|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅਯੋਧਿਆ ਮਾਮਲਾ : ਵਿਵਾਦਿਤ ਜ਼ਮੀਨ 'ਤੇ ਰਾਮ ਮੰਦਰ ਹੀ ਬਣੇਗਾ, ਨਹੀਂ ਹੋਵੇਗਾ ਫੈਂਸਲੇ 'ਤੇ ਮੁੜ ਵਿਚਾਰ

ਨਵੀਂ ਦਿੱਲੀ (Vikram Sehajpal) : ਅਯੋਧਿਆ ਦੇ ਰਾਮ ਜਨਮ ਭੂਮੀ ਅਤੇ ਬਾਬਰੀ ਮਸਜ਼ਿਦ ਜ਼ਮੀਨ ਵਿਵਾਦ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਪਾਈਆਂ ਗਈਆਂ ਮੁੜ ਵਿਚਾਰ ਪਟੀਸ਼ਨਾਂ ਰੱਦ ਕਰ ਦਿੱਤੀਆਂ ਹਨ। ਸੁਪਰੀਮ ਕੋਰਟ ਦੀ ਪੰਜ ਜੱਜਾਂ ਵਾਲੀ ਬੈਂਚ ਨੇ ਕਿਹਾ ਕਿ ਇਨ੍ਹਾਂ ਪਟੀਸ਼ਨਾਂ ਵਿੱਚ ਕੋਈ ਤਰਕ ਨਹੀਂ ਹੈ। 9 ਨਵੰਬਰ ਨੂੰ ਕੀਤੇ ਗਏ ਫ਼ੈਸਲੇ 'ਤੇ ਮੁੜ ਵਿਚਾਰ ਕਰਨ ਦ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (Vikram Sehajpal) : ਅਯੋਧਿਆ ਦੇ ਰਾਮ ਜਨਮ ਭੂਮੀ ਅਤੇ ਬਾਬਰੀ ਮਸਜ਼ਿਦ ਜ਼ਮੀਨ ਵਿਵਾਦ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਪਾਈਆਂ ਗਈਆਂ ਮੁੜ ਵਿਚਾਰ ਪਟੀਸ਼ਨਾਂ ਰੱਦ ਕਰ ਦਿੱਤੀਆਂ ਹਨ। ਸੁਪਰੀਮ ਕੋਰਟ ਦੀ ਪੰਜ ਜੱਜਾਂ ਵਾਲੀ ਬੈਂਚ ਨੇ ਕਿਹਾ ਕਿ ਇਨ੍ਹਾਂ ਪਟੀਸ਼ਨਾਂ ਵਿੱਚ ਕੋਈ ਤਰਕ ਨਹੀਂ ਹੈ। 9 ਨਵੰਬਰ ਨੂੰ ਕੀਤੇ ਗਏ ਫ਼ੈਸਲੇ 'ਤੇ ਮੁੜ ਵਿਚਾਰ ਕਰਨ ਦਾ ਕੋਈ ਆਧਾਰ ਨਹੀਂ ਹੈ।ਅਦਾਲਤ ਨੇ ਵਿਵਾਦਿਤ ਜ਼ਮੀਨ ਰਾਮ ਮੰਦਰ ਬਣਾਉਣ ਲਈ ਦੇਣ ਦਾ ਫ਼ੈਸਲਾ ਕੀਤਾ ਸੀ।

ਸੰਬੰਧਿਤ ਖ਼ਬਰਾਂ

ਇਸ ਫ਼ੈਸਲੇ ਦੇ ਵਿਰੋਧ ਵਿੱਚ 18 ਪਟੀਸ਼ਨਾਂ ਪਾਈਆਂ ਗਈਆਂ ਸਨ ਜਿਨ੍ਹਾਂ ਵਿੱਚੋਂ 9 ਪਟੀਸ਼ਨਾਂ ਦੂਜੇ ਪੱਖ ਦੀਆਂ ਸੀ ਅਤੇ ਬਾਕੀ ਹਰ ਪਟੀਸ਼ਨਕਰਤਾਵਾਂ ਦੀਆਂ ਸਨ।ਅਯੋਧਿਆ ਜ਼ਮੀਨ ਮਾਮਲੇ ਤੇ 9 ਨਵੰਬਰ ਨੂੰ ਆਏ ਫ਼ੈਸਲੇ ਤੇ ਮੁੜ ਵਿਚਾਰ ਕਰਨ ਲਈ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਇਸ ਤੇ ਵਿਚਾਰ ਕੀਤੇ। ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਏਐਸ ਬੋਬੜੇ ਸਮੇਤ ਪੰਜ ਜੱਜਾਂ ਦੀ ਬੈਂਚ ਨੇ ਇਸ ਮਾਮਲੇ ਦੀ ਸੁਣਵਾਈ ਕੀਤੀ। ਪਹਿਲਾਂ ਇਸ ਬੈਂਚ ਦੀ ਅਗਵਾਈ ਕਰਨ ਵਾਲੇ ਚੀਫ਼ ਰੰਜਨ ਗੋਗੋਈ ਸੇਵਾ ਮੁਕਤ ਹੋ ਚੁੱਕੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!