|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

'Rape in INDIA' ਵਾਲੇ ਬਿਆਨ 'ਤੇ ਰਾਹੁਲ ਗਾਂਧੀ ਮਾਫ਼ੀ ਮੰਗਣ ਤੋਂ ਸਾਫ਼ ਕੀਤਾ ਇਨਕਾਰ

ਨਵੀਂ ਦਿੱਲੀ (Vikram Sehajpal) : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਬਲਾਤਕਾਰ ਮਾਮਲਿਆਂ 'ਤੇ ਕੀਤੀ ਗਈ ਟਿੱਪਣੀ ‘ਮੇਕ ਇਨ ਇੰਡੀਆ’ ਦੀ ਥਾਂ ‘ਰੇਪ ਇਨ ਇੰਡੀਆ’ ਨੂੰ ਲੈ ਕੇ ਘਿਰਦੇ ਨਜ਼ਰ ਆ ਰਹੇ ਹਨ। ਲੋਕ ਸਭਾ ਵਿੱਚ ਅੱਜ ਰਾਹੁਲ ਗਾਂਧੀ ਦੇ ਇਸ ਬਿਆਨ ਨੂੰ ਲੈ ਕੇ ਖੂਬ ਹੰਗਾਮਾ ਹੋਇਆ। ਸ਼ੁੱਕਰਵਾਰ ਨੂੰ ਭਾਜਪਾ ਮੈਂਬਰਾਂ ਦੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (Vikram Sehajpal) : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਬਲਾਤਕਾਰ ਮਾਮਲਿਆਂ 'ਤੇ ਕੀਤੀ ਗਈ ਟਿੱਪਣੀ ‘ਮੇਕ ਇਨ ਇੰਡੀਆ’ ਦੀ ਥਾਂ ‘ਰੇਪ ਇਨ ਇੰਡੀਆ’ ਨੂੰ ਲੈ ਕੇ ਘਿਰਦੇ ਨਜ਼ਰ ਆ ਰਹੇ ਹਨ। ਲੋਕ ਸਭਾ ਵਿੱਚ ਅੱਜ ਰਾਹੁਲ ਗਾਂਧੀ ਦੇ ਇਸ ਬਿਆਨ ਨੂੰ ਲੈ ਕੇ ਖੂਬ ਹੰਗਾਮਾ ਹੋਇਆ। ਸ਼ੁੱਕਰਵਾਰ ਨੂੰ ਭਾਜਪਾ ਮੈਂਬਰਾਂ ਦੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਮੁਲਤਵੀ ਕਰ ਕੇ ਜਦੋਂ ਮੁੜ ਸ਼ੁਰੂ ਕੀਤੀ ਗਈ, ਤਾਂ ਭਾਜਪਾ ਮਹਿਲਾ ਸੰਸਦ ਮੈਂਬਰਾਂ ਦਾ ਹੰਗਾਮਾ ਜਾਰੀ ਰਿਹਾ।

ਭਾਜਪਾ ਦੇ ਮੰਤਰੀਆਂ ਨੇ ਮੰਗ ਕੀਤੀ ਕਿ ਰਾਹੁਲ ਗਾਂਧੀ ਦੇਸ਼ ਤੋਂ ਮਾਫ਼ੀ ਮੰਗਣ। ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਪਹਿਲੀ ਵਾਰ ਕਿਸੇ ਆਗੂ ਨੇ ਅਜਿਹਾ ਬਿਆਨ ਦਿੱਤਾ ਹੈ। ਇਹ ਭਾਰਤ ਦੀਆਂ ਔਰਤਾਂ 'ਤੇ ਦੇਸ਼ ਦਾ ਅਪਮਾਨ ਹੈ। ਰਾਹੁਲ ਗਾਂਧੀ ਨੂੰ ਮਾਫ਼ੀ ਮੰਗਣੀ ਚਾਹੀਦੀ ਹੈ।

ਸੰਬੰਧਿਤ ਖ਼ਬਰਾਂ

ਰਾਹੁਲ ਨੇ ਮੁਆਫ਼ੀ ਮੰਗਣ ਤੋਂ ਇਨਕਾਰ ਕਰ ਦਿੱਤਾ

ਉੱਥੇ ਹੀ ਦੂਜੇ ਪਾਸੇ ਰਾਹੁਲ ਗਾਂਧੀ ਨੇ ਆਪਣੇ ਦਿੱਤੇ ਗਏ ਇਸ ਬਿਆਨ 'ਤੇ ਮਾਫ਼ੀ ਮੰਗਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਇਸ ਲਈ ਕਦੇ ਮੁਆਫੀ ਨਹੀਂ ਮੰਗਾਂਗਾ।ਦਰਅਸਲ, ਝਾਰਖੰਡ ਦੇ ਗੋਡਾ ਵਿਖੇ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਸੀ, 'ਮੇਕ ਇਨ ਇੰਡੀਆ', ਪਰ ਜਿਥੇ ਵੀ ਤੁਸੀਂ ਦੇਖੋਗੇ, 'ਰੇਪ ਇਨ ਇੰਡੀਆ' ਦਿਖਾਈ ਦਿੰਦਾ ਹੈ। ਉਤਰ ਪ੍ਰਦੇਸ਼ ਵਿੱਚ ਨਰਿੰਦਰ ਮੋਦੀ ਦਾ ਵਿਧਾਇਕ ਮਹਿਲਾ ਨਾਲ ਰੇਪ ਕਰਦਾ ਹੈ, 'ਤੇ ਮੋਦੀ ਇਸ 'ਤੇ ਕੁਝ ਵੀ ਨਹੀਂ ਕਹਿੰਦੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!