|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਰੇਪ ਮਾਮਲੇ ਨੂੰ ਲੈ ਹੁਣ ਹੋਵੇਗੀ ਜਲਦ ਸੁਣਵਾਈ : ਊਧਵ ਠਾਕਰੇ

ਮੁੰਬਈ (ਦੇਵ ਇੰਦਰਜੀਤ) : ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਮੁੰਬਈ ਦੇ ਸਾਕੀਨਾਕਾ ’ਚ ਇਕ ਜਨਾਨੀ ਨਾਲ ਜਬਰ ਜ਼ਿਨਾਹ ਅਤੇ ਕਤਲ ਨੂੰ ਸ਼ਨੀਵਾਰ ਨੂੰ ‘ਮਨੁੱਖਤਾ ’ਤੇ ਧੱਬਾ’ ਕਰਾਰ ਦਿੱਤਾ ਅਤੇ ਮਾਮਲੇ ’ਚ ਤੁਰੰਤ ਸੁਣਵਾਈ ਦਾ ਵਾਅਦਾ ਕੀਤਾ। ਠਾਕਰੇ ਨੇ ਕਿਹਾ ਕਿ ਅਪਰਾਧੀ ਨੂੰ ਸਖ਼ਤ ਸਜ਼ਾ ਦਿਵਾਈ ਜਾਵੇਗੀ। ਠਾਕਰੇ ਨੇ ਇਕ ਬਿਆਨ ’ਚ ਕਿਹਾ,‘‘ਮਾਮਲੇ ਦੀ ਸੁਣਵਾਈ ਤੇਜ਼ੀ ਨਾ

NRI Post Desk · 1902 ਦਿਨ ਪਹਿਲਾਂ · ਅੱਪਡੇਟ 1902 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਰੇਪ ਮਾਮਲੇ ਨੂੰ ਲੈ ਹੁਣ ਹੋਵੇਗੀ ਜਲਦ ਸੁਣਵਾਈ : ਊਧਵ ਠਾਕਰੇ
📷 NRI Post Desk

ਮੁੰਬਈ (ਦੇਵ ਇੰਦਰਜੀਤ) : ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਮੁੰਬਈ ਦੇ ਸਾਕੀਨਾਕਾ ’ਚ ਇਕ ਜਨਾਨੀ ਨਾਲ ਜਬਰ ਜ਼ਿਨਾਹ ਅਤੇ ਕਤਲ ਨੂੰ ਸ਼ਨੀਵਾਰ ਨੂੰ ‘ਮਨੁੱਖਤਾ ’ਤੇ ਧੱਬਾ’ ਕਰਾਰ ਦਿੱਤਾ ਅਤੇ ਮਾਮਲੇ ’ਚ ਤੁਰੰਤ ਸੁਣਵਾਈ ਦਾ ਵਾਅਦਾ ਕੀਤਾ। ਠਾਕਰੇ ਨੇ ਕਿਹਾ ਕਿ ਅਪਰਾਧੀ ਨੂੰ ਸਖ਼ਤ ਸਜ਼ਾ ਦਿਵਾਈ ਜਾਵੇਗੀ। ਠਾਕਰੇ ਨੇ ਇਕ ਬਿਆਨ ’ਚ ਕਿਹਾ,‘‘ਮਾਮਲੇ ਦੀ ਸੁਣਵਾਈ ਤੇਜ਼ੀ ਨਾਲ ਹੋਵੇਗੀ ਅਤੇ ਅੱਜ ਦਮ ਤੋੜਨ ਵਾਲੀ ਪੀੜਤਾ ਨੂੰ ਨਿਆਂ ਮਿਲੇਗਾ।’’

ਸੰਬੰਧਿਤ ਖ਼ਬਰਾਂ

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਰਾਜ ਦੇ ਗ੍ਰਹਿ ਮੰਤਰੀ ਦਿਲੀਪ ਵਾਲਸੇ ਪਾਟਿਲ ਅਤੇ ਮੁੰਬਈ ਦੇ ਪੁਲਸ ਕਮਿਸ਼ਨਰ ਹੇਮੰਤ ਨਾਗਰਾਲੇ ਤੋਂ ਮਾਮਲੇ ’ਤੇ ਚਰਚਾ ਕੀਤੀ ਹੈ। ਉਨ੍ਹਾਂ ਨੇ ਕਿਹਾ,‘‘ਮੈਂ ਅਧਿਕਾਰੀਆਂ ਨੂੰ ਮਾਮਲੇ ਦੀ ਜਾਂਚ ’ਚ ਤੇਜ਼ੀ ਲਿਆਉਣ ਦਾ ਨਿਰਦੇਸ਼ ਦਿੱਤਾ।

’’ ਪੁਲਸ ਨੇ ਦੱਸਿਆ ਕਿ 30 ਸਾਲਾ ਜਨਾਨੀ ਨੇ ਸ਼ਨੀਵਾਰ ਤੜਕੇ ਮੁੰਬਈ ਦੇ ਇਕ ਨਗਰ ਬਾਡੀ ਹਸਪਤਾਲ ’ਚ ਦਮ ਤੋੜਿਆ ਹੈ। ਉਸ ਨੇ ਦੱਸਿਆ ਕਿ ਸਾਕੀਨਾਕਾ ’ਚ ਸੜਕ ਕਿਨਾਰੇ ਖੜ੍ਹੀ ਗੱਡੀ ’ਚ ਉਸ ਨਾਲ ਜਬਰ ਜ਼ਿਨਾਹ ਕੀਤਾ ਗਿਆ ਅਤੇ ਲੋਹੇ ਦੀ ਰਾਡ ਨਾਲ ਬੇਰਹਿਮੀ ਨਾਲ ਹਮਲਾ ਕੀਤਾ ਗਿਆ। ਪੁਲਸ ਅਨੁਸਾਰ, ਇਸ ਮਾਮਲੇ ’ਚ 45 ਸਾਲਾ ਸ਼ਖਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!