|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਰਾਜਵੀਰ ਜਵੰਦਾ ਦਾ ਅੰਤਿਮ ਸੰਸਕਾਰ ਅੱਜ, ਜਿੱਥੇ ਬਚਪਨ ਦੇ ਸਪਨੇ ਸਜੇ ਸਨ

ਚੰਡੀਗੜ੍ਹ (ਪਾਇਲ) : ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ। ਇਸ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਜੱਦੀ ਪਿੰਡ ਪੋਨਾ ਲਿਆਂਦਾ ਗਿਆ। ਇੱਥੇ ਸਵੇਰੇ 11 ਵਜੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਦੱਸ ਦੇਈਏ ਕਿ ਰਾਜਵੀਰ ਦਾ ਸਸਕਾਰ ਉਸੇ ਥਾਂ 'ਤੇ ਕੀਤਾ ਜਾਵੇਗਾ, ਜਿੱਥੇ ਉਨ੍ਹਾਂ ਨੇ ਆਪਣਾ ਬਚਪਨ ਬਿਤਾਇਆ ਸੀ। ਇਹ ਜਗ੍ਹਾ ਉ

NRI Post Desk · 416 ਦਿਨ ਪਹਿਲਾਂ · ਅੱਪਡੇਟ 416 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਰਾਜਵੀਰ ਜਵੰਦਾ ਦਾ ਅੰਤਿਮ ਸੰਸਕਾਰ ਅੱਜ, ਜਿੱਥੇ ਬਚਪਨ ਦੇ ਸਪਨੇ ਸਜੇ ਸਨ
📷 NRI Post Desk

ਚੰਡੀਗੜ੍ਹ (ਪਾਇਲ) : ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ। ਇਸ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਜੱਦੀ ਪਿੰਡ ਪੋਨਾ ਲਿਆਂਦਾ ਗਿਆ। ਇੱਥੇ ਸਵੇਰੇ 11 ਵਜੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਦੱਸ ਦੇਈਏ ਕਿ ਰਾਜਵੀਰ ਦਾ ਸਸਕਾਰ ਉਸੇ ਥਾਂ 'ਤੇ ਕੀਤਾ ਜਾਵੇਗਾ, ਜਿੱਥੇ ਉਨ੍ਹਾਂ ਨੇ ਆਪਣਾ ਬਚਪਨ ਬਿਤਾਇਆ ਸੀ। ਇਹ ਜਗ੍ਹਾ ਉਸ ਦੇ ਜੱਦੀ ਘਰ ਤੋਂ ਕਰੀਬ 30 ਮੀਟਰ ਦੀ ਦੂਰੀ 'ਤੇ ਹੈ ਜਿੱਥੇ ਉਹ ਬਚਪਨ 'ਚ ਖੇਡਿਆ ਕਰਦਾ ਸੀ। ਇਸ ਸਥਾਨ 'ਤੇ ਉਸ ਦੀ ਯਾਦ ਵਿਚ ਇਕ ਯਾਦਗਾਰ ਵੀ ਬਣਾਈ ਜਾ ਸਕਦੀ ਹੈ।

ਸੰਬੰਧਿਤ ਖ਼ਬਰਾਂ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਲੋਕਾਂ ਨੇ ਦੱਸਿਆ ਕਿ ਪਹਿਲਾਂ ਰਾਜਵੀਰ ਦਾ ਅੰਤਿਮ ਸੰਸਕਾਰ ਸ਼ਮਸ਼ਾਨਘਾਟ ਵਿੱਚ ਕੀਤਾ ਜਾਣਾ ਸੀ ਪਰ ਵੱਡਾ ਇਕੱਠ ਹੋਣ ਕਾਰਨ ਪੰਚਾਇਤ ਨੇ ਫੈਸਲਾ ਕੀਤਾ ਕਿ ਉਸ ਦਾ ਅੰਤਿਮ ਸੰਸਕਾਰ ਪਿੰਡ ਦੀ ਗਰਾਊਂਡ ਵਿੱਚ ਹੀ ਕੀਤਾ ਜਾਵੇਗਾ।

ਰਾਜਵੀਰ ਜਵੰਦਾ 27 ਸਤੰਬਰ ਨੂੰ ਬਾਈਕ 'ਤੇ ਸ਼ਿਮਲਾ ਜਾਂਦੇ ਸਮੇਂ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਇਸ ਤੋਂ ਬਾਅਦ ਰਾਜਵੀਰ ਜਵੰਦਾ ਨੂੰ ਦੁਪਹਿਰ 1:45 ਵਜੇ ਫੋਰਟਿਸ ਹਸਪਤਾਲ ਲਿਆਂਦਾ ਗਿਆ। ਉਸ ਦੇ ਸਿਰ ਅਤੇ ਰੀੜ੍ਹ ਦੀ ਹੱਡੀ 'ਤੇ ਗੰਭੀਰ ਸੱਟਾਂ ਲੱਗੀਆਂ ਸਨ। ਉਸ ਦੀ ਹਾਲਤ ਬਹੁਤ ਗੰਭੀਰ ਸੀ। ਉਹ ਲਗਾਤਾਰ 11 ਦਿਨ ਵੈਂਟੀਲੇਟਰ 'ਤੇ ਰਹੇ ਅਤੇ ਬੀਤੇ ਦਿਨ ਉਨ੍ਹਾਂ ਦੀ ਮੌਤ ਹੋ ਗਈ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!