|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਬਾਬਾ ਰਾਮਦੇਵ ਦੀ ਕੋਰੋਨਾ ਵੈਕਸੀਨ ਲਗਵਾਉਣ 'ਤੋਂ ਨਾਹ

ਨਵੀਂ ਦਿੱਲੀ (ਦੇਵ ਇੰਦਰਜੀਤ)- ਕੋਰੋਨਾ ਵੈਕਸੀਨ ਦਾ ਇੰਤਜ਼ਾਰ ਖ਼ਤਮ ਹੋਣ ਦੇ ਨਾਲ ਇਸ ਨੂੰ ਨਾ ਲਗਵਾਉਣ ਦਾ ਐਲਾਨ ਕਰ ਕੇ ਨਵਾਂ ਵਿਵਾਦ ਖੜ੍ਹਾ ਕਰਨ ਵਾਲਿਆਂ 'ਚ ਯੋਗ ਗੁਰੂ ਬਾਬਾ ਰਾਮਦੇਵ ਵੀ ਸ਼ਾਮਲ ਹੋ ਗਏ ਹਨ। ਉਨ੍ਹਾਂ ਕੋਰੋਨਾ ਵੈਕਸੀਨ ਨਾ ਲਗਵਾਉਣ ਦਾ ਐਲਾਨ ਕੀਤਾ ਹੈ। ਹਾਲਾਂਕਿ, ਉਨ੍ਹਾਂ ਵੈਕਸੀਨ ਦਾ ਸਵਾਗਤ ਤਾਂ ਕੀਤਾ ਹੈ ਪਰ ਕਿਹਾ ਕਿ ਉਹ ਅਜਿਹਾ ਇਸ ਲਈ ਨਹੀਂ ਕਰਨਗੇ ਕਿ

NRI Post Desk · 2151 ਦਿਨ ਪਹਿਲਾਂ · ਅੱਪਡੇਟ 2151 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬਾਬਾ ਰਾਮਦੇਵ ਦੀ ਕੋਰੋਨਾ ਵੈਕਸੀਨ ਲਗਵਾਉਣ 'ਤੋਂ ਨਾਹ
📷 NRI Post Desk

ਨਵੀਂ ਦਿੱਲੀ (ਦੇਵ ਇੰਦਰਜੀਤ)- ਕੋਰੋਨਾ ਵੈਕਸੀਨ ਦਾ ਇੰਤਜ਼ਾਰ ਖ਼ਤਮ ਹੋਣ ਦੇ ਨਾਲ ਇਸ ਨੂੰ ਨਾ ਲਗਵਾਉਣ ਦਾ ਐਲਾਨ ਕਰ ਕੇ ਨਵਾਂ ਵਿਵਾਦ ਖੜ੍ਹਾ ਕਰਨ ਵਾਲਿਆਂ 'ਚ ਯੋਗ ਗੁਰੂ ਬਾਬਾ ਰਾਮਦੇਵ ਵੀ ਸ਼ਾਮਲ ਹੋ ਗਏ ਹਨ। ਉਨ੍ਹਾਂ ਕੋਰੋਨਾ ਵੈਕਸੀਨ ਨਾ ਲਗਵਾਉਣ ਦਾ ਐਲਾਨ ਕੀਤਾ ਹੈ। ਹਾਲਾਂਕਿ, ਉਨ੍ਹਾਂ ਵੈਕਸੀਨ ਦਾ ਸਵਾਗਤ ਤਾਂ ਕੀਤਾ ਹੈ ਪਰ ਕਿਹਾ ਕਿ ਉਹ ਅਜਿਹਾ ਇਸ ਲਈ ਨਹੀਂ ਕਰਨਗੇ ਕਿ ਉਨ੍ਹਾਂ ਨੂੰ ਵੈਕਸੀਨ ਤੋਂ ਡਰ ਲਗਦਾ ਹੈ। ਬਲਕਿ ਇਸ ਲਈ ਕਿ ਉਨ੍ਹਾਂ ਨੇ ਯੋਗ, ਆਯੁਰਵੇਦ ਤੇ ਧਿਆਨ 'ਤੇ ਪੂਰਾ ਭਰੋਸਾ ਹੈ।

ਸੰਬੰਧਿਤ ਖ਼ਬਰਾਂ

ਉਨ੍ਹਾਂ ਕਿਹਾ ਕਿ ਦੇਸ਼ ਵਿਚ ਜੇਕਰ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਜ਼ਿਆਦਾ ਹੈ ਤਾਂ ਇਸ ਵਿਚ ਸਭ ਤੋਂ ਵੱਧ ਯੋਗਦਾਨ ਯੋਗ ਤੇ ਗਿਲੋਅ ਦਾ ਹੈ। ਉਨ੍ਹਾਂ ਲੋਕਾਂ ਨੂੰ ਵੀ ਯੋਗ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਨੇ ਆਪਣੇ ਸ਼ਰੀਰ ਦਾ ਕਬਾੜਾ ਕਰ ਰੱਖਿਆ ਹੈ। ਰੋਗ ਪ੍ਰਤੀਰੋਧਕ ਸਮਰੱਥਾ ਘੱਟ ਹੈ, ਇਸ ਨੂੰ ਵਧਾਉਣ 'ਤੇ ਜ਼ੋਰ ਦਿੱਤਾ ਜਾਣਾ ਚਾਹੀਦਾ ਹੈ ਕਿਉਂਕਿ ਵੈਕਸੀਨ ਜ਼ਿਆਦਾ ਸਮੇਂ ਤਕ ਸਰੀਰ 'ਚ ਅਸਰਦਾਰ ਨਹੀਂ ਰਹੇਗੀ। ਉਹ ਦਿੱਲੀ ਦੇ ਇਕ ਹੋਟਲ 'ਚ ਏਕਲ ਅਭਿਆਨ ਦੇ ਪ੍ਰੋਗਰਾਮ 'ਏਕਲ ਕੇ ਰਾਮ' 'ਚ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਸਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!