|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਰਵੀਨਾ ਟੰਡਨ ਤੇ ਫਰਾਹ ਖ਼ਾਨ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ

ਚੰਡੀਗੜ (ਇੰਦਰਜੀਤ ਸਿੰਘ) : ਬਾਲੀਵੁੱਡ ਅਦਾਕਾਰਾ ਰਵੀਨਾ ਟੰਡਨ ਤੇ ਕੋਰੀਓਗ੍ਰਾਫਰ ਤੇ ਫਿਲਮ ਨਿਰਮਾਤਾ ਫਰਾਹ ਖ਼ਾਨ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਈਸਾਈਆਂ ਦੀ ਧਾਰਮਿਕ ਭਾਵਨਾਵਾਂ ਆਹਤ ਕਰਨ ਦੇ ਦੋਸ਼ 'ਚ ਦਰਜ ਐੱਫਆਈਆਰ ਦੇ ਮਾਮਲੇ 'ਚ ਉਨ੍ਹਾਂ ਖ਼ਿਲਾਫ਼ ਕਾਰਵਾਈ 'ਤੇ ਰੋਕ ਲੱਗਾ ਦਿੱਤੀ ਹੈ। ਰਵੀਨਾ ਟੰਡਨ ਤੇ ਫਰਾਹ ਖ਼ਾਨ ਦੀ ਪਟੀਸ਼ਨਾਂ 'ਤੇ ਹਾਈ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ (ਇੰਦਰਜੀਤ ਸਿੰਘ) : ਬਾਲੀਵੁੱਡ ਅਦਾਕਾਰਾ ਰਵੀਨਾ ਟੰਡਨ ਤੇ ਕੋਰੀਓਗ੍ਰਾਫਰ ਤੇ ਫਿਲਮ ਨਿਰਮਾਤਾ ਫਰਾਹ ਖ਼ਾਨ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਈਸਾਈਆਂ ਦੀ ਧਾਰਮਿਕ ਭਾਵਨਾਵਾਂ ਆਹਤ ਕਰਨ ਦੇ ਦੋਸ਼ 'ਚ ਦਰਜ ਐੱਫਆਈਆਰ ਦੇ ਮਾਮਲੇ 'ਚ ਉਨ੍ਹਾਂ ਖ਼ਿਲਾਫ਼ ਕਾਰਵਾਈ 'ਤੇ ਰੋਕ ਲੱਗਾ ਦਿੱਤੀ ਹੈ। ਰਵੀਨਾ ਟੰਡਨ ਤੇ ਫਰਾਹ ਖ਼ਾਨ ਦੀ ਪਟੀਸ਼ਨਾਂ 'ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਜਵਾਬ ਮੰਗਿਆ ਹੈ।

ਸੰਬੰਧਿਤ ਖ਼ਬਰਾਂ

ਹਾਈ ਕੋਰਟ ਨੇ ਪੁਲਿਸ ਨੂੰ ਦੋਵਾਂ ਖ਼ਿਲਾਫ਼ ਕੋਈ ਬਲਪੂਰਵਕ ਕਾਰਵਾਈ ਨਾ ਕਰਨ ਦਾ ਆਦੇਸ਼ ਦਿੱਤਾ ਹੈ। ਦੱਸ ਦੇਈਏ ਕਿ ਇਕ ਟੀਵੀ ਸ਼ੋਅ 'ਚ ਕੀਤੀ ਗਈ ਟਿੱਪਣੀ ਨੂੰ ਲੈ ਕੇ ਅੰਮ੍ਰਿਤਸਰ ਦੇ ਅਜਨਾਲਾ ਪੁਲਿਸ ਥਾਣੇ 'ਚ ਫਰਾਹ ਖ਼ਾਨ, ਰਵੀਨਾ ਟੰਡਨ ਤੇ ਕਾਮੇਡੀਅਨ ਭਾਰਤੀ ਸਿੰਘ ਖ਼ਿਲਾਫ਼ ਐੱਫਆਈਆਰ ਦਰਜ ਕਰਵਾਈ ਗਈ ਸੀ।

ਈਸਾਈ ਭਾਈਚਾਰਾ ਇਨ੍ਹਾਂ ਕਲਾਕਾਰਾਂ 'ਤੇ ਕਾਰਵਾਈ ਦੀ ਮੰਗ ਸਬੰਧੀ ਸੜਕਾਂ 'ਤੇ ਨਿੱਤਰ ਆਏ ਸਨ। ਰੂਪਨਗਰ 'ਚ 28 ਦਸੰਬਰ ਨੂੰ ਆਲ ਇੰਡੀਆ ਕ੍ਰਿਸ਼ਚਨ ਵੈੱਲਫੇਅਰ ਫਰੰਟ ਵੱਲੋਂ ਰੂਪਨਗਰ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਰੋਸ ਮੁਜ਼ਾਹਰੇ ਤੋਂ ਬਾਅਦ ਰੂਪਨਗਰ ਦੇ ਐੱਸਐੱਸਪੀ ਸਵਪਨ ਸ਼ਰਮਾ ਨੂੰ ਬਾਲੀਵੁੱਡ ਕਲਾਕਾਰਾਂ ਖ਼ਿਲਾਫ਼ ਕਾਰਵਾਈ ਕਰਨ ਦੀ ਅਪੀਲ ਕੀਤੀ ਗਈ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!