|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਰਾਮ ਮੰਦਰ 'ਤੇ ਪਾਕਿ ਦੀ ਟਿੱਪਣੀ 'ਤੇ ਭਾਰਤ ਦਾ ਠੋਕਵਾਂ ਜਵਾਬ

ਵੈੱਬ ਡੈਸਕ (ਐਨ ਆਰ ਆਈ ਮੀਡਿਆ) : ਅਯੁੱਧਿਆ ਵਿੱਚ ਰਾਮ ਮੰਦਰ ਨੂੰ ਲੈ ਕੇ ਪਾਕਿਸਤਾਨ ਵੱਲੋਂ ਕੀਤੀ ਟਿੱਪਣੀ ਦਾ ਭਾਰਤ ਨੇ ਠੋਕਵਾਂ ਜਵਾਬ ਦਿੱਤਾ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਪਾਕਿਸਤਾਨ ਨੂੰ ਭਾਰਤ ਦੇ ਮਾਮਲਿਆਂ ਵਿੱਚ ਦਖ਼ਲ ਦੇਣ ਅਤੇ ਫਿਰਕਾਪ੍ਰਸਤੀ ਨੂੰ ਭੜਕਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਦਰਅਸਲ, ਰਾਮ ਮੰਦਰ ਭੂਮੀ ਪੂਜਨ ਅਤੇ ਨੀਂਹ ਪੱਥਰ ਰੱਖਣ ਤੋਂ ਬਾ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵੈੱਬ ਡੈਸਕ (ਐਨ ਆਰ ਆਈ ਮੀਡਿਆ) : ਅਯੁੱਧਿਆ ਵਿੱਚ ਰਾਮ ਮੰਦਰ ਨੂੰ ਲੈ ਕੇ ਪਾਕਿਸਤਾਨ ਵੱਲੋਂ ਕੀਤੀ ਟਿੱਪਣੀ ਦਾ ਭਾਰਤ ਨੇ ਠੋਕਵਾਂ ਜਵਾਬ ਦਿੱਤਾ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਪਾਕਿਸਤਾਨ ਨੂੰ ਭਾਰਤ ਦੇ ਮਾਮਲਿਆਂ ਵਿੱਚ ਦਖ਼ਲ ਦੇਣ ਅਤੇ ਫਿਰਕਾਪ੍ਰਸਤੀ ਨੂੰ ਭੜਕਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਦਰਅਸਲ, ਰਾਮ ਮੰਦਰ ਭੂਮੀ ਪੂਜਨ ਅਤੇ ਨੀਂਹ ਪੱਥਰ ਰੱਖਣ ਤੋਂ ਬਾਅਦ ਬੁੱਧਵਾਰ ਨੂੰ ਪਾਕਿਸਤਾਨ ਨੇ ਇਸ ਦੀ ਅਲੋਚਨਾ ਕੀਤੀ ਸੀ। ਇਸ 'ਤੇ ਭਾਰਤ ਨੇ ਕਿਹਾ ਕਿ ਅਜਿਹੀਆਂ ਟਿਪਣੀਆਂ ਬਹੁਤ ਹੀ ਅਫ਼ਸੋਸਜਨਕ ਹਨ।ਪਾਕਿਸਤਾਨ ਦੀ ਟਿੱਪਣੀ 'ਤੇ ਭਾਰਤ ਨੇ ਕਿਹਾ ਕਿ ਸਰਹੱਦ ਪਾਰ ਅੱਤਵਾਦ ਗਤੀਵਿਧੀਆਂ 'ਚ ਸ਼ਾਮਲ ਦੇਸ਼ ਦਾ ਇਹ ਰੁਖ਼ ਹੈਰਾਨੀ ਵਾਲੀ ਗੱਲ ਨਹੀਂ ਹੈ।

ਸੰਬੰਧਿਤ ਖ਼ਬਰਾਂ

ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ੍ਰੀਵਾਸਤਵ ਨੇ ਪਾਕਿਸਤਾਨ ਨੂੰ ਭਾਰਤ ਦੇ ਮਾਮਲਿਆਂ ਵਿੱਚ ਦਖ਼ਲ ਦੇਣ ਤੋਂ ਦੂਰ ਰਹਿਣ ਲਈ ਕਿਹਾ ਹੈ। ਦੱਸ ਦਈਏ ਕਿ ਸ੍ਰੀਵਾਸਤਵ ਨੇ ਕਿਹਾ, "ਅਸੀਂ ਭਾਰਤ ਦੇ ਅੰਦਰੂਨੀ ਮਾਮਲੇ 'ਤੇ ਪਾਕਿਸਤਾਨ ਦਾ ਪ੍ਰੈਸ ਬਿਆਨ ਵੇਖਿਆ ਹੈ। ਪਾਕਿਸਤਾਨ ਨੂੰ ਭਾਰਤ ਦੇ ਮਾਮਲਿਆਂ ਵਿੱਚ ਦਖ਼ਲ ਦੇਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਅਤੇ ਫਿਰਕੂ ਭਾਵਨਾਵਾਂ ਭੜਕਾਉਣ ਤੋਂ ਬਚਣਾ ਚਾਹੀਦਾ ਹੈ। "ਉਨ੍ਹਾਂ ਅੱਗੇ ਕਿਹਾ, "ਅਜਿਹੇ ਦੇਸ਼ ਦੇ ਸਬੰਧ ਵਿੱਚ ਇਹ ਹੈਰਾਨੀ ਵਾਲੀ ਗੱਲ ਨਹੀਂ ਹੈ ਜੋ ਸਰਹੱਦ ਪਾਰ ਅੱਤਵਾਦ ਪਾਲ ਰਿਹਾ ਹੈ ਅਤੇ ਆਪਣੀਆਂ ਘੱਟ ਗਿਣਤੀਆਂ ਨੂੰ ਧਾਰਮਿਕ ਅਧਿਕਾਰਾਂ ਤੋਂ ਵਾਂਝਾ ਰੱਖਦਾ ਹੈ।"

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!