|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਗਣਤੰਤਰ ਦਿਵਸ ਸਬੰਧੀ ਸੱਭਿਆਚਾਰਕ ਪ੍ਰੋਗਰਾਮ ਦੀ ਹੋਈ ਰਿਹਰਸਲ

ਕਪੂਰਥਲਾ (ਇੰਦਰਜੀਤ ਸਿੰਘ) : 71ਵੇਂ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਕਰਵਾਏ ਜਾ ਰਹੇ ਜ਼ਿਲਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੇ ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਅੱਜ ਗੁਰੂ ਨਾਨਕ ਸਟੇਡੀਅਮ ਵਿਖੇ ਹੋਈ। ਇਸ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ ਦੀ ਨਿਗਰਾਨੀ ਹੇਠ ਮਾਸ ਪੀ. ਟੀ ਸ਼ੋਅ ਤੋਂ ਇਲਾਵਾ ਦੇਸ਼ ਭਗਤੀ ਅਤੇ ਪੰਜਾਬੀ ਵਿਰਸੇ ’

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ (ਇੰਦਰਜੀਤ ਸਿੰਘ) : 71ਵੇਂ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਕਰਵਾਏ ਜਾ ਰਹੇ ਜ਼ਿਲਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੇ ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਅੱਜ ਗੁਰੂ ਨਾਨਕ ਸਟੇਡੀਅਮ ਵਿਖੇ ਹੋਈ। ਇਸ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ ਦੀ ਨਿਗਰਾਨੀ ਹੇਠ ਮਾਸ ਪੀ. ਟੀ ਸ਼ੋਅ ਤੋਂ ਇਲਾਵਾ ਦੇਸ਼ ਭਗਤੀ ਅਤੇ ਪੰਜਾਬੀ ਵਿਰਸੇ ’ਤੇ ਆਧਾਰਿਤ ਸ਼ਾਨਦਾਰ ਪੇਸ਼ਕਾਰੀਆਂ ਦਿੱਤੀਆਂ ਗਈਆਂ। ਇਸ ਦੌਰਾਨ ਬੱਚਿਆਂ ਵਿਚ ਭਾਰੀ ਉਤਸ਼ਾਹ ਵੇਖਿਆ ਗਿਆ ਅਤੇ ਉਨਾਂ ਪੂਰੇ ਜੋਸ਼ ਨਾਲ ਵੱਖ-ਵੱਖ ਵੰਨਗੀਆਂ ਪੇਸ਼ ਕੀਤੀਆਂ।

ਸੰਬੰਧਿਤ ਖ਼ਬਰਾਂ

ਇਸ ਮੌਕੇ ਡਾ. ਸ਼ਿਖਾ ਭਗਤ ਨੇ ਪ੍ਰੋਗਰਾਮ ਨੂੰ ਹੋਰ ਬਿਹਤਰ ਬਣਾਉਣ ਲਈ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਉਨਾਂ ਦੱਸਿਆ ਕਿ ਭਲਕੇ ਵੀ ਸਟੇਡੀਅਮ ਵਿਖੇ ਰਿਹਰਸਲ ਹੋਵੇਗੀ ਅਤੇ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ 24 ਜਨਵਰੀ ਨੂੰ ਹੋਵੇਗੀ। ਇਸ ਮੌਕੇ ਜ਼ਿਲਾ ਸਿੱਖਿਆ ਅਫ਼ਸਰ (ਸ) ਸ. ਮੱਸਾ ਸਿੰਘ ਸਿੱਧੂ, ਉੱਪ ਜ਼ਿਲਾ ਸਿੱਖਿਆ ਅਫ਼ਸਰ (ਸ) ਸ. ਬਿਕਰਮ ਜੀਤ ਸਿੰਘ, ਸਹਾਇਕ ਸਿੱਖਿਆ ਅਫ਼ਸਰ (ਖੇਡਾਂ) ਸ੍ਰੀ ਸੁਖਵਿੰਦਰ ਸਿੰਘ ਖੱਸਣ, ਜ਼ਿਲਾ ਗਾਈਡੈਂਸ ਕਾੳੂਂਸਲਰ ਸ. ਪਰਮਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਧਿਆਪਕ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!