ਰਾਵਤ, ਬੰਸ਼ੀਧਰ ਭਗਤ, ਯਸ਼ਪਾਲ ਆਰੀਆ, ਬਿਸ਼ਨ ਸਿੰਘ, ਸੁਬੋਧ ਓਨਿਯਾਲ, ਅਰਵਿੰਦ ਪਾਂਡੇ, ਗਣੇਸ਼ ਜੋਸ਼ੀ, ਡਾ. ਧਨ ਸਿੰਘ ਰਾਵਤ, ਰੇਖਾ ਆਰੀਆ ਦੇ ਨਾਂ ਸ਼ਾਮਲ ਹਨ। ਧਾਮੀ ਸਰਕਾਰ ਵਿਚ ਰੇਖਾ ਆਰੀਆ ਇਕ ਮਾਤਰ ਮਹਿਲਾ ਮੰਤਰੀ ਹੋਵੇਗੀ।

ਧਾਮੀ ਨੂੰ ਮੁੱਖ ਮੰਤਰੀ ਐਲਾਨ ਕੀਤੇ ਜਾਣ ਦੀ ਵਜ੍ਹਾ ਕਰ ਕੇ ਕਈ ਨੇਤਾ ਨਾਰਾਜ਼ ਚੱਲ ਰਹੇ ਹਨ। ਇਸ ਵਜ੍ਹਾ ਕਰ ਕੇ ਬੰਦ ਕਮਰੇ ਵਿਚ ਲਗਾਤਾਰ ਬੈਠਕਾਂ ਦਾ ਦੌਰ ਚੱਲਿਆ। ਭਾਜਪਾ ਸੂਤਰਾਂ ਮੁਤਾਬਕ ਸਾਬਕਾ ਕੈਬਨਿਟ ਵਿਚ ਮੰਤਰੀ ਰਹੇ ਸਤਪਾਲ ਮਹਾਰਾਜ ਅਤੇ ਹਰਕ ਸਿੰਘ ਰਾਵਤ ਪਾਰਟੀ ਆਲਕਮਾਨ ਤੋਂ ਨਾਰਾਜ਼ ਦੱਸੇ ਜਾ ਰਹੇ ਹਨ। ਸਹੁੰ ਚੁੱਕ ਸਮਾਰੋਹ ਵਿਚ ਕੋਈ ਵਿਘਨ ਨਾ ਆਵੇ, ਇਸ ਲਈ ਧਾਮੀ ਖ਼ੁਦ ਉਨ੍ਹਾਂ ਨੂੰ ਮਿਲੇ। ਹੁਣ ਪਾਰਟੀ ਵਿਚ ਕੋਈ ਨਾਰਾਜ਼ ਨਹੀਂ ਹੈ ਅਤੇ ਸਾਰੇ ਪਾਰਟੀ ਦੇ ਫ਼ੈਸਲੇ ਨਾਲ ਇਕਜੁਟ ਹੋ ਕੇ ਖੜ੍ਹੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!