|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਰਾਹੁਲ ਗਾਂਧੀ ਦਾ ਕਾਂਗਰਸ ਪ੍ਰਧਾਨ ਦੇ ਔਹਦੇ ਤੋਂ ਅਸਤੀਫਾ

ਨਵੀਂ ਦਿੱਲੀ , 03 ਜੁਲਾਈ ( NRI MEDIA )

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ , 03 ਜੁਲਾਈ ( NRI MEDIA )

ਲੋਕ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਮਿਲੀ ਹਾਰ ਪਿੱਛੋਂ ਰਾਹੁਲ ਗਾਂਧੀ ਨੇ ਪਾਰਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ , ਪਿਛਲੇ ਕਈ ਦਿਨਾਂ ਤੋਂ ਚਲ ਰਹੀ ਖਿੱਚੋਤਾਣ ਤੋਂ ਬਾਅਦ ਆਖਿਰਕਾਰ ਰਾਹੁਲ ਗਾਂਧੀ ਨੇ ਆਪਣੇ ਅਸਤੀਫੇ ਦੇ ਬਾਰੇ ਵਿੱਚ ਇੱਕ ਖੁੱਲ੍ਹਾ ਪੱਤਰ ਲਿਖਿਆ ਹੈ , ਇਸ ਪੱਤਰ ਨੂੰ ਰਾਹੁਲ ਗਾਂਧੀ ਨੇ ਵੀ ਟਵੀਟ ਵੀ ਕੀਤਾ ਹੈ |

ਸੰਬੰਧਿਤ ਖ਼ਬਰਾਂ

ਉਹ ਲਿਖਦੇ ਹਨ ਕਿ ਲੋਕ ਸਭਾ ਚੋਣਾਂ ਵਿੱਚ ਪਾਰਟੀ ਨੂੰ ਮਿਲੀ ਹਾਰ ਦੀ ਮੈਂ ਜ਼ਿੰਮੇਵਾਰੀ ਲੈਂਦਾ ਹਾਂ , ਸਾਡੇ ਪਾਰਟੀ ਦੇ ਵਿਕਾਸ ਲਈ ਜਵਾਬਦੇਹੀ ਮਹੱਤਵਪੂਰਣ ਹੈ ਇਸ ਕਾਰਨ ਕਰਕੇ ਮੈਂ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ , ਉਨ੍ਹਾਂ ਅੱਗੇ ਲਿਖਿਆ ਕਿ ਕਾਂਗਰਸ ਪ੍ਰਧਾਨ ਦੇ ਅਹੁਦੇ 'ਤੇ ਰਹਿਣਾ ਮੇਰੇ ਲਈ ਸਨਮਾਨ ਦੀ ਗੱਲ ਹੈ , ਰਾਹੁਲ ਗਾਂਧੀ ਨੇ ਲਿਖਿਆ ਹੈ ਕਿ ਕਾਂਗਰਸ ਪਾਰਟੀ ਦੀ ਸੇਵਾ ਕਰਨੀ ਮੇਰੇ ਲਈ ਮਾਨ ਦੀ ਗੱਲ ਹੈ, ਜਿਸ ਪਾਰਟੀ ਦੀਆਂ ਨੀਤੀਆਂ ਅਤੇ ਸਿਧਾਂਤਾਂ ਤੋਂ ਦੇਸ਼ ਦਾ ਵਿਕਾਸ ਹੋਇਆ ਹੈ , ਮੈਂ ਦੇਸ਼ ਅਤੇ ਪਾਰਟੀ ਤੋਂ ਮਿਲੇ ਪਿਆਰ ਲਈ ਤੁਹਾਡਾ ਦੇਣਦਾਰ ਹਾਂ |

ਕਾਂਗਰਸ ਦੇ ਨਾਲ ਜੁੜੇ ਸੂਤਰਾਂ ਨੇ ਦਸਿਆ ਕਿ ਪਾਰਟੀ ਦੇ ਨਵੇਂ ਪ੍ਰਧਾਨ ਦਾ ਫ਼ੈਸਲਾ ਇਕ ਹਫਤੇ ਵਿਚ ਆ ਸਕਦਾ ਹੈ, ਇਸ ਤੋਂ ਪਹਿਲਾ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦੇ ਮਾੜੇ ਪ੍ਰਦਰਸ਼ਨ ਤੋਂ ਬਾਅਦ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਵਿੱਚ ਰਾਹੁਲ ਗਾਂਧੀ ਨੇ ਆਪਣੇ ਅਸਤੀਫੇ ਦੀ ਪੇਸ਼ਕਸ਼ ਕੀਤੀ ਸੀ , ਉਸ ਤੋਂ ਬਾਅਦ ਕਾਂਗਰਸ ਆਗੂ ਉਨ੍ਹਾਂ ਨੂੰ ਅਸਤੀਫਾ ਵਾਪਸ ਲੈਣ ਲਈ ਕਹਿ ਰਹੇ ਸਨ ਪਰ ਰਾਹੁਲ ਆਪਣੇ ਫੈਸਲੇ ਤੇ ਬਣੇ ਰਹੇ |

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!