|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜਨਰਲ ਆਬਜ਼ਰਵਰ ਦੀ ਨਿਗਰਾਨੀ ਹੇਠ ਵੋਟਿੰਗ ਮਸ਼ੀਨਾਂ ਅਤੇ ਚੋਣ ਅਮਲੇ ਦੀ ਹੋਈ ਰੈਂਡੇਮਾਈਜ਼ੇਸ਼ਨ

ਕਪੂਰਥਲਾ (ਇੰਦਰਜੀਤ ਸਿੰਘ) : ਵਿਧਾਨ ਸਭਾ ਹਲਕਾ ਫਗਵਾੜਾ ਦੀ 21 ਅਕਤੂਬਰ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਲਈ ਲਗਾਈਆਂ ਜਾ ਰਹੀਆਂ ਵੋਟਿੰਗ ਮਸ਼ੀਨਾਂ ਅਤੇ ਤਾਇਨਾਤ ਕੀਤੇ ਜਾਣ ਵਾਲੇ ਪੋਲਿੰਗ ਅਮਲੇ ਦੀ ਅੱਜ ਰੈਂਡੇਮਾਈਜ਼ੇਸ਼ਨ ਹੋਈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਐਨ. ਆਈ. ਸੀ ਦੇ ਵੀਡੀਓ ਕਾਨਫਰੰਸ ਹਾਲ ਵਿਚ ਜਨਰਲ ਆਬਜ਼ਰਵਰ ਸ੍ਰੀ ਸੌਰਭ ਭਗਤ ਦੀ ਨਿਗਰਾਨੀ ਹੇਠ ਹੋਈ ਇਸ ਰੈ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ (ਇੰਦਰਜੀਤ ਸਿੰਘ) : ਵਿਧਾਨ ਸਭਾ ਹਲਕਾ ਫਗਵਾੜਾ ਦੀ 21 ਅਕਤੂਬਰ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਲਈ ਲਗਾਈਆਂ ਜਾ ਰਹੀਆਂ ਵੋਟਿੰਗ ਮਸ਼ੀਨਾਂ ਅਤੇ ਤਾਇਨਾਤ ਕੀਤੇ ਜਾਣ ਵਾਲੇ ਪੋਲਿੰਗ ਅਮਲੇ ਦੀ ਅੱਜ ਰੈਂਡੇਮਾਈਜ਼ੇਸ਼ਨ ਹੋਈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਐਨ. ਆਈ. ਸੀ ਦੇ ਵੀਡੀਓ ਕਾਨਫਰੰਸ ਹਾਲ ਵਿਚ ਜਨਰਲ ਆਬਜ਼ਰਵਰ ਸ੍ਰੀ ਸੌਰਭ ਭਗਤ ਦੀ ਨਿਗਰਾਨੀ ਹੇਠ ਹੋਈ ਇਸ ਰੈਂਡੇਮਾਈਜ਼ੇਸ਼ਨ ਮੌਕੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਸ਼ਾਮਿਲ ਹੋਏ।

ਇਸ ਮੌਕੇ ਚੋਣ ਤਹਿਸੀਲਦਾਰ ਸ੍ਰੀਮਤੀ ਮਨਜੀਤ ਕੌਰ ਨੇ ਦੱਸਿਆ ਕਿ ਫਗਵਾੜਾ ਜ਼ਿਮਨੀ ਚੋਣ ਲਈ 220 ਪੋਲਿੰਗ ਬੂਥ ਬਣਾਏ ਗਏ ਹਨ, ਜਿਨ੍ਹਾਂ 'ਤੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਦੇ ਨਾਲ-ਨਾਲ ਵੀ. ਵੀ. ਪੈਟ ਵੀ ਜੋੜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੋਲਿੰਗ ਬੂਥਾਂ ਦੀ ਗਿਣਤੀ ਦੇ ਬਰਾਬਰ ਈ. ਵੀ. ਐਮਜ਼ ਤੇ ਵੀ. ਵੀ. ਪੈਟਜ਼ ਤੋਂ ਇਲਾਵਾ 20 ਫੀਸਦੀ ਕੰਟਰੋਲ ਯੂਨਿਟ, 20 ਫੀਸਦੀ ਬੈਲਟ ਯੂਨਿਟ ਅਤੇ 20 ਫੀਸਦੀ ਵੀ. ਵੀ. ਪੈਟਜ਼ ਹੋਰ ਰਾਖਵੇਂ ਰੱਖੇ ਗਏ ਹਨ, ਜੋ ਕਿ ਕਿਸੇ ਯੂਨਿਟ ਦੇ ਖ਼ਰਾਬ ਹੋਣ ਦੀ ਸੂਰਤ ਵਿਚ ਵਰਤੇ ਜਾ ਸਕਣਗੇ।

ਸੰਬੰਧਿਤ ਖ਼ਬਰਾਂ

ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ 220 ਬੂਥਾਂ ਲਈ 264 ਕੰਟਰੋਲ ਯੂਨਿਟ, 264 ਬੈਲਟ ਯੂਨਿਟ ਅਤੇ 264 ਵੀ. ਵੀ. ਪੈਟਜ਼ ਅਲਾਟ ਕੀਤੇ ਗਏ ਹਨ।ਇਸੇ ਤਰ੍ਹਾਂ ਸਾਰੇ 220 ਬੂਥਾਂ 'ਤੇ 1000 ਤੋਂ ਵੱਧ ਪੋਲਿੰਗ ਸਟਾਫ਼ ਤਾਇਨਾਤ ਕੀਤਾ ਜਾ ਰਿਹਾ ਹੈ, ਜਿਨ੍ਹਾਂ ਵਿਚ ਪੀ. ਆਰ. ਓ, ਏ. ਪੀ. ਆਰ. ਓ ਅਤੇ ਪੋਲਿੰਗ ਅਫ਼ਸਰ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਹਰੇਕ ਬੂਥ 'ਤੇ ਇਕ ਪੀ. ਆਰ. ਓ, ਇਕ ਏ. ਪੀ. ਆਰ. ਓ ਅਤੇ ਦੋ ਪੋਲਿੰਗ ਅਫ਼ਸਰ ਤਾਇਨਾਤ ਕੀਤੇ ਜਾਣਗੇ। ਇਸ ਦੌਰਾਨ ਮਾਈਕ੍ਰੋ ਆਬਜ਼ਰਵਰਾਂ ਦੀ ਪਹਿਲੇ ਗੇੜ ਦੀ ਪ੍ਰਸੈਸਿੰਗ ਵੀ ਕੀਤੀ ਗਈ।

ਇਸ ਮੌਕੇ ਐਸ. ਡੀ. ਐਮ ਫਗਵਾੜਾ ਸ੍ਰੀ ਲਤੀਫ਼ ਅਹਿਮਦ, ਜ਼ਿਲ੍ਹਾ ਇਨਫਾਰਮੈਟਿਕ ਅਫ਼ਸਰ ਸ੍ਰੀ ਸੰਜੀਵ ਗਾਬਾ, ਏ. ਪੀ. ਆਰ. ਓ ਸ. ਹਰਦੇਵ ਸਿੰਘ ਆਸੀ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਬਿਕਰਮਜੀਤ ਸਿੰਘ, ਸ੍ਰੀ ਆਰ. ਕੇ ਸੇਠੀ, ਸ੍ਰੀ ਕਮਲ ਕਿਸ਼ੋਰ, ਮੈਡਮ ਪੂਜਾ, ਸ੍ਰੀ ਰਾਕੇਸ਼ ਕੁਮਾਰ, ਸ. ਦਵਿੰਦਰ ਸਿੰਘ ਵਾਲੀਆ, ਸ. ਜਸਬੀਰ ਸਿੰਘ ਤੇ ਹੋਰ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!