|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸੁਲਤਾਨਪੁਰ ਲੋਧੀ ਸ਼ਹਿਰ ਵਿੱਚ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਵਰਤੋਂ 'ਤੇ ਰੋਕ

ਕਪੂਰਥਲਾ : ਸੁਲਤਾਨਪੁਰ ਲੋਧੀ ਸ਼ਹਿਰ ਦੀ ਧਾਰਮਿਕ ਮਹੱਤਤਾ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸਮਝਦੇ ਹੋਏ ਜ਼ਿਲਾ ਮੈਜਿਸਟ੍ਰੇਟ ਕਪੂਰਥਲਾ ਸ੍ਰੀ ਡੀ. ਪੀ. ਐਸ ਖਰਬੰਦਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸੁਲਤਾਨਪੁਰ ਲੋਧੀ ਦੀ ਮਿਊਂਸਪਲ ਕੌਂਸਲ ਦੇ ਆਧਾਰ ਖੇਤਰ ਦੇ ਦਾਇਰੇ ਵਿਚ ਹਰ ਪ੍ਰਕਾਰ ਦੇ ਤੰਬਾਕੂ ਉਤ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ : ਸੁਲਤਾਨਪੁਰ ਲੋਧੀ ਸ਼ਹਿਰ ਦੀ ਧਾਰਮਿਕ ਮਹੱਤਤਾ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸਮਝਦੇ ਹੋਏ ਜ਼ਿਲਾ ਮੈਜਿਸਟ੍ਰੇਟ ਕਪੂਰਥਲਾ ਸ੍ਰੀ ਡੀ. ਪੀ. ਐਸ ਖਰਬੰਦਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸੁਲਤਾਨਪੁਰ ਲੋਧੀ ਦੀ ਮਿਊਂਸਪਲ ਕੌਂਸਲ ਦੇ ਆਧਾਰ ਖੇਤਰ ਦੇ ਦਾਇਰੇ ਵਿਚ ਹਰ ਪ੍ਰਕਾਰ ਦੇ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਵਰਤੋਂ 'ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਸੰਬੰਧਿਤ ਖ਼ਬਰਾਂ

ਇਹ ਹੁਕਮ 30 ਜੂਨ 2019 ਤੱਕ ਲਾਗੂ ਰਹਿਣਗੇ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ, ਪੰਜਾਬ ਸਰਕਾਰ ਵੱਲੋਂ ਆਪਣੇ ਹੁਕਮ ਰਾਹੀਂ ਸੁਲਤਾਨਪੁਰ ਲੋਧੀ ਨੂੰ ਪਵਿੱਤਰ ਸ਼ਹਿਰ ਘੋਸ਼ਿਤ ਕੀਤਾ ਜਾ ਚੁੱਕਾ ਹੈ। ਇਸ ਲਈ ਸੁਲਤਾਨਪੁਰ ਲੋਧੀ ਵਿਚ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਵਰਤੋਂ 'ਤੇ ਪੂਰਨ ਤੌਰ 'ਤੇ ਰੋਕ ਲਗਾਉਣੀ ਜ਼ਰੂਰੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!