|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

MSP ’ਤੇ ਕਮੇਟੀ ਗਠਨ ਨੂੰ ਲੈ ਕੇ ਖੇਤੀਬਾੜੀ ਮੰਤਰੀ ਨੇ ਕਿਹਾ....

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਘੱਟੋ-ਘੱਟ ਸਮਰਥਨ ਮੁੱਲ ਮਾਮਲੇ ’ਤੇ ਗੌਰ ਕਰਨ ਲਈ ਕਮੇਟੀ ਦੇ ਗਠਨ ਨੂੰ ਲੈ ਕੇ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਵਲੋਂ ਮੈਂਬਰਾਂ ਦੇ ਨਾਂ ਦੀ ਅਸੀਂ ਉਡੀਕ ਕਰ ਰਹੇ ਹਾਂ। ਤੋਮਰ ਨੇ ਇਕ ਪ੍ਰੋਗਰਾਮ ਮੌਕੇ ਕਿਹਾ, ‘‘ਅਸੀਂ ਐੱਮ. ਐੱਸ. ਪੀ. ’ਤੇ ਕਮੇਟੀ ਦੇ ਗਠਨ ਲਈ ਕਿਸਾਨ ਜਥੇਬੰਦੀ

NRI Post Desk · 1687 ਦਿਨ ਪਹਿਲਾਂ · ਅੱਪਡੇਟ 1687 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
MSP ’ਤੇ ਕਮੇਟੀ ਗਠਨ ਨੂੰ ਲੈ ਕੇ ਖੇਤੀਬਾੜੀ ਮੰਤਰੀ ਨੇ ਕਿਹਾ....
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਘੱਟੋ-ਘੱਟ ਸਮਰਥਨ ਮੁੱਲ ਮਾਮਲੇ ’ਤੇ ਗੌਰ ਕਰਨ ਲਈ ਕਮੇਟੀ ਦੇ ਗਠਨ ਨੂੰ ਲੈ ਕੇ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਵਲੋਂ ਮੈਂਬਰਾਂ ਦੇ ਨਾਂ ਦੀ ਅਸੀਂ ਉਡੀਕ ਕਰ ਰਹੇ ਹਾਂ। ਤੋਮਰ ਨੇ ਇਕ ਪ੍ਰੋਗਰਾਮ ਮੌਕੇ ਕਿਹਾ, ‘‘ਅਸੀਂ ਐੱਮ. ਐੱਸ. ਪੀ. ’ਤੇ ਕਮੇਟੀ ਦੇ ਗਠਨ ਲਈ ਕਿਸਾਨ ਜਥੇਬੰਦੀਆਂ ਤੋਂ 2-3 ਮੈਂਬਰਾਂ ਦੇ ਨਾਂ ਮੰਗੇ ਸਨ। ਸਾਨੂੰ ਅਜੇ ਤੱਕ ਕੋਈ ਨਾਂ ਨਹੀਂ ਮਿਲਿਆ।’’

ਸੰਬੰਧਿਤ ਖ਼ਬਰਾਂ

ਐੱਮ. ਐੱਸ. ਪੀ. ’ਤੇ ਕਮੇਟੀ ਦੇ ਗਠਨ ਨੂੰ ਲੈ ਕੇ ਪਿਛਲੇ ਮਹੀਨੇ ਤੋਮਰ ਨੇ ਲੋਕ ਸਭਾ ’ਚ ਵੀ ਇਕ ਲਿਖਤੀ ਜਵਾਬ ’ਚ ਕਿਹਾ ਸੀ ਕਿ ਸਰਕਾਰ ਇਕ ਕਮੇਟੀ ਬਣਾਉਣ ਦੀ ਪ੍ਰਕਿਰਿਆ ’ਚ ਹੈ। ਇਸ ਕਮੇਟੀ ’ਚ ਕੇਂਦਰ ਸਰਕਾਰ, ਸੂਬਾ ਸਰਕਾਰਾਂ, ਕਿਸਾਨਾਂ, ਖੇਤੀਬਾੜੀ ਵਿਗਿਆਨਕਾਂ ਅਤੇ ਖੇਤੀ ਅਰਥਸ਼ਾਸਤਰੀਆਂ ਦੇ ਨੁਮਾਇੰਦੇ ਸ਼ਾਮਲ ਹੋਣਗੇ।

ਜ਼ਿਕਰਯੋਗ ਹੈ ਕਿ ਪਿਛਲੇ ਸਾਲ ਨਵੰਬਰ ਮਹੀਨੇ ’ਚ 3 ਵਿਵਾਦਪੂਰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਅਦਾ ਕੀਤਾ ਸੀ ਕਿ ਐੱਮ. ਐੱਸ. ਪੀ. ਸਿਸਟਮ ਨੂੰ ਹੋਰ ਵਧੇਰੇ ਪ੍ਰਭਾਵੀ ਅਤੇ ਪਾਰਦਰਸ਼ੀ ਬਣਾਉਣ ਲਈ ਇਕ ਕਮੇਟੀ ਦਾ ਗਠਨ ਕੀਤਾ ਜਾਵੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!