|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਪੰਜਾਬੀ ਸੰਗੀਤ ਇੰਡਸਟਰੀ ਦੇ ਮਸ਼ਹੂਰ ਸੰਗੀਤਕਾਰ ਚਰਨਜੀਤ ਆਹੂਜਾ ਦਾ ਦੇਹਾਂਤ

ਨਵੀਂ ਦਿੱਲੀ (ਨੇਹਾ): ਇੱਥੇ ਅੱਜ ਮਸ਼ਹੂਰ ਸੰਗੀਤਕਾਰ ਚਰਨਜੀਤ ਆਹੂਜਾ (72) ਦਾ ਦੇਹਾਂਤ ਹੋ ਗਿਆ। ਉਨ੍ਹਾਂ ਟੀ ਡੀ ਆਈ ਸਥਿਤ ਆਪਣੀ ਰਿਹਾਇਸ਼ ਵਿਖੇ ਸ਼ਾਮ 6 ਵਜੇ ਆਖਰੀ ਸਾਹ ਲਏ। ਉਹ ਪਿਛਲੇ ਕਾਫ਼ੀ ਸਮੇਂ ਤੋਂ ਲਿਵਰ ਦੇ ਕੈਂਸਰ ਤੋਂ ਪੀੜਤ ਸਨ ਅਤੇ ਉਨ੍ਹਾਂ ਦਾ ਪੀ ਜੀ ਆਈ ਚੰਡੀਗੜ੍ਹ ਤੋਂ ਇਲਾਜ ਚੱਲ ਰਿਹਾ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ 22 ਸਤੰਬਰ ਨੂੰ ਮੁਹਾਲੀ ਦੇ ਬਲੌਂਗੀ ਸਥਿਤ

NRI Post Desk · 433 ਦਿਨ ਪਹਿਲਾਂ · ਅੱਪਡੇਟ 433 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬੀ ਸੰਗੀਤ ਇੰਡਸਟਰੀ ਦੇ ਮਸ਼ਹੂਰ ਸੰਗੀਤਕਾਰ ਚਰਨਜੀਤ ਆਹੂਜਾ ਦਾ ਦੇਹਾਂਤ
📷 NRI Post Desk

ਨਵੀਂ ਦਿੱਲੀ (ਨੇਹਾ): ਇੱਥੇ ਅੱਜ ਮਸ਼ਹੂਰ ਸੰਗੀਤਕਾਰ ਚਰਨਜੀਤ ਆਹੂਜਾ (72) ਦਾ ਦੇਹਾਂਤ ਹੋ ਗਿਆ। ਉਨ੍ਹਾਂ ਟੀ ਡੀ ਆਈ ਸਥਿਤ ਆਪਣੀ ਰਿਹਾਇਸ਼ ਵਿਖੇ ਸ਼ਾਮ 6 ਵਜੇ ਆਖਰੀ ਸਾਹ ਲਏ। ਉਹ ਪਿਛਲੇ ਕਾਫ਼ੀ ਸਮੇਂ ਤੋਂ ਲਿਵਰ ਦੇ ਕੈਂਸਰ ਤੋਂ ਪੀੜਤ ਸਨ ਅਤੇ ਉਨ੍ਹਾਂ ਦਾ ਪੀ ਜੀ ਆਈ ਚੰਡੀਗੜ੍ਹ ਤੋਂ ਇਲਾਜ ਚੱਲ ਰਿਹਾ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ 22 ਸਤੰਬਰ ਨੂੰ ਮੁਹਾਲੀ ਦੇ ਬਲੌਂਗੀ ਸਥਿਤ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ।

ਸੰਬੰਧਿਤ ਖ਼ਬਰਾਂ

ਉਨ੍ਹਾਂ ਦੇ ਪਰਿਵਾਰ ’ਚ ਪਿੱਛੇ ਪਤਨੀ ਸੰਗੀਤਾ ਆਹੂਜਾ ਅਤੇ ਚਾਰ ਪੁੱਤਰ ਸਚਿਨ ਆਹੂਜਾ, ਪੰਕਜ ਆਹੂਜਾ, ਲਵ ਆਹੂਜਾ ਅਤੇ ਕੁਸ਼ ਆਹੂਜਾ ਹਨ। ਉਨ੍ਹਾਂ ਦੇ ਪੁੱਤਰ ਵੀ ਸੰਗੀਤ ਨਾਲ ਜੁੜੇ ਹੋਏ ਹਨ। ਚਰਨਜੀਤ ਆਹੂਜਾ ਨੇ ਪੰਜਾਬ ਦੇ ਬਹੁਤ ਸਾਰੇ ਕਲਾਕਾਰਾਂ ਨੂੰ ਆਪਣੀਆਂ ਸੰਗੀਤਕ ਧੁਨਾਂ ਦੇ ਕੇ ਬੁਲੰਦੀਆਂ ’ਤੇ ਪਹੁੰਚਾਇਆ। ਉਨ੍ਹਾਂ ਪੰਜਾਬੀ ਅਤੇ ਹਿੰਦੀ ਫ਼ਿਲਮਾਂ ਵਿੱਚ ਵੀ ਸੰਗੀਤ ਦਿੱਤਾ। ਉਹ ਪਹਿਲਾਂ ਦਿੱਲੀ ਤੋਂ ਆਪਣਾ ਸਟੂਡੀਓ ਚਲਾਉਂਦੇ ਸਨ ਪਰ ਪਿਛਲੇ ਕਾਫ਼ੀ ਸਮੇਂ ਤੋਂ ਉਨ੍ਹਾਂ ਆਪਣਾ ਕੰਮ ਮੁਹਾਲੀ ਤਬਦੀਲ ਕਰ ਲਿਆ ਸੀ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!