|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

IPL T20 : ਰਾਜਸਥਾਨ ਰਾਇਲਜ਼ ਨੇ ਸਨਰਾਈਜ਼ਰਜ਼ ਹੈਦਰਾਬਾਦ ਨੂੰ 7 ਵਿਕਟਾਂ ਨਾਲ ਹਰਾਇਆ

ਜੈਪੁਰ (ਵਿਕਰਮ ਸਹਿਜਪਾਲ) : ਆਪਣੇ ਗੇਂਦਬਾਜ਼ਾਂ ਦੇ ਦਮਦਾਰ ਪ੍ਰਦਰਸ਼ਨ ਤੇ ਚੋਟੀ ਕ੍ਰਮ ਦੇ ਬੱਲੇਬਾਜ਼ਾਂ ਦੇ ਉਪਯੋਗੀ ਯੋਗਦਾਨ ਨਾਲ ਰਾਜਸਥਾਨ ਰਾਇਲਜ਼ ਨੇ ਸਨਰਾਈਜ਼ਰਜ਼ ਹੈਦਰਾਬਾਦ ਨੂੰ ਸ਼ਨੀਵਾਰ ਨੂੰ 7 ਵਿਕਟਾਂ ਨਾਲ ਹਰਾ ਕੇ ਆਈ. ਪੀ. ਐੱਲ.-12 ਦੇ ਪਲੇਅ ਆਫ ਵਿਚ ਪਹੁੰਚਣ ਦੀਆਂ ਆਪਣੀਆਂ ਉਮੀਦਾਂ ਨੂੰ ਬਰਕਰਾਰ ਰੱਖਿਆ। ਰਾਜਸਥਾਨ ਦੀ 12 ਮੈਚਾਂ ਵਿਚੋਂ ਇਹ 5ਵੀਂ ਜਿੱਤ ਹੈ ਤੇ ਉਹ 10 ਅ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਜੈਪੁਰ (ਵਿਕਰਮ ਸਹਿਜਪਾਲ) : ਆਪਣੇ ਗੇਂਦਬਾਜ਼ਾਂ ਦੇ ਦਮਦਾਰ ਪ੍ਰਦਰਸ਼ਨ ਤੇ ਚੋਟੀ ਕ੍ਰਮ ਦੇ ਬੱਲੇਬਾਜ਼ਾਂ ਦੇ ਉਪਯੋਗੀ ਯੋਗਦਾਨ ਨਾਲ ਰਾਜਸਥਾਨ ਰਾਇਲਜ਼ ਨੇ ਸਨਰਾਈਜ਼ਰਜ਼ ਹੈਦਰਾਬਾਦ ਨੂੰ ਸ਼ਨੀਵਾਰ ਨੂੰ 7 ਵਿਕਟਾਂ ਨਾਲ ਹਰਾ ਕੇ ਆਈ. ਪੀ. ਐੱਲ.-12 ਦੇ ਪਲੇਅ ਆਫ ਵਿਚ ਪਹੁੰਚਣ ਦੀਆਂ ਆਪਣੀਆਂ ਉਮੀਦਾਂ ਨੂੰ ਬਰਕਰਾਰ ਰੱਖਿਆ। ਰਾਜਸਥਾਨ ਦੀ 12 ਮੈਚਾਂ ਵਿਚੋਂ ਇਹ 5ਵੀਂ ਜਿੱਤ ਹੈ ਤੇ ਉਹ 10 ਅੰਕਾਂ ਨਾਲ ਛੇਵੇਂ ਸਥਾਨ 'ਤੇ ਆ ਗਈ ਹੈ।

ਸੰਬੰਧਿਤ ਖ਼ਬਰਾਂ

ਦੂਜੇ ਪਾਸੇ ਹੈਦਰਾਬਾਦ ਨੂੰ 11 ਮੈਚਾਂ ਵਿਚੋਂ 6ਵੀਂ ਹਾਰ ਦਾ ਸਾਹਮਣਾ ਕਰਨਾ ਪਿਆ ਤੇ ਉਸਦੇ ਖਾਤੇ ਵਿਚ ਵੀ 10 ਅੰਕ ਹਨ। ਇਸ ਹਾਰ ਦੇ ਬਾਵਜੂਦ ਹੈਦਰਾਬਾਦ ਕੋਲ ਅਜੇ ਵੀ ਤਿੰਨ ਮੈਚ ਬਾਕੀ ਹਨ ਤੇ ਉਹ ਤਿੰਨੇ ਮੈਚ ਜਿੱਤ ਕੇ ਪਲੇਅ ਆਫ ਵਿਚ ਪਹੁੰਚ ਸਕਦੀ ਹੈ। ਰਾਜਸਥਾਨ ਨੂੰ ਆਪਣੇ ਬਾਕੀ ਦੋਵੇਂ ਬਚੇ ਮੈਚ ਜਿੱਤਣੇ ਹੀ ਪੈਣਗੇ ਤੇ ਨਾਲ ਹੀ ਬਾਕੀ ਟੀਮਾਂ ਦੇ ਨਤੀਜਿਆਂ 'ਤੇ ਵੀ ਨਜ਼ਰ ਰੱਖਣੀ ਪਵੇਗੀ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!