|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ ਲਈ ਅਹਿਮ ਹੋਵੇਗਾ ਅਮਰੀਕੀ ਚੋਣਾਂ ਦਾ ਨਤੀਜਾ : ਕ੍ਰਿਸਟੀਆ ਫਰੀਲੈਂਡ

ਟੋਰਾਂਟੋ (ਐਨ.ਆਰ.ਆਈ. ਮੀਡਿਆ) : ਟੋਰਾਂਟੋ ਗਲੋਬਲ ਫੋਰਮ ਸਾਹਮਣੇ ਦਿੱਤੇ ਗਏ ਵਰਚੂਅਲ ਭਾਸ਼ਣ ਵਿੱਚ ਕੈਨੇਡਾ ਦੀ ਡਿਪਟੀ ਪ੍ਰਧਾਨ ਮੰਤਰੀ ਤੇ ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਨੇ ਆਖਿਆ ਕਿ ਪ੍ਰਧਾਨ ਮੰਤਰੀ ਟਰੂਡੋ ਪਹਿਲਾਂ ਵੀ ਇਹ ਆਖ ਚੁੱਕੇ ਹਨ ਕਿ 3 ਨਵੰਬਰ ਨੂੰ ਅਮਰੀਕਾ ਵਿੱਚ ਹੋਣ ਜਾ ਰਹੀਆਂ ਚੋਣਾਂ ਦਾ ਜੋ ਵੀ ਨਤੀਜਾ ਨਿਕਲੇਗਾ ਉਸ ਬਾਰੇ ਫੈਡਰਲ ਸਰਕਾਰ ਪਹਿਲਾਂ ਤੋਂ ਹੀ ਹਰ

NRI Post Desk · 2218 ਦਿਨ ਪਹਿਲਾਂ · ਅੱਪਡੇਟ 2218 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੈਨੇਡਾ ਲਈ ਅਹਿਮ ਹੋਵੇਗਾ ਅਮਰੀਕੀ ਚੋਣਾਂ ਦਾ ਨਤੀਜਾ : ਕ੍ਰਿਸਟੀਆ ਫਰੀਲੈਂਡ
📷 NRI Post Desk

ਟੋਰਾਂਟੋ (ਐਨ.ਆਰ.ਆਈ. ਮੀਡਿਆ) : ਟੋਰਾਂਟੋ ਗਲੋਬਲ ਫੋਰਮ ਸਾਹਮਣੇ ਦਿੱਤੇ ਗਏ ਵਰਚੂਅਲ ਭਾਸ਼ਣ ਵਿੱਚ ਕੈਨੇਡਾ ਦੀ ਡਿਪਟੀ ਪ੍ਰਧਾਨ ਮੰਤਰੀ ਤੇ ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਨੇ ਆਖਿਆ ਕਿ ਪ੍ਰਧਾਨ ਮੰਤਰੀ ਟਰੂਡੋ ਪਹਿਲਾਂ ਵੀ ਇਹ ਆਖ ਚੁੱਕੇ ਹਨ ਕਿ 3 ਨਵੰਬਰ ਨੂੰ ਅਮਰੀਕਾ ਵਿੱਚ ਹੋਣ ਜਾ ਰਹੀਆਂ ਚੋਣਾਂ ਦਾ ਜੋ ਵੀ ਨਤੀਜਾ ਨਿਕਲੇਗਾ ਉਸ ਬਾਰੇ ਫੈਡਰਲ ਸਰਕਾਰ ਪਹਿਲਾਂ ਤੋਂ ਹੀ ਹਰ ਪੱਖ ਤੇ ਨਜ਼ਰੀਏ ਨਾਲ ਤਿਆਰੀ ਕਰ ਰਹੀ ਹੈ।

ਸੰਬੰਧਿਤ ਖ਼ਬਰਾਂ

ਫਰੀਲੈਂਡ ਨੇ ਕਿਹਾ ਕਿ ਉਹ ਕੈਨੇਡੀਅਨਜ਼ ਨੂੰ ਇਹ ਭਰੋਸਾ ਦਿਵਾਉਣਾ ਚਾਹੁੰਦੀ ਹੈ ਕਿ ਜਿਵੇਂ ਅਸੀਂ 2016 ਵਿੱਚ ਸਾਵਧਾਨੀ ਨਾਲ ਤਿਆਰੀ ਕੀਤੀ ਸੀ ਉਸੇ ਤਰ੍ਹਾਂ ਹੀ ਅਸੀਂ ਇਸ ਵਾਰੀ ਵੀ ਚੋਣਾਂ ਦੇ ਸੰਭਾਵੀ ਨਤੀਜਿਆਂ ਬਾਰੇ ਤਿਆਰੀ ਕਰ ਰਹੇ ਹਾਂ। ਫਰੀਲੈਂਡ ਨੇ ਆਖਿਆ ਕਿ ਜਿਵੇਂ ਕਿ ਅਸੀਂ ਪਿਛਲੇ ਚਾਰ ਸਾਲਾਂ ਵਿੱਚ ਕਰਦੇ ਆਏ ਹਾਂ ਉਸੇ ਤਰ੍ਹਾਂ ਹੀ ਅਸੀਂ ਅੱਗੇ ਵੀ ਇਸ ਰਿਸ਼ਤੇ ਨੂੰ ਨਿਭਾਉਣਾ ਜਾਰੀ ਰੱਖਾਂਗੇ ਫਿਰ ਭਾਵੇਂ ਡੌਨਲਡ ਟਰੰਪ ਅਮਰੀਕਾ ਦੇ ਰਾਸ਼ਟਰਪਤੀ ਚੁਣੇ ਜਾਣ ਤੇ ਜਾਂ ਫਿਰ ਡੈਮੋਕ੍ਰੈਟਿਕ ਉਮੀਦਵਾਰ ਜੋਅ ਬਾਇਡਨ ਜਿੱਤਣ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!