|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

CSK vs RCB : ਸਿਰਫ 70 ਦੌੜਾਂ 'ਤੇ ਢੇਰ ਹੋ ਗਈ ਕੋਹਲੀ ਦੀ ਪੂਰੀ ਟੀਮ

ਸਪੋਰਟਸ ਡੈਸਕ (ਵਿਕਰਮ ਸਹਿਜਪਾਲ): ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ) ਦੇ ਸੀਜ਼ਨ-12 ਦਾ ਆਗਾਜ਼ ਅੱਜ ਯਾਨੀ ਕਿ 23 ਮਾਰਚ ਨੂੰ ਰਾਇਲ ਚੈਲੇਂਜਰ ਬੈਂਗਲੁਰੂ ਅਤੇ ਚੇਨਈ ਸੁਪਰਕਿੰਗ ਦੇ ਵਿਚਾਲੇ ਐੱਮ. ਚਿਦੰਬਰਮ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਜਿਸ 'ਚ ਬੈਂਗਲੁਰੂ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਚੇਨਈ ਨੂੰ 71 ਦੌੜਾਂ ਦਾ ਟੀਚਾ ਦਿੱਤਾ। ਧੋਨੀ ਨੇ ਚੇਨਈ ਟੀਮ ਵਲੋਂ ਟਾਸ ਜ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸਪੋਰਟਸ ਡੈਸਕ (ਵਿਕਰਮ ਸਹਿਜਪਾਲ): ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ) ਦੇ ਸੀਜ਼ਨ-12 ਦਾ ਆਗਾਜ਼ ਅੱਜ ਯਾਨੀ ਕਿ 23 ਮਾਰਚ ਨੂੰ ਰਾਇਲ ਚੈਲੇਂਜਰ ਬੈਂਗਲੁਰੂ ਅਤੇ ਚੇਨਈ ਸੁਪਰਕਿੰਗ ਦੇ ਵਿਚਾਲੇ ਐੱਮ. ਚਿਦੰਬਰਮ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਜਿਸ 'ਚ ਬੈਂਗਲੁਰੂ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਚੇਨਈ ਨੂੰ 71 ਦੌੜਾਂ ਦਾ ਟੀਚਾ ਦਿੱਤਾ। ਧੋਨੀ ਨੇ ਚੇਨਈ ਟੀਮ ਵਲੋਂ ਟਾਸ ਜਿੱਤ ਕੇ ਬੈਂਗਲੁਰੂ ਟੀਮ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ। ਬੈਂਗਲੁਰੂ ਟੀਮ ਨੂੰ ਸ਼ੁਰੂਆਤੀ ਓਵਰਾਂ 'ਚ ਹੀ ਪਹਿਲਾਂ ਵੱਡਾ ਝਟਕਾ ਲੱਗਾ ਜਦੋਂ ਚੌਥੇ ਓਵਰ ਦੀ ਦੂਜੀ ਗੇਂਦ 'ਤੇ ਕਪਤਾਨ ਵਿਰਾਟ ਕੋਹਲੀ 6 ਦੌੜਾਂ ਬਣਾ ਕੇ ਆਊਟ ਹੋ ਗਏ।

ਸੰਬੰਧਿਤ ਖ਼ਬਰਾਂ

ਇਸ ਦੇ ਨਾਲ ਹੀ 5ਵੇਂ ਓਵਰ ਦੀ ਦੂਜੀ ਹੀ ਗੇਂਦ 'ਤੇ ਮੋਇਨ ਅਲੀ ਵੀ 9 ਦੌੜਾਂ ਬਣਾ ਕੇ ਆਊਟ ਹੋ ਗਏ। ਇਸ ਤੋਂ ਬਾਅਦ ਟੀਮ ਦੇ ਬਿਹਤਰੀਨ ਬੱਲੇਬਾਜ਼ ਏ.ਬੀ. ਡਿਵਿਲੀਅਰਸ ਦਾ ਪ੍ਰਦਰਸ਼ਨ ਵੀ ਕੁਝ ਖਾਸ ਨਹੀਂ ਰਿਹਾ ਅਤੇ ਸਿਰਫ 9 ਹੀ ਦੌੜਾਂ ਬਣਾ ਕੇ ਹਰਭਜਨ ਸਿੰਘ ਦੀ ਗੇਂਦ 'ਤੇ ਰਵਿੰਦਰ ਜਡੇਜਾ ਨੂੰ ਕੈਚ ਦੇ ਬੈਠੇ। ਬੈਂਗਲੁਰੂ ਟੀਮ ਵਲੋਂ ਸਿਰਫ ਪਾਰਥਿਕ ਪਟੇਲ ਨੇ ਹੀ ਟੀਮ ਨੂੰ ਸੰਭਾਲਦੇ ਹੋਏ 29 ਦੌੜਾਂ ਦੀ ਪਾਰੀ ਖੇਡੀ, ਜਦਕਿ ਕੋਈ ਵੀ ਹੋਰ ਬੱਲੇਬਾਜ਼ 10 ਦੌੜਾਂ ਦੀ ਦਾ ਵੀ ਟੀਚਾ ਨਹੀਂ ਪਾਰ ਕਰ ਸਕਿਆ।

ਚੇਨਈ ਟੀਮ ਦੀ ਸ਼ੁਰੂਆਤ ਕਾਫੀ ਸ਼ਾਨਦਾਰ ਰਹੀ, ਜਿਸ 'ਚ ਟੀਮ ਦੇ ਸਪਿੰਨ ਗੇਂਦਬਾਜ਼ ਹਰਭਜਨ ਸਿੰਘ ਨੇ ਆਪਣੀ ਬਿਹਤਰੀਨ ਗੇਂਦਬਾਜ਼ੀ ਕਰਦੇ ਹੋਏ ਟੀਮ ਦੇ ਪਹਿਲੇ ਵੱਡੇ 3 ਖਿਡਾਰੀਆਂ ਨੂੰ ਆਊਟ ਕੀਤਾ। ਇਸ ਤੋਂ ਇਲਾਵਾ ਇਮਰਾਨ ਤਾਹੀਰ ਨੇ ਵੀ ਸਪਿੰਨ ਗੇਂਦਬਾਜ਼ ਕਰਦੇ ਹੋਏ 3 ਬੱਲੇਬਾਜ਼ਾਂ ਨੂੰ ਪਵੇਲੀਅਨ ਵਾਪਸ ਭੇਜਿਆ। ਇਸ ਤੋਂ ਇਲਾਵਾ ਰਵਿੰਦਰ ਜਡੇਜਾ ਨੇ ਵੀ 2 ਵਿਕਟਾਂ ਹਾਸਲ ਕੀਤੀਆਂ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!