|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਰਿਲੀਜ਼ ਹੋਇਆ Good Newwz ਦਾ ਟ੍ਰੇਲਰ (ਦੇਖੋ ਟ੍ਰੇਲਰ)

ਮੁੰਬਈ (Vikram Sehajpal) : ਬਾਲੀਵੁੱਡ ਦੇ ਖਿਲਾੜੀ ਕੁਮਾਰ ਤੇ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਦੀ ਨਵੀਂ ਫ਼ਿਲਮ Good Newwz ਦਾ ਹਾਲ ਹੀ ਵਿੱਚ ਟ੍ਰੇਲਰ ਰਿਲੀਜ਼ ਹੋਇਆ ਹੈ, ਜਿਸ ਵਿੱਚ ਉਨ੍ਹਾਂ ਨਾਲ ਕਰੀਨਾ ਕਪੂਰ ਅਤੇ ਕਿਆਰਾ ਅਡਵਾਨੀ ਵੀ ਨਜ਼ਰ ਆ ਰਹੀ ਹੈ। ਟ੍ਰੇਲਰ ਦੀ ਜਾਣਕਾਰੀ ਫ਼ਿਲਮ ਆਲੋਚਕ ਤਰਨ ਆਦਰਸ਼ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਦਿੱਤੀ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਮੁੰਬਈ (Vikram Sehajpal) : ਬਾਲੀਵੁੱਡ ਦੇ ਖਿਲਾੜੀ ਕੁਮਾਰ ਤੇ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਦੀ ਨਵੀਂ ਫ਼ਿਲਮ Good Newwz ਦਾ ਹਾਲ ਹੀ ਵਿੱਚ ਟ੍ਰੇਲਰ ਰਿਲੀਜ਼ ਹੋਇਆ ਹੈ, ਜਿਸ ਵਿੱਚ ਉਨ੍ਹਾਂ ਨਾਲ ਕਰੀਨਾ ਕਪੂਰ ਅਤੇ ਕਿਆਰਾ ਅਡਵਾਨੀ ਵੀ ਨਜ਼ਰ ਆ ਰਹੀ ਹੈ। ਟ੍ਰੇਲਰ ਦੀ ਜਾਣਕਾਰੀ ਫ਼ਿਲਮ ਆਲੋਚਕ ਤਰਨ ਆਦਰਸ਼ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਦਿੱਤੀ।

ਸੰਬੰਧਿਤ ਖ਼ਬਰਾਂ

ਟ੍ਰੇਲਰ ਦੀ ਗੱਲ ਕਰੀਏ ਤਾਂ ਇਸ ਫ਼ਿਲਮ ਦਾ ਟ੍ਰੇਲਰ ਕਾਫ਼ੀ ਕਾਮੇਡੀ ਭਰਿਆ ਹੈ, ਜਿਸ ਵਿੱਚ ਦਿਲਜੀਤ ਤੇ ਅਕਸ਼ੇ ਦਾ ਕਿਰਦਾਰ ਬਖ਼ੂਬੀ ਨਿਖ਼ਰ ਕੇ ਆ ਰਿਹਾ ਹੈ। ਟ੍ਰੇਲਰ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਫ਼ਿਲਮ ਵਿੱਚ ਬੱਚਿਆਂ ਨੂੰ ਲੈ ਕੇ ਗਲਤ ਫਹਿਮੀ ਹੋ ਜਾਂਦੀ ਹੈ, ਜੋ ਹਾਲੇ ਤੱਕ ਪੈਦਾ ਹੀ ਨਹੀਂ ਹੋਏ ਹੁੰਦੇ।

ਦਰਅਸਲ ਦੋ ਕਪਲ ਬੱਚਿਆਂ ਲਈ ਡਾਕਟਰ ਕੋਲ ਜਾਂਦੇ ਹਨ, ਜਿਨ੍ਹਾਂ ਦਾ ਗੋਤ ਇੱਕੋਂ ਜਿਹਾ ਹੁੰਦਾ ਹੈ ਤੇ ਡਾਕਟਰ ਦੀ ਲਾਪਰਵਾਹੀ ਕਰਕੇ ਉਨ੍ਹਾਂ ਦੇ ਸਪਰਮ ਆਪਸ ਵਿੱਚ ਬਦਲ ਜਾਂਦੇ ਹਨ। ਇਸ ਫ਼ਿਲਮ ਦੀ ਸਾਰੀ ਕਹਾਣੀ ਇਸੇ ਉੱਤੇ ਹੀ ਘੁੰਮਦੀ ਹੈ। ਇਹ ਫ਼ਿਲਮ ਕਾਫ਼ੀ ਦਿਲਚਸਪ ਹੋਣ ਦੇ ਨਾਲ ਨਾਲ ਕਾਫ਼ੀ ਆਕਰਸ਼ਿਤ ਵੀ ਹੋਵੇਗੀ। ਇਹ ਫ਼ਿਲਮ ਇਸੇ ਸਾਲ 27 ਦਸੰਬਰ ਨੂੰ ਰਿਲੀਜ਼ ਹੋਵੇਗੀ ਤੇ ਇਸ ਫ਼ਿਲਮ ਦਾ ਨਿਰਦੇਸ਼ਨ ਰਾਜ ਮਹਿਤਾ ਵੱਲੋਂ ਕੀਤਾ ਗਿਆ ਹੈ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!