|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਸੁਲਤਾਨਪੁਰ ਲੋਧੀ ਵਿਖੇ ਸਿਵਲ ਹਸਪਤਾਲ ਦੀ ਕਾਇਆ ਕਲਪ

ਸੁਲਤਾਨਪੁਰ ਲੋਧੀ (ਇੰਦਰਜੀਤ ਸਿੰਘ) : ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਸਿਵਲ ਹਸਪਤਾਲ ਦੀ ਕਾਇਆ ਕਲਪ ਕਰ ਦਿੱਤੀ ਗਈ ਹੈ। ਸੂਬੇ ਦੇ ਸਿਹਤ ਮੰਤਰੀ ਸ.ਬਲਬੀਰ ਸਿੰਘ ਸਿੱਧੂ ਅਤੇ ਸੈਰ ਸਪਾਟਾ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਿਵਲ ਹਸਪਤਾਲ ਵਿਖੇ ਨਵੇਂ ਸਥਾਪਿਤ ਕੀਤੇ ਆਈ.ਸੀ.ਯੂ ,ਟਰੋਮਾ ਸੈਂਟਰ ਅਤੇ ਐਮਰਜੈਂਸ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸੁਲਤਾਨਪੁਰ ਲੋਧੀ (ਇੰਦਰਜੀਤ ਸਿੰਘ) : ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਸਿਵਲ ਹਸਪਤਾਲ ਦੀ ਕਾਇਆ ਕਲਪ ਕਰ ਦਿੱਤੀ ਗਈ ਹੈ। ਸੂਬੇ ਦੇ ਸਿਹਤ ਮੰਤਰੀ ਸ.ਬਲਬੀਰ ਸਿੰਘ ਸਿੱਧੂ ਅਤੇ ਸੈਰ ਸਪਾਟਾ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਿਵਲ ਹਸਪਤਾਲ ਵਿਖੇ ਨਵੇਂ ਸਥਾਪਿਤ ਕੀਤੇ ਆਈ.ਸੀ.ਯੂ ,ਟਰੋਮਾ ਸੈਂਟਰ ਅਤੇ ਐਮਰਜੈਂਸੀ ਵਾਰਡ ਦਾ ਉਦਘਾਟਨ 30 ਅਕਤੂਬਰ ਨੂੰ ਕੀਤਾ ਜਾਵੇਗਾ। ਵਿਧਾਇਕ ਸ੍ਰੀ ਨਵਤੇਜ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੁਲਤਾਨਪੁਰ ਲੋਧੀ ਵਿਖੇ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਸਿਵਲ ਹਸਪਤਾਲ ਦੇ ਨਵੀਨੀਕਰਨ ਦੇ ਹੁਕਮ ਦਿੱਤੇ ਗਏ ਸਨ ਅਤੇ ਸਿਹਤ ਵਿਭਾਗ ਵਲੋਂ ਬਹੁਤ ਹੀ ਥੋੜੇ ਸਮੇਂ ਵਿੱਚ ਸਿਵਲ ਹਸਪਤਾਲ ਦੀ ਨੁਹਾਰ ਬਦਲ ਦਿੱਤੀ ਗਈ ਹੈ।

ਸੰਬੰਧਿਤ ਖ਼ਬਰਾਂ

ਜ਼ਿਕਰਯੋਗ ਹੈ ਕਿ ਸਿਵਲ ਹਸਪਤਾਲ ਵਿਖੇ ਪੂਰੀ ਤਰ੍ਹਾਂ ਏ.ਸੀ ਆਈ.ਸੀ.ਯੂ ਵਾਰਡ ਤਿਆਰ ਕੀਤਾ ਗਿਆ ਹੈ ਜਿਸ ਵਿਚ ਮਲਟੀ ਪੈਰਾਮੌਨੀਟਰ ਦੀ ਸਹੂਲਤ ਵੀ ਹੈ ਜਿਸ ਰਾਹੀਂ ਮਰੀਜ਼ ਦੇ ਸਾਹ,ਖੂਨ ਦੇ ਦਬਾਅ ਅਤੇ ਦਿਲ ਦੀ ਧੜਕਨ ਬਾਰੇ ਪ੍ਰਤੀ ਸੈਕਿੰਡ ਜਾਣਕਾਰੀ ਮਿਲਦੀ ਹੈ। ਇਸ ਤੋਂ ਇਲਾਵਾ ਗੰਭੀਰ ਮਰੀਜ਼ਾਂ ਦੇ ਇਲਾਜ ਲਈ 16 ਬੈੱਡ ਸਥਾਪਿਤ ਕੀਤੇ ਗਏ ਹਨ। ਇਸੇ ਤਰ੍ਹਾਂ ਛੇ ਬੈੱਡਾਂ ਵਾਲਾ ਐਮਰਜੈਂਸੀ ਵਾਰਡ ਵੀ ਤਿਆਰ ਕੀਤਾ ਗਿਆ ਹੈ ਜਿਸ ਵਿੱਚ ਸੈਂਟਰਲ ਆਕਸੀਜਨ ਸਪਲਾਈ ਦੀ ਵਿਵਸਥਾ ਕੀਤੀ ਗਈ ਹੈ। ਸਿਵਲ ਹਸਪਤਾਲ ਵਿੱਚ ਦਿਲ ਨਾਲ ਸਬੰਧਿਤ ਬਿਮਾਰੀਆਂ ਦੇ ਇਲਾਜ ਲਈ ਡੀਫਾਈਬ੍ਰੀਲੇਟਰ ਸਥਾਪਿਤ ਕੀਤਾ ਗਿਆ ਹੈ।

ਇਸ ਦੀ ਦਿਲ ਦੀ ਗਤੀ ਰੁਕਣ ਦੇ ਮਾਮਲਿਆਂ ਦੇ ਇਲਾਜ ਲਈ ਵਰਤੋਂ ਕੀਤੀ ਜਾਂਦੀ ਹੈ। ਐਮਰਜੈਂਸੀ ਸੇਵਾਵਾਂ ਲਈ ਟਰੋਮਾ ਸੈਂਟਰ ਵਿਚ ਇੱਕ 100 ਯੂਨਿਟ ਵਾਲੀ ਬਲੱਡ ਬੈਂਕ ਵੀ ਸਥਾਪਿਤ ਕੀਤੀ ਗਈ ਹੈ ਤਾਂ ਜੋ ਐਕਸੀਡੈਂਟ ਅਤੇ ਸਰਜੀਕਲ ਐਮਰਜੈਂਸੀ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਸ.ਚੀਮਾ ਨੇ ਦੱਸਿਆ ਕਿ ਇਹ ਹਸਪਤਾਲ ਨਾ ਸਿਰਫ ਸੁਲਤਾਨਪੁਰ ਲੋਧੀ ਵਿਖੇ ਆਧੁਨਿਕ ਇਲਾਜ ਸਹੂਲਤਾਂ ਮੁਹੱਈਆ ਕਰਵਾਏਗਾ ਸਗੋਂ ਮਖੂ,ਕਪੂਰਥਲਾ,ਤਰਨਤਾਰਨ ਅਤੇ ਸ਼ਾਹਕੋਟ ਦੇ ਖੇਤਰ ਤੱਕ ਲੋਕਾਂ ਨੂੰ ਇਲਾਜ ਦੀ ਸਹੂਲਤ ਮਿਲੇਗੀ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!