|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਰਾਹੁਲ ਗਾਂਧੀ ਕਰਨਗੇ ਸਿੱਧੂ ਦੀ ਤਾਜਪੋਸ਼ੀ

ਅੰਮ੍ਰਿਤਸਰ (ਦੇਵ ਇੰਦਰਜੀਤ) : ਕਾਂਗਰਸ ਹਾਈਕਮਾਨ ਵਲੋਂ ਐਤਵਾਰ ਨੂੰ ਨਵਜੋਤ ਸਿੱਧੂ ਨੂੰ ਪ੍ਰਧਾਨ ਬਣਾਏ ਜਾਣ ਦੇ ਰਸਮੀ ਐਲਾਨ ਤੋਂ ਬਾਅਦ ਸਿੱਧੂ ਦਾ ਸ਼ਕਤੀ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਦਰਮਿਆਨ ਖ਼ਬਰ ਇਹ ਵੀ ਆਈ ਹੈ ਕਿ ਨਵਜੋਤ ਸਿੱਧੂ ਦੀ ਤਾਜਪੋਸ਼ੀ ਸ਼ੁੱਕਰਵਾਰ ਨੂੰ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਵਿਚ ਕੀਤੀ ਜਾਵੇਗੀ। ਇਸ ਦੌਰਾਨ ਵੱਡੀ ਗੱਲ ਇਹ ਹੈ ਕਿ ਸਿੱਧੂ ਦੀ ਤਾਜ ਪੋਸ਼ੀ

NRI Post Desk · 1954 ਦਿਨ ਪਹਿਲਾਂ · ਅੱਪਡੇਟ 1954 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਰਾਹੁਲ ਗਾਂਧੀ ਕਰਨਗੇ ਸਿੱਧੂ ਦੀ ਤਾਜਪੋਸ਼ੀ
📷 NRI Post Desk

ਅੰਮ੍ਰਿਤਸਰ (ਦੇਵ ਇੰਦਰਜੀਤ) : ਕਾਂਗਰਸ ਹਾਈਕਮਾਨ ਵਲੋਂ ਐਤਵਾਰ ਨੂੰ ਨਵਜੋਤ ਸਿੱਧੂ ਨੂੰ ਪ੍ਰਧਾਨ ਬਣਾਏ ਜਾਣ ਦੇ ਰਸਮੀ ਐਲਾਨ ਤੋਂ ਬਾਅਦ ਸਿੱਧੂ ਦਾ ਸ਼ਕਤੀ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਦਰਮਿਆਨ ਖ਼ਬਰ ਇਹ ਵੀ ਆਈ ਹੈ ਕਿ ਨਵਜੋਤ ਸਿੱਧੂ ਦੀ ਤਾਜਪੋਸ਼ੀ ਸ਼ੁੱਕਰਵਾਰ ਨੂੰ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਵਿਚ ਕੀਤੀ ਜਾਵੇਗੀ। ਇਸ ਦੌਰਾਨ ਵੱਡੀ ਗੱਲ ਇਹ ਹੈ ਕਿ ਸਿੱਧੂ ਦੀ ਤਾਜ ਪੋਸ਼ੀ ’ਤੇ ਰਾਹੁਲ ਗਾਂਧੀ ਖੁਦ ਪਹੁੰਚ ਰਹੇ ਹਨ। ਸੂਤਰਾਂ ਮੁਤਾਬਕ ਰਾਹੁਲ ਗਾਂਧੀ ਆਪ ਸਿੱਧੂ ਦੀ ਤਾਜਪੋਸ਼ੀ ਕਰਨ ਚੰਡੀਗੜ੍ਹ ਆਉਣਗੇ। ਹੁਣ ਜਦੋਂ ਸਿੱਧੂ ਦੀ ਤਾਜਪੋਸ਼ੀ ਮੌਕੇ ਰਾਹੁਲ ਗਾਂਧੀ ਦੇ ਚੰਡੀਗੜ੍ਹ ਆਉਣ ਦੀਆਂ ਖ਼ਬਰਾਂ ਆ ਰਹੀਆਂ ਹਨ ਤਾਂ ਦੇਖਣਾ ਇਹ ਹੋਵੇਗਾ ਕਿ ਕਾਂਗਰਸ ਦੇ ਇਸ ਵੱਡੇ ਸਮਾਗਮ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਮੂਲੀਅਤ ਕਰਦੇ ਹਨ ਜਾਂ ਨਹੀਂ।

ਸੰਬੰਧਿਤ ਖ਼ਬਰਾਂ

ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਹੈ ਕਿ ਉਹ ਉਦੋਂ ਤਕ ਨਵਜੋਤ ਸਿੱਧੂ ਨੂੰ ਨਹੀਂ ਮਿਲਣਗੇ ਜਦੋਂ ਤਕ ਉਹ ਉਨ੍ਹਾਂ ਤੋਂ ਮੁਆਫ਼ੀ ਨਹੀਂ ਮੰਗ ਲੈਂਦੇ। ਬੀਤੇ ਦਿਨੀਂ ਕੈਪਟਨ ਟਵੀਟ ਕਰਕੇ ਵੀ ਆਖਿਆ ਸੀ ਕਿ ਉਹ ਆਪਣੇ ਸਟੈਂਡ ’ਤੇ ਕਾਇਮ ਹਨ। ਦੂਜੇ ਪਾਸੇ ਮੁੱਖ ਮੰਤਰੀ ਦੇ ਇਸ ਸਟੈਂਡ ਦਾ ਕਈ ਮੰਤਰੀਆਂ ਸਮੇਤ ਵਿਧਾਇਕਾਂ ਨੇ ਵੀ ਸਖ਼ਤ ਵਿਰੋਧ ਕੀਤਾ ਹੈ। ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਤਾਂ ਇਥੋਂ ਤਕ ਆਖ ਦਿੱਤਾ ਸੀ ਕਿ ਉਹ ਕਿਸੇ ਵਿਅਕਤੀ ਵਿਸ਼ੇਸ਼ ਦੇ ਨਾਲ ਨਹੀਂ ਹਨ, ਉਹ ਸਿਰਫ ਉਸ ਨੂੰ ਹੀ ਪ੍ਰਧਾਨ ਅਤੇ ਮੁੱਖ ਮੰਤਰੀ ਮੰਨਣਗੇ ਜਿਸ ਨੂੰ ਪਾਰਟੀ ਹਾਈਕਮਾਨ ਅਸ਼ੀਰਵਾਦ ਦੇਵੇਗੀ। ਉਨ੍ਹਾਂ ਕਿਹਾ ਕਿ ਅਨੁਸ਼ਾਸਨਹੀਣਤਾ ਕਰਨ ਵਾਲੇ ਨਾਲ ਅਸੀਂ ਕਦੇ ਨਹੀਂ ਖੜ੍ਹਾਂਗੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!