|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਾਂਗਰਸ ਸੂਬਾ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਰਵਨੀਤ ਬਿੱਟੂ ਦਾ ਵੱਡਾ ਬਿਆਨ, ਕਿਹਾ-'ਪੰਜਾਬ 'ਚ ਗਧਿਆਂ ਤੋਂ ਮਰਵਾਏ ਸ਼ੇਰ'

ਨਿਊਜ਼ ਡੈਸਕ : ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਲੱਗਣ ਤੋਂ ਪਹਿਲਾਂ ਹੀ ਪਾਰਟੀ 'ਚ ਖਿੱਚੋਤਾਣ ਦਿਨੋਂ-ਦਿਨ ਤੇਜ਼ ਹੋ ਰਹੀ ਹੈ। ਇਸ ਦੇ ਤਹਿਤ ਜਿੱਥੇ ਨਵਜੋਤ ਸਿੰਘ ਸਿੱਧੂ ਵੱਲੋਂ ਮੌਜੂਦਾ ਤੇ ਸਾਬਕਾ ਵਿਧਾਇਕਾਂ ਦੇ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਪੰਜਾਬ ਕਾਂਗਰਸ ਪ੍ਰਧਾਨ ਬਣਨ ਦੇ ਦਾਅਵੇਦਾਰਾਂ ਨੇ ਸਿੱਧੂ 'ਤੇ ਹਮਲੇ ਤੇਜ਼ ਕਰ ਦਿੱਤੇ ਹਨ। ਇੱਥੇ ਇਹ ਦੱਸਣਾ

NRI Post Desk · 1701 ਦਿਨ ਪਹਿਲਾਂ · ਅੱਪਡੇਟ 1701 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਾਂਗਰਸ ਸੂਬਾ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਰਵਨੀਤ ਬਿੱਟੂ ਦਾ ਵੱਡਾ ਬਿਆਨ, ਕਿਹਾ-'ਪੰਜਾਬ 'ਚ ਗਧਿਆਂ ਤੋਂ ਮਰਵਾਏ ਸ਼ੇਰ'
📷 NRI Post Desk

ਨਿਊਜ਼ ਡੈਸਕ : ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਲੱਗਣ ਤੋਂ ਪਹਿਲਾਂ ਹੀ ਪਾਰਟੀ 'ਚ ਖਿੱਚੋਤਾਣ ਦਿਨੋਂ-ਦਿਨ ਤੇਜ਼ ਹੋ ਰਹੀ ਹੈ। ਇਸ ਦੇ ਤਹਿਤ ਜਿੱਥੇ ਨਵਜੋਤ ਸਿੰਘ ਸਿੱਧੂ ਵੱਲੋਂ ਮੌਜੂਦਾ ਤੇ ਸਾਬਕਾ ਵਿਧਾਇਕਾਂ ਦੇ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਪੰਜਾਬ ਕਾਂਗਰਸ ਪ੍ਰਧਾਨ ਬਣਨ ਦੇ ਦਾਅਵੇਦਾਰਾਂ ਨੇ ਸਿੱਧੂ 'ਤੇ ਹਮਲੇ ਤੇਜ਼ ਕਰ ਦਿੱਤੇ ਹਨ। ਇੱਥੇ ਇਹ ਦੱਸਣਾ ਉਚਿਤ ਹੋਵੇਗਾ ਕਿ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਸੀ ਕਿ ਕਰਨਲ ਨੂੰ ਅਚਾਨਕ ਜਨਰਲ ਨਹੀਂ ਬਣਾਇਆ ਜਾ ਸਕਦਾ ਪਰ ਪਹਿਲਾਂ ਲੰਬੀ ਰੇਸ 'ਚ ਘੋੜਿਆਂ ਦੀ ਥਾਂ ਖੱਚਰ ਦੌੜਾਏ ਗਏ, ਇਸ ਲਈ ਹੁਣ ਕੋਈ ਵੀ ਫ਼ੈਸਲਾ ਲੈਣ ਤੋਂ ਪਹਿਲਾਂ ਹਾਈਕਮਾਨ ਨੂੰ ਸੀਨੀਅਰਤਾ ਤੇ ਵਫ਼ਾਦਾਰੀ ਦਾ ਧਿਆਨ ਰੱਖਣਾ ਚਾਹੀਦਾ ਹੈ। ਇਸ ਤੋਂ ਠੀਕ ਇਕ ਦਿਨ ਬਾਅਦ ਸੰਸਦ ਮੈਂਬਰ ਰਵਨੀਤ ਬਿੱਟੂ ਵੱਲੋਂ ਨਾਂ ਲਏ ਬਗੈਰ ਨਵਜੋਤ ਸਿੱਧੂ ਨੂੰ ਨਿਸ਼ਾਨਾ ਬਣਾਇਆ ਗਿਆ ਹੈ।

ਸੰਬੰਧਿਤ ਖ਼ਬਰਾਂ

ਰਵਨੀਤ ਬਿੱਟੂ ਨੇ ਕਿਹਾ ਕਿ ਪੰਜਾਬ 'ਚ ਗਧਿਆਂ ਤੋਂ ਸ਼ੇਰ ਮਰਵਾ ਦਿੱਤੇ ਗਏ ਕਿਉਂਕਿ ਹੁਣ ਹਾਈਕਮਾਨ ਨੂੰ ਵੀ ਸਮਝ ਆ ਗਿਆ ਹੈ ਕਿ ਜਿਨ੍ਹਾਂ ਆਗੂਆਂ ਬਾਰੇ ਇਹ ਕਿਹਾ ਜਾ ਰਿਹਾ ਸੀ ਕਿ ਉਨ੍ਹਾਂ ਦੇ ਬਿਨਾਂ ਚੋਣਾਂ ਨਹੀਂ ਲੜੀਆਂ ਜਾ ਸਕਦੀਆਂ। ਰਵਨੀਤ ਬਿੱਟੂ ਨੇ ਸਿੱਧੂ 'ਤੇ ਇਹ ਟਿੱਪਣੀ ਵੀ ਕੀਤੀ ਕਿ ਮਿਸ ਗਾਈਡਿਡ ਮਿਜ਼ਾਇਲ ਸਾਡੇ ਹੀ ਤੋਪਖ਼ਾਨੇ 'ਤੇ ਡਿਗ ਗਈ ਹੈ। ਇਸ ਤੋਂ ਪਹਿਲਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਨਵਜੋਤ ਸਿੱਧੂ ਨੂੰ ਮਿਸਗਾਈਡਿਡ ਮਿਜ਼ਾਇਲ ਦੱਸਿਆ ਗਿਆ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!