|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਾਂਗਰਸ 'ਚ ਬਗ਼ਾਵਤ ਹੋ ਸਕਦੀ ਹੈ, ਇਸ ਲਈ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੂੰ ਪਾਰਟੀ ਵਿਚੋਂ ਕੱਢਿਆ ਜਾਵੇ : ਲੱਕੀ

ਚੰਡੀਗੜ (ਇੰਦਰਜੀਤ ਸਿੰਘ) : ਪੰਜਾਬ ਕਾਂਗਰਸ ਲੇਬਰ ਸੈੱਲ ਦੇ ਚੇਅਰਮੈਨ ਮਲਵਿੰਦਰ ਸਿੰਘ ਲੱਕੀ ਨੇ ਖਦਸ਼ਾ ਪ੍ਰਗਟ ਕੀਤਾ ਹੈ ਕਿ ਕਾਂਗਰਸ 'ਚ ਬਗ਼ਾਵਤ ਹੋ ਸਕਦੀ ਹੈ, ਇਸ ਲਈ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੂੰ ਛੇ ਸਾਲ ਲਈ ਪਾਰਟੀ ਵਿਚੋਂ ਕੱਢਿਆ ਜਾਵੇ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੱਕੀ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਵਿਰੋਧੀ ਪਾਰਟੀਆਂ ਦੇ ਆਗੂਆਂ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ (ਇੰਦਰਜੀਤ ਸਿੰਘ) : ਪੰਜਾਬ ਕਾਂਗਰਸ ਲੇਬਰ ਸੈੱਲ ਦੇ ਚੇਅਰਮੈਨ ਮਲਵਿੰਦਰ ਸਿੰਘ ਲੱਕੀ ਨੇ ਖਦਸ਼ਾ ਪ੍ਰਗਟ ਕੀਤਾ ਹੈ ਕਿ ਕਾਂਗਰਸ 'ਚ ਬਗ਼ਾਵਤ ਹੋ ਸਕਦੀ ਹੈ, ਇਸ ਲਈ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੂੰ ਛੇ ਸਾਲ ਲਈ ਪਾਰਟੀ ਵਿਚੋਂ ਕੱਢਿਆ ਜਾਵੇ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੱਕੀ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਵਿਰੋਧੀ ਪਾਰਟੀਆਂ ਦੇ ਆਗੂਆਂ ਨਾਲ ਮਿਲ ਕੇ ਕਾਂਗਰਸ ਨੂੰ ਬਦਨਾਮ ਤੇ ਕਮਜ਼ੋਰ ਕਰਨ ਦੀ ਸਾਜ਼ਿਸ਼ ਕਰ ਰਹੇ ਹਨ।

ਸੰਬੰਧਿਤ ਖ਼ਬਰਾਂ

ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਖੁਦ ਅਨੁਸ਼ਾਸਨ ਭੰਗ ਨਾ ਕਰਨ ਦਾ ਦਾਅਵਾ ਕਰਦਿਆਂ ਕਿਹਾ ਕਿ ਜ਼ਿਮਨੀ ਚੋਣਾਂ ਤੋ ਬਾਅਦ ਹੋਰ ਮੰਤਰੀ ਤੇ ਆਗੂ ਪ੍ਰਤਾਪ ਸਿੰਘ ਬਾਜਵਾ ਖਿਲਾਫ਼ ਬੋਲਣਗੇ। ਉਨ੍ਹਾਂ ਕਿਹਾ ਕਿ ਕਿਸੇ ਦੇ ਇਸ਼ਾਰੇ 'ਤੇ ਨਹੀਂ ਬਲਕਿ ਜ਼ਿਮਨੀ ਚੋਣਾਂ 'ਚ ਪਾਰਟੀ ਦੇ ਨੁਕਸਾਨ ਦੇ ਡਰੋਂ ਪ੍ਰੈੱਸ ਕਾਨਫਰੰਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬਰਗਾੜੀ ਕਾਂਡ 'ਚ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਬਦਲੀ ਕਰਕੇ ਜਾਂਚ ਵਿਚ ਦੇਰੀ ਹੋਈ ਹੈ ਅਤੇ ਮੁੱਖ ਮੰਤਰੀ ਨੇ ਕਿਸੇ ਨੂੰ ਕਲੀਨ ਚਿੱਟ ਨਹੀਂ ਦਿੱਤੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!