|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਵਰਲਡ

ਕੌਮਾਂਤਰੀ ਸਰਹੱਦ ਦੇ ਨੇੜੇ ਡਰੋਨ ਦੀ ਹਲਚਲ, BSF ਨੇ ਕੀਤੇ ਰਾਊਂਡ ਫਾਇਰ

ਨਿਊਜ਼ ਡੈਸਕ : ਸਰਹੱਦ ਪਾਰੋਂ ਗੁਆਂਢੀ ਮੁਲਕ ਪਾਕਿਸਤਾਨ ਭਾਰਤ ਵਿਰੁੱਧ ਨਿੱਤ ਨਵੀਆਂ ਸਾਜ਼ਿਸ਼ਾਂ ਰਚਦਾ ਰਹਿੰਦਾ ਹੈ। ਇਸ ਦੇ ਨਾਲ ਹੀ ਪਾਕਿਸਤਾਨ ਸਰਹੱਦ 'ਤੇ ਅਸ਼ਾਂਤੀ ਫੈਲਾਉਣ ਲਈ ਲਗਾਤਾਰ ਡਰੋਨ ਨਾਲ ਹਮਲੇ ਕਰਨ ਦੀਆਂ ਕੋਸ਼ਿਸ਼ਾਂ ਕਰ ਰਿਹਾ ਹੈ। ਜਿੱਥੇ ਬੀਤੀ ਰਾਤ ਰਾਜਸਥਾਨ ਦੇ ਸ਼੍ਰੀਗੰਗਾਨਗਰ ਜ਼ਿਲ੍ਹੇ 'ਚ ਅੰਤਰਰਾਸ਼ਟਰੀ ਸਰਹੱਦ ਨੇੜੇ ਇਕ ਡਰੋਨ ਦੀ ਹਰਕਤ ਦੇਖੀ ਗਈ, ਜਿਸ ਤ

NRI Post Desk · 1727 ਦਿਨ ਪਹਿਲਾਂ · ਅੱਪਡੇਟ 1727 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੌਮਾਂਤਰੀ ਸਰਹੱਦ ਦੇ ਨੇੜੇ ਡਰੋਨ ਦੀ ਹਲਚਲ, BSF ਨੇ ਕੀਤੇ ਰਾਊਂਡ ਫਾਇਰ
📷 NRI Post Desk

ਨਿਊਜ਼ ਡੈਸਕ : ਸਰਹੱਦ ਪਾਰੋਂ ਗੁਆਂਢੀ ਮੁਲਕ ਪਾਕਿਸਤਾਨ ਭਾਰਤ ਵਿਰੁੱਧ ਨਿੱਤ ਨਵੀਆਂ ਸਾਜ਼ਿਸ਼ਾਂ ਰਚਦਾ ਰਹਿੰਦਾ ਹੈ। ਇਸ ਦੇ ਨਾਲ ਹੀ ਪਾਕਿਸਤਾਨ ਸਰਹੱਦ 'ਤੇ ਅਸ਼ਾਂਤੀ ਫੈਲਾਉਣ ਲਈ ਲਗਾਤਾਰ ਡਰੋਨ ਨਾਲ ਹਮਲੇ ਕਰਨ ਦੀਆਂ ਕੋਸ਼ਿਸ਼ਾਂ ਕਰ ਰਿਹਾ ਹੈ। ਜਿੱਥੇ ਬੀਤੀ ਰਾਤ ਰਾਜਸਥਾਨ ਦੇ ਸ਼੍ਰੀਗੰਗਾਨਗਰ ਜ਼ਿਲ੍ਹੇ 'ਚ ਅੰਤਰਰਾਸ਼ਟਰੀ ਸਰਹੱਦ ਨੇੜੇ ਇਕ ਡਰੋਨ ਦੀ ਹਰਕਤ ਦੇਖੀ ਗਈ, ਜਿਸ ਤੋਂ ਬਾਅਦ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਜਵਾਨਾਂ ਨੇ ਡਰੋਨ 'ਤੇ ਕਰੀਬ 18 ਰਾਊਂਡ ਫਾਇਰ ਕੀਤੇ।

ਸੰਬੰਧਿਤ ਖ਼ਬਰਾਂ

ਬੀਐੱਸਐੱਫ ਦੇ ਇਕ ਅਧਿਕਾਰੀ ਨੇ ਕਿਹਾ ਕਿ "ਅੰਤਰਰਾਸ਼ਟਰੀ ਸਰਹੱਦੀ ਖੇਤਰ ਦੇ ਨੇੜੇ ਸ਼੍ਰੀਗੰਗਾਨਗਰ ਜ਼ਿਲ੍ਹੇ 'ਚ ਬੀਤੀ ਰਾਤ ਡਰੋਨ ਦੀ ਆਵਾਜਾਈ ਦੇਖੀ ਗਈ। ਇਸ ਦੇ ਨਾਲ ਹੀ ਬੀਐੱਸਐੱਫ ਦੇ ਜਵਾਨਾਂ ਵੱਲੋਂ ਕਰੀਬ 18 ਰਾਊਂਡ ਫਾਇਰ ਕਰਨ ਤੋਂ ਬਾਅਦ ਡਰੋਨ ਵਾਪਸ ਪਰਤਿਆ। ਇਸ ਸਬੰਧੀ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

🔔 ਵਰਲਡ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!