|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਨਵੇਂ ਨੈਸ਼ਨਲ ਹਾਈਵੇ ਪ੍ਰੋਜੈਕਟਾਂ ਸਬੰਧੀ ਨਿਤਿਨ ਗਡਕਰੀ ਨੂੰ ਮਿਲਣ ਪਹੁੰਚੇ ਲੋਕ ਨਿਰਮਾਣ ਮੰਤਰੀ ਪੰਜਾਬ

ਨਿਊਜ਼ ਡੈਸਕ : ਪੰਜਾਬ ਸਰਕਾਰ ਨੇ ਕੇਂਦਰ ਨੂੰ ਨਵੇਂ ਨੈਸ਼ਨਲ ਹਾਈਵੇਅ ਪ੍ਰੋਜੈਕਟਾਂ ਨੂੰ ਜਲਦੀ ਪ੍ਰਵਾਨਗੀ ਦੇਣ ਦੀ ਅਪੀਲ ਕੀਤੀ ਹੈ। ਇਸ ਸਬੰਧੀ ਰਾਜ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਕੇਂਦਰੀ ਸੜਕੀ ਆਵਾਜਾਈ ਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ। ਹਰਭਜਨ ਸਿੰਘ ਨੇ ਭਾਰਤ 'ਚ ਸੜਕੀ ਬੁਨਿਆਦੀ ਢਾਂਚੇ 'ਚ ਪੰਜਾਬ ਨੂੰ ਮੋਹਰੀ ਸੂਬਾ ਬਣਾਉ

NRI Post Desk · 1693 ਦਿਨ ਪਹਿਲਾਂ · ਅੱਪਡੇਟ 1693 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਨਵੇਂ ਨੈਸ਼ਨਲ ਹਾਈਵੇ ਪ੍ਰੋਜੈਕਟਾਂ ਸਬੰਧੀ ਨਿਤਿਨ ਗਡਕਰੀ ਨੂੰ ਮਿਲਣ ਪਹੁੰਚੇ ਲੋਕ ਨਿਰਮਾਣ ਮੰਤਰੀ ਪੰਜਾਬ
📷 NRI Post Desk

ਨਿਊਜ਼ ਡੈਸਕ : ਪੰਜਾਬ ਸਰਕਾਰ ਨੇ ਕੇਂਦਰ ਨੂੰ ਨਵੇਂ ਨੈਸ਼ਨਲ ਹਾਈਵੇਅ ਪ੍ਰੋਜੈਕਟਾਂ ਨੂੰ ਜਲਦੀ ਪ੍ਰਵਾਨਗੀ ਦੇਣ ਦੀ ਅਪੀਲ ਕੀਤੀ ਹੈ। ਇਸ ਸਬੰਧੀ ਰਾਜ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਕੇਂਦਰੀ ਸੜਕੀ ਆਵਾਜਾਈ ਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ। ਹਰਭਜਨ ਸਿੰਘ ਨੇ ਭਾਰਤ 'ਚ ਸੜਕੀ ਬੁਨਿਆਦੀ ਢਾਂਚੇ 'ਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਇਕ ਰੋਡਮੈਪ ਪੇਸ਼ ਕੀਤਾ। ਪੰਜਾਬ ਦੇ ਕੈਬਨਿਟ ਮੰਤਰੀ ਨੇ ਬੰਗਾ-ਗੜ੍ਹਸ਼ੰਕਰ-ਆਨੰਦਪੁਰ ਸਾਹਿਬ-ਨੈਣਾ ਦੇਵੀ ਸੜਕ, ਨਵਾਂਸ਼ਹਿਰ-ਰਾਹੋਂ-ਮਾਛੀਵਾੜਾ-ਸਮਰਾਲਾ ਰੋਡ ਤੇ ਗੁਰਦਾਸਪੁਰ-ਮੁਕੇਰੀਆਂ-ਤਲਵਾੜਾ ਰੋਡ ਸਮੇਤ 9 ਪ੍ਰਮੁੱਖ ਸੜਕਾਂ ਨੂੰ ਰਾਸ਼ਟਰੀ ਰਾਜਮਾਰਗ ਐਲਾਨਣ ਦੀ ਅਪੀਲ ਕੀਤੀ।

ਸੰਬੰਧਿਤ ਖ਼ਬਰਾਂ

ਉਨ੍ਹਾਂ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਧਿਆਨ 'ਚ ਰੱਖਦਿਆਂ ਤੇ ਕਿਸਾਨਾਂ ਤੱਕ ਆਸਾਨੀ ਨਾਲ ਪਹੁੰਚ ਕਰਨ ਲਈ ਕੇਂਦਰੀ ਮੰਤਰੀ ਨੂੰ ਪੰਜਾਬ 'ਚ ਨਵੇਂ ਪ੍ਰਸਤਾਵਿਤ ਐਕਸਪ੍ਰੈਸ ਵੇਅ ਦੇ ਨਾਲ-ਨਾਲ ਸਰਵਿਸ ਰੋਡ ਬਣਾਉਣ ਦੀ ਵੀ ਅਪੀਲ ਕੀਤੀ। ਇਸ ਮੀਟਿੰਗ ਲਈ ਹਰਭਜਨ ਸਿੰਘ ਦੇ ਨਾਲ ਆਏ ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਪੰਜਾਬ ਨੇ ਕੇਂਦਰੀ ਸੜਕ ਤੇ ਬੁਨਿਆਦੀ ਢਾਂਚਾ ਫੰਡ ਦੀ ਸਾਲਾਨਾ ਆਮਦਨ ਵਧਾ ਕੇ 300 ਕਰੋੜ ਰੁਪਏ ਕਰਨ ਦੀ ਵੀ ਬੇਨਤੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਰਾਜ ਸਰਕਾਰ 2022-23 ਲਈ 3300 ਕਰੋੜ ਰੁਪਏ ਦੇ ਪ੍ਰੋਜੈਕਟਾਂ ਵਾਲੇ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੂੰ ਮਨਜ਼ੂਰੀ ਲਈ ਆਪਣੀ ਸਲਾਨਾ ਕਾਰਜ ਯੋਜਨਾ ਪੇਸ਼ ਕਰਨ ਜਾ ਰਹੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!