|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਰਾਮ ਰਹੀਮ ਨੇ ਪੈਰੋਲ ਲਈ ਦਿੱਤੀ ਅਰਜ਼ੀ ਨੂੰ ਲਿਆ ਵਾਪਸ

ਵੈੱਬ ਡੈਸਕ (ਵਿਕਰਮ ਸਹਿਜਪਾਲ) : ਰੋਹਤਕ ਜੇਲ੍ਹ 'ਚ ਬਲਾਤਕਾਰ ਤੇ ਕਤਲ ਦੇ ਦੋਸ਼ਾਂ 'ਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਖੇਤੀ ਕਰਨ ਲਈ ਮੰਗੀ ਹੋਈ ਪੈਰੋਲ ਦੀ ਅਰਜ਼ੀ ਨੂੰ ਹੁਣ ਵਾਪਸ ਲੈ ਲਿਆ ਹੈ। ਰਾਮ ਰਹੀਮ ਦੇ ਵਕੀਲ ਨੇ ਜੇਲ੍ਹ ਪ੍ਰਸ਼ਾਸਨ ਤੋਂ ਦਿੱਤੀ ਹੋਈ 42 ਦਿਨਾਂ ਦੀ ਪੈਰੋਲ ਦੀ ਅਰਜ਼ੀ ਨੂੰ ਵਾਪਸ ਲੈਣ ਦੀ ਅਪੀਲ ਕੀਤੀ ਹੈ। ਰਾਮ ਰਹੀਮ ਨ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵੈੱਬ ਡੈਸਕ (ਵਿਕਰਮ ਸਹਿਜਪਾਲ) : ਰੋਹਤਕ ਜੇਲ੍ਹ 'ਚ ਬਲਾਤਕਾਰ ਤੇ ਕਤਲ ਦੇ ਦੋਸ਼ਾਂ 'ਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਖੇਤੀ ਕਰਨ ਲਈ ਮੰਗੀ ਹੋਈ ਪੈਰੋਲ ਦੀ ਅਰਜ਼ੀ ਨੂੰ ਹੁਣ ਵਾਪਸ ਲੈ ਲਿਆ ਹੈ। ਰਾਮ ਰਹੀਮ ਦੇ ਵਕੀਲ ਨੇ ਜੇਲ੍ਹ ਪ੍ਰਸ਼ਾਸਨ ਤੋਂ ਦਿੱਤੀ ਹੋਈ 42 ਦਿਨਾਂ ਦੀ ਪੈਰੋਲ ਦੀ ਅਰਜ਼ੀ ਨੂੰ ਵਾਪਸ ਲੈਣ ਦੀ ਅਪੀਲ ਕੀਤੀ ਹੈ। ਰਾਮ ਰਹੀਮ ਨੇ ਲਿਖਤ ਵਿੱਚ ਬਿਆਨ ਦਿੱਤਾ ਹੈ ਕਿ ਮੈਂ ਆਪਣੀ ਪੈਰੋਲ ਅਰਜ਼ੀ ਵਾਪਸ ਲੈਂਦਾ ਹਾਂ, ਮੈਂ ਪੈਰੋਲ ਨਹੀਂ ਲੈਣਾ ਚਾਹੁੰਦਾ।

ਸੰਬੰਧਿਤ ਖ਼ਬਰਾਂ

ਜ਼ਿਕਰਯੋਗ ਹੈ ਕਿ ਰਾਮ ਰਹੀਮ ਨੇ ਜਦੋਂ ਤੋਂ ਪੈਰੋਲ ਦੀ ਮੰਗ ਕੀਤੀ ਹੈ, ਉਸ ਵੇਲੇ ਤੋਂ ਹੀ ਉਨ੍ਹਾਂ ਦਾ ਕੜਾ ਵਿਰੋਧ ਕੀਤਾ ਜਾ ਰਿਹਾ ਸੀ। ਦੱਸ ਦਈਏ ਕਿ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਅਗਸਤ 2017 ਤੋਂ ਬੰਦ ਹੈ। ਰਾਮ ਰਹੀਮ ਨੇ ਖੇਤੀ ਦਾ ਹਵਾਲਾ ਦੇ ਕੇ ਪੈਰੋਲ ਮੰਗੀ ਸੀ ਪਰ ਸਾਹਮਣੇ ਇਹ ਆਇਆ ਸੀ ਕਿ ਨਾ ਤਾਂ ਉਹ ਕਿਸਾਨ ਹਨ ਤੇ ਨਾ ਹੀ ਉਹ ਖੇਤੀ ਲਾਇਕ ਜ਼ਮੀਨ ਦੇ ਮਾਲਕ ਹਨ। ਇੱਕ ਮਨੁੱਖੀ ਅਧਿਕਾਰ ਸੰਗਠਨ ਨੇ ਵੀ ਹਾਈ ਕੋਰਟ ਤਕ ਪਹੁੰਚ ਕਰਨ ਦੀ ਗੱਲ ਕਹੀ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!