|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਸੁਲਤਾਨਪੁਰ ਲੋਧੀ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਕੀਤੇ ਜਾ ਰਹੇ ਪ੍ਰਬੰਧਾਂ ਦਾ ਲਿਆ ਜਾਇਜਾ

ਸੁਲਤਾਨਪੁਰ ਲੋਧੀ : ਪੰਜਾਬ ਦੇ ਮੁੱਖ ਸਕੱਤਰ ਸ਼੍ਰੀ ਕਰਨ ਅਵਤਾਰ ਸਿੰਘ ਨੇ ਅੱਜ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਦੇ ਮੱਦੇਨਜ਼ਰ ਸੁਲਤਾਨਪੁਰ ਲੋਧੀ ਦੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ 30 ਸਤੰਬਰ ਤੋਂ ਪਹਿਲਾਂ-ਪਹਿਲਾਂ ਹਰ ਹਾਲ ਵਿੱਚ ਮੁਕੰਮਲ ਕਰ ਲਿਆ ਜਾਵੇਗਾ ਅੱਜ ਇਥੇ ਸੁਲਤਾਨਪੁਰ ਲੋਧੀ ਵਿਖੇ ਚੱਲ ਰਹੇ ਵਿਕਾਸ ਕਾਰਜ

NRI Post Desk · 2261 ਦਿਨ ਪਹਿਲਾਂ · 3 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸੁਲਤਾਨਪੁਰ ਲੋਧੀ : ਪੰਜਾਬ ਦੇ ਮੁੱਖ ਸਕੱਤਰ ਸ਼੍ਰੀ ਕਰਨ ਅਵਤਾਰ ਸਿੰਘ ਨੇ ਅੱਜ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਦੇ ਮੱਦੇਨਜ਼ਰ ਸੁਲਤਾਨਪੁਰ ਲੋਧੀ ਦੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ 30 ਸਤੰਬਰ ਤੋਂ ਪਹਿਲਾਂ-ਪਹਿਲਾਂ ਹਰ ਹਾਲ ਵਿੱਚ ਮੁਕੰਮਲ ਕਰ ਲਿਆ ਜਾਵੇਗਾ ਅੱਜ ਇਥੇ ਸੁਲਤਾਨਪੁਰ ਲੋਧੀ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲੈਣ ਮੌਕੇ ਅਧਿਕਾਰੀਆਂ ਨਾਲ ਗੱਲਬਾਤ ਦੌਰਾਨ ਮੁੱਖ ਸਕੱਤਰ,ਜਿਹਨਾਂ ਨਾਲ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਸ਼੍ਰੀ ਬੀ. ਪੁਰੂਸ਼ਾਰਥਾ ਅਤੇ ਆਈ. ਜੀ. ਸ਼੍ਰੀ ਨੌ ਨਿਹਾਲ ਸਿੰਘ ਵੀ ਮੌਜੂਦ ਸਨ, ਨੇ ਕਿਹਾ ਕਿ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ 5 ਤੋਂ 15 ਨਵੰਬਰ ਵਿਚਾਲੇ ਸ਼ਰਧਾਲੂਆਂ ਦਾ ਭਾਰੀ ਇੱਕਠ ਹੋਵੇਗਾ ਉਹਨਾਂ ਕਿਹਾ ਕਿ ਇਸ ਲਈ ਇਹ ਬੇਹੱਦ ਜਰੂਰੀ ਹੈ ਕਿ ਚੱਲ ਰਹੇ ਸਾਰੇ ਵਿਕਾਸ ਕਾਰਜ 30 ਸਤੰਬਰ ਤੋਂ ਪਹਿਲਾਂ-ਪਹਿਲਾਂ ਮੁਕਮੰਲ ਕਰ ਲਏ ਜਾਣ ਉਹਨਾਂ ਕਿਹਾ ਕਿ ਇਸ ਕੰਮ ਵਿਚ ਕਿਸੇ ਵੀ ਤਰਾਂ ਦੀ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਉਹਨਾਂ ਕਿਹਾ ਕਿ ਇਹ ਸਮਾਗਮ ਹਰ ਹਾਲ ਵਿੱਚ ਵਧੀਆ ਤਰਾਂ ਨਾਲ ਮੁਕਮੰਲ ਕਰਵਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ|

ਮੁੱਖ ਸਕੱਤਰ ਨੇ ਕਿਹਾ ਕਿ ਚੱਲ ਰਹੇ ਸਾਰੇ ਵਿਕਾਸ ਕਾਰਜਾਂ ਨੂੰ ਤੈਅ ਸਮੇਂ ਤੇ ਮੁਕੰਮਲ ਕਰਵਾਉਣ ਦੇ ਨਾਲ-ਨਾਲ ਹਰ ਅਧਿਕਾਰੀ-ਕਰਮਚਾਰੀ ਇਹ ਵੀ ਯਕੀਨੀ ਬਣਾਏ ਕਿ ਇਹ ਕੰਮ ਮਿਆਰ ਪੱਖੋਂ ਬਹੁਤ ਵਧੀਆ ਤੇ ਸੁਚੱਜੇ ਢੰਗ ਨਾਲ ਕੀਤੇ ਜਾਣ ਨਾਲ ਹੀ ਉਹਨਾਂ ਕਿਹਾ ਕਿ ਹਰ ਅਧਿਕਾਰੀ/ਕਰਮਚਾਰੀ ਦੀ ਇਹ ਨੈਤਿਕ ਜੁੰਮੇਵਾਰੀ ਬਣਦੀ ਹੈ ਕਿ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਕੀਤੇ ਜਾਣ ਵਾਲੇ ਇਹ ਕੰਮ ਉੱਚ ਦਰਜੇ ਦੇ ਹੋਣਉਹਨਾਂ ਕਿਹਾ ਕਿ ਸੁਲਤਾਨਪੁਰ ਲੋਧੀ ਦੇ ਵਸਨੀਕਾਂ ਲਈ ਇੱਕ ਵੱਡੇ ਤੋਹਫੇ ਵਜੋਂ ਸੂਬਾ ਸਰਕਾਰ ਨੇ ਇਹ ਫੈਸਲਾ ਲਿਆ ਹੈ ਕਿ ਸਥਾਨਕ ਬੇਬੇ ਨਾਨਕੀ ਮੈਮੋਰੀਅਲ ਯੂਨੀਵਰਸਿਟੀ ਕਾਲਜ ਫਾਰ ਗਰਲਜ ਵਿਖੇ 1 ਜੁਲਾਈ ਤੋਂ ਬੀ. ਸੀ. ਏ. ਅਤੇ ਬੀ. ਕਾਮ. ਵਾਲੇ ਪ੍ਰੋਫੈਸ਼ਨਲ ਕੋਰਸ ਚਾਲੂ ਕੀਤੇ ਜਾਣਗੇ ਉਹਨਾਂ ਕਿਹਾ ਕਿ ਇਸ ਨਾਲ ਇਸ ਇਲਾਕੇ ਦੇ ਪਿੰਡਾਂ ਦੀਆਂ ਧੀਆਂ ਨੂੰ ਮਿਆਰੀ ਸਿੱਖਿਆ ਹਾਸਲ ਕਰਨ ਵਿੱਚ ਇੱਕ ਵੱਡੀ ਸਹੂਲਤ ਹੋਵੇਗੀ

ਸੰਬੰਧਿਤ ਖ਼ਬਰਾਂ

ਉਹਨਾਂ ਕਿਹਾ ਕਿ ਪ੍ਰਕਾਸ਼ ਪੁਰਬ ਦੇ ਦੌਰਾਨ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਸੁਲਤਾਨਪੁਰ ਲੋਧੀ ਵਿਖੇ 280 ਏਕੜ ਜਮੀਨ ਤੇ 40 ਹਜਾਰ ਸ਼ਰਧਾਲੂਆਂ ਦੀ ਸਹੂਲਤ ਲਈ ਟੈਂਟ ਸਿਟੀ ਦਾ ਨਿਰਮਾਣ ਕੀਤਾ ਜਾਵੇਗਾ ਇਸੇ ਤਰਾਂ ਉਹਨਾਂ ਕਿਹਾ ਕਿ ਸ਼ਰਧਾਲੂਆਂ ਨੂੰ ਗੁਰੂਦੁਆਰਾ ਸਾਹਿਬ ਦੇ ਦਰਸ਼ਨ ਕਰਵਾਉਣ ਲਈ ਰੇਲ ਅਤੇ ਸੜਕ ਮਾਰਗ ਰਾਂਹੀ ਵੀ ਉੱਚੇਚੇ ਪ੍ਰਬੰਧ ਕੀਤੇ ਜਾਣਗੇ ਉਹਨਾਂ ਕਿਹਾ ਕਿ ਕਰੀਬ 2 ਕਿਲੋਮੀਟਰ ਖੇਤਰ ਵਿੱਚ ਕਾਲੀ ਵੇਂਈ ਦੇ ਨਾਲ-ਨਾਲ ਤਾਰ ਲਗਾਉਣ ਦਾ ਪ੍ਰਬੰਧ ਕੀਤਾ ਜਾੇਵਗਾ ਤਾਂ ਜੋ ਸਮਾਗਮ ਦੌਰਾਨ ਕਿਸੇ ਤਰਾ ਦੀ ਕੋਈ ਅਣਸੁਖਾਵੀ ਘਟਨਾ ਨਾ ਵਾਪਰੇ

ਇਸੇ ਤਰਾਂ ਉਹਨਾਂ ਕਿਹਾ ਕਿ ਕਪੂਰਥਲਾ ਵਿਖੇ ਸ਼੍ਰੀ ਗੁਰੁੂ ਨਾਨਕ ਦੇਵ ਜੀ ਨੂੰ ਸਮਰਪਿਤ ਇੱਕ ਬਾਇਓ ਡਾਇਵਰਸਿਟੀ ਪਾਰਕ 8 ਏਕੜ ਜਮੀਨ ਉਤੇ ਬਣਾਇਆ ਜਾਵੇਗਾ ਅਤੇ ਸੁਲਤਾਨਪੁਰ ਲੋਧੀ ਵਿਖੇ ਐਸ. ਡੀ. ਐਮ. ਦਫਤਰ ਦੇ ਸਾਹਮਣੇ ਨਾਨਕ ਬਗੀਚੀ ਵੀ ਬਣਾਈ ਜਾਵੇਗੀ ਇਸੇ ਤਰਾਂ ਉਹਨਾਂ ਕਿਹਾ ਕਿ ਸਮਾਗਮ ਦੇ ਦੌਰਾਨ ਲਾਈਟ ਅਤੇ ਸਾਊਂਡ ਸ਼ੋਅ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇਗਾ ਨਾਲ ਹੀ ਉਹਨਾਂ ਕਿਹਾ ਕਿ ਸਮਾਗਮ ਦੌਰਾਨ ਸਾਫ ਸਫਾਈ ਲੋਕਾਂ ਦੀ ਸਿਹਤ ਅਤੇ ਸੁਰੱਖਿਆ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀ ਡੀ. ਪੀ. ਐਸ. ਖਰਬੰਦਾ ਨੇ ਮੁੱਖ ਸਕੱਤਰ ਨੂੰ ਜਿਲੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਬਾਰੇ ਵਿਸਤਰਿਤ ਜਾਣਕਾਰੀ ਦਿੱਤੀ ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲਾ ਪੁਲਿਸ ਮੁਖੀ ਸਤਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਤੇ ਬਬੀਤਾ ਕਲੇਰ, ਕਮਿਸ਼ਨਰ ਨਗਰ ਨਿਗਮ ਫਗਵਾੜਾ ਬਖਤਾਵਰ ਸਿੰਘ, ਉੱਪ ਮੰਡਲ ਮੈਜਿਸਟਰੇਟ ਨਵਨੀਤ ਕੌਰ ਬੱਲ, ਵਰਿੰਦਰਪਾਲ ਸਿੰਘ ਬਾਜਵਾ, ਡਾ. ਜੈ ਇੰਦਰ ਸਿੰਘ, ਐਸ. ਪੀ. ਤੇਜਬੀਰ ਸਿੰਘ ਹੁੰਦਲ,ਡੀ. ਐਸ. ਪੀ. ਵਿਸ਼ਾਲਜੀਤ ਸਿੰਘ ਤੇ ਡਾ. ਮੁਕੇਸ਼ ਕੁਮਾਰ, ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਬਰਜਿੰਦਰ ਸਿੰਘ, ਡਵੀਜਨ ਫੋਰੈਸਟ ਅਫਸਰ ਜਲੰਧਰ ਰਾਜੇਸ਼ ਗੁਲਾਟੀ, ਤਹਿਸੀਲਦਾਰ ਸੁਲਤਾਪੁਰ ਲੋਧੀ ਸੀਮਾ ਸਿੰਘ, ਐਕਸੀਅਨ ਵਰਿੰਦਰ ਕੁਮਾਰ, ਫਾਰੈਸਟ ਰੇਂਜ ਅਫਸਰ ਦਵਿੰਦਰ ਪਾਲ ਸਿੰਘ, ਗੁਰੂਦੁਆਰਾ ਬੇਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਅਤੇ ਹੋਰ ਵੀ ਹਾਜਰ ਸਨ|

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!