|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਬਗ਼ਾਵਤ: ਪੁਲਿਸ ਨਾਲ ਝੜਪ, SHO ਜ਼ਖਮੀ

ਸੰਗਰੂਰ (ਪਾਇਲ): ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਅੱਜ ਹੋਈ ਹੜਤਾਲ ਦੌਰਾਨ ਪੂਰੇ ਸੂਬੇ ਵਿੱਚ ਵੱਡਾ ਹੰਗਾਮਾ ਹੋ ਰਿਹਾ ਹੈ। ਇਸੇ ਵਿਚਾਲੇ ਇਕ ਹੋ ਵੱਡੀ ਖਬਰ ਸਾਹਮਣੇ ਆਈ ਜਦੋਂ ਸੰਗਰੂਰ ਵਿੱਚ ਇਕ ਮੁਲਾਜ਼ਮ ਨੇ ਪੈਟਰੋਲ ਪਾ ਕੇ ਖੁਦ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ। ਮੁਲਾਜ਼ਮ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਧੂਰੀ ਦੇ ਐਸਐਚਓ (SHO) ਝੁਲਸ ਗਏ। ਐਸਐਚਓ ਨੂੰ ਹਸਪਤਾਲ ਵਿੱਚ

NRI Post Desk · 366 ਦਿਨ ਪਹਿਲਾਂ · ਅੱਪਡੇਟ 366 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਬਗ਼ਾਵਤ: ਪੁਲਿਸ ਨਾਲ ਝੜਪ, SHO ਜ਼ਖਮੀ
📷 NRI Post Desk

ਸੰਗਰੂਰ (ਪਾਇਲ): ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਅੱਜ ਹੋਈ ਹੜਤਾਲ ਦੌਰਾਨ ਪੂਰੇ ਸੂਬੇ ਵਿੱਚ ਵੱਡਾ ਹੰਗਾਮਾ ਹੋ ਰਿਹਾ ਹੈ। ਇਸੇ ਵਿਚਾਲੇ ਇਕ ਹੋ ਵੱਡੀ ਖਬਰ ਸਾਹਮਣੇ ਆਈ ਜਦੋਂ ਸੰਗਰੂਰ ਵਿੱਚ ਇਕ ਮੁਲਾਜ਼ਮ ਨੇ ਪੈਟਰੋਲ ਪਾ ਕੇ ਖੁਦ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ। ਮੁਲਾਜ਼ਮ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਧੂਰੀ ਦੇ ਐਸਐਚਓ (SHO) ਝੁਲਸ ਗਏ। ਐਸਐਚਓ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਐਸਐਚਓ ਦੇ ਝੁਲਸਣ ਤੋਂ ਬਾਅਦ, ਪੁਲਿਸ ਵਾਲਿਆਂ ਨੇ ਰੋਡਵੇਜ਼ ਮੁਲਾਜ਼ਮ ਦੀ ਕਥਿਤ ਤੌਰ 'ਤੇ ਜਮ ਕੇ ਧੁਨਾਈ ਕੀਤੀ।

ਸੰਬੰਧਿਤ ਖ਼ਬਰਾਂ

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਵਲੋਂ ਅੱਜ ਕਿਲੋਮੀਟਰ ਸਕੀਮ ਬੱਸਾਂ ਦੇ ਟੈਂਡਰ ਖੋਲ੍ਹੇ ਜਾਣੇ ਸਨ ਅਤੇ ਇਸ ਦੇ ਵਿਰੋਧ ਵਿਚ ਪਨਬਸ, ਪੰਜਾਬ ਰੋਡਵੇਜ਼ ਪੀ.ਆਰ. ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੇ ਟੈਂਡਰ ਰੱਦ ਕੀਤੇ ਜਾਣ ਅਤੇ ਪੰਜਾਬ ਬੰਦ ਦੀ ਕਾਲ ਦਿੱਤੀ ਸੀ ਪਰ ਟੈਂਡਰ ਤੋਂ ਪਹਿਲਾਂ ਹੀ ਵੱਡੀ ਗਿਣਤੀ ਵਿਚ ਮੁੱਖ ਆਗੂਆਂ ਨੂੰ ਪੁਲਿਸ ਨੇ ਕਾਬੂ ਕਰ ਲਿਆ। ਸੂਬਾ ਪੱਧਰੀ ਆਗੂਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਯੂਨੀਅਨ ਨੇ ਤੁਰੰਤ ਪ੍ਰਤੀਕਰਮ ਦਿੰਦੇ ਹੋਏ ਪੰਜਾਬ ਭਰ ਦੇ ਬੱਸ ਸਟੈਂਡ ਬੰਦ ਕਰਨ ਦਾ ਐਲਾਨ ਕਰ ਦਿੱਤਾ। ਨਤੀਜੇ ਵਜੋਂ ਸਾਰੇ ਜ਼ਿਲ੍ਹਿਆਂ ਵਿਚ ਸਰਕਾਰੀ ਬੱਸਾਂ ਦਾ ਪਹੀਆ ਪੂਰੀ ਤਰ੍ਹਾਂ ਰੁਕ ਗਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਬਗ਼ਾਵਤ: ਪੁਲਿਸ ਨਾਲ ਝੜਪ, SHO ਜ਼ਖਮੀ — NRI Post