|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਰਵਨੀਤ ਬਿੱਟੂ ਦਾ ਵੱਡਾ ਬਿਆਨ; 'ਬੋਰੀਆਂ 'ਚ ਪਾ-ਪਾ ਕੁੱਟਿਆ CM ਚੰਨੀ ਦਾ ਭਾਣਜਾ'

ਨਿਊਜ਼ ਡੈਸਕ : ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਵੱਡਾ ਬਿਆਨ ਦਿੱਤਾ ਹੈ। ਰਵਨੀਤ ਬਿੱਟੂ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੋਲੋਂ ਬਦਲਾ ਲਿਆ ਜਾ ਰਿਹਾ ਹੈ। ਉਨ੍ਹਾਂ ਦੇ ਰਿਸ਼ਤੇਦਾਰ ਹਨੀ ਨੂੰ 14 ਦਿਨਾਂ ਦੀ ਹਿਰਾਸਤ 'ਚ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਗੱਲਾਂ ਬਣਾ ਕੇ ਮੀਡੀਆ ਨੂੰ ਲੀਕ ਕੀਤੀਆਂ ਗਈ

NRI Post Desk · 1748 ਦਿਨ ਪਹਿਲਾਂ · ਅੱਪਡੇਟ 1748 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਰਵਨੀਤ ਬਿੱਟੂ ਦਾ ਵੱਡਾ ਬਿਆਨ; 'ਬੋਰੀਆਂ 'ਚ ਪਾ-ਪਾ ਕੁੱਟਿਆ CM ਚੰਨੀ ਦਾ ਭਾਣਜਾ'
📷 NRI Post Desk

ਨਿਊਜ਼ ਡੈਸਕ : ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਵੱਡਾ ਬਿਆਨ ਦਿੱਤਾ ਹੈ। ਰਵਨੀਤ ਬਿੱਟੂ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੋਲੋਂ ਬਦਲਾ ਲਿਆ ਜਾ ਰਿਹਾ ਹੈ। ਉਨ੍ਹਾਂ ਦੇ ਰਿਸ਼ਤੇਦਾਰ ਹਨੀ ਨੂੰ 14 ਦਿਨਾਂ ਦੀ ਹਿਰਾਸਤ 'ਚ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਗੱਲਾਂ ਬਣਾ ਕੇ ਮੀਡੀਆ ਨੂੰ ਲੀਕ ਕੀਤੀਆਂ ਗਈਆਂ ਅਤੇ ਹਨੀ ਦਾ ਵਾਰ-ਵਾਰ ਰਿਮਾਂਡ ਮੰਗਿਆ ਹੈ ਤੇ ਉਸ ਨੂੰ ਮੂਹਰੇ ਨਹੀਂ ਆਉਣ ਦਿੱਤਾ ਜਾ ਰਿਹਾ।

ਸੰਬੰਧਿਤ ਖ਼ਬਰਾਂ

ਰਵਨੀਤ ਬਿੱਟੂ ਨੇ ਕਿਹਾ ਕਿ ਉਸ ਦੇ ਸਰੀਰ 'ਤੇ ਕਰੰਟ ਲਾਇਆ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਦੇ ਭਾਣਜੇ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੇ ਅਫ਼ਸਰ ਬੋਰੀਆਂ 'ਚ ਪਾ-ਪਾ ਕੁੱਟਦੇ ਰਹੇ। ਉਨ੍ਹਾਂ ਕਿਹਾ ਕਿ ਅਜਿਹਾ ਸਲੂਕ ਤਾਂ ਕੋਈ ਜਾਨਵਰਾਂ ਨਾਲ ਵੀ ਨਹੀਂ ਕਰਦਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਫੇਲ੍ਹ ਹੋਣ ਦਾ ਗੁੱਸਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਭੁਗਤਣਾ ਪੈ ਰਿਹਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!