|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਜਨਮਦਿਨ ਮੌਕੇ ਜਾਣੋ ਰਿਚਾ ਚੱਢਾ ਦੀ ਜ਼ਿੰਦਗੀ ਨਾਲ ਜੁੜੀਆਂ ਕੁਝ ਦਿਲਚਸਪਲ ਗੱਲਾਂ ਬਾਰੇ

ਮੁੰਬਈ: ਬਾਲੀਵੁੱਡ ਅਦਾਕਾਰਾ ਰਿਚਾ ਚੱਢਾ ਅੱਜ ਆਪਣਾ 33ਵਾਂ ਜਨਮਦਿਨ ਮਨਾ ਰਹੀ ਹੈ। ਅਦਾਕਾਰਾ ਨੇ ਹਿੰਦੀ ਸਿਨੇਮਾ ਵਿਚ ਆਪਣੇ ਵਧੀਆ ਅਭਿਨੈ ਨਾਲ ਲੋਕਾਂ ਦੇ ਦਿਲਾਂ ’ਚ ਖਾਸ ਪਛਾਣ ਬਣਾਈ ਹੈ। ਇੰਨਾ ਹੀ ਨਹੀਂ ਰਿਚਾ ਆਪਣੇ ਬੋਲਡ ਲੁੱਕ ਨਾਲ ਵੀ ਫੈਨਜ਼ ਦਾ ਦਿਲ ਜਿੱਤਣ ਵਿਚ ਸਫਲ ਰਹੀ ਹੈ। ਅਦਾਕਾਰਾ ਕਦੇ ਵੀ ਕਿਸੇ ਮੁੱਦੇ ’ਤੇ ਆਪਣੇ ਮਨ ਦੀ ਗੱਲ ਕਹਿਣ ਤੋਂ ਪਿੱਛੇ ਨਹੀਂ ਰਹਿੰਦੀ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਮੁੰਬਈ: ਬਾਲੀਵੁੱਡ ਅਦਾਕਾਰਾ ਰਿਚਾ ਚੱਢਾ ਅੱਜ ਆਪਣਾ 33ਵਾਂ ਜਨਮਦਿਨ ਮਨਾ ਰਹੀ ਹੈ। ਅਦਾਕਾਰਾ ਨੇ ਹਿੰਦੀ ਸਿਨੇਮਾ ਵਿਚ ਆਪਣੇ ਵਧੀਆ ਅਭਿਨੈ ਨਾਲ ਲੋਕਾਂ ਦੇ ਦਿਲਾਂ ’ਚ ਖਾਸ ਪਛਾਣ ਬਣਾਈ ਹੈ। ਇੰਨਾ ਹੀ ਨਹੀਂ ਰਿਚਾ ਆਪਣੇ ਬੋਲਡ ਲੁੱਕ ਨਾਲ ਵੀ ਫੈਨਜ਼ ਦਾ ਦਿਲ ਜਿੱਤਣ ਵਿਚ ਸਫਲ ਰਹੀ ਹੈ। ਅਦਾਕਾਰਾ ਕਦੇ ਵੀ ਕਿਸੇ ਮੁੱਦੇ ’ਤੇ ਆਪਣੇ ਮਨ ਦੀ ਗੱਲ ਕਹਿਣ ਤੋਂ ਪਿੱਛੇ ਨਹੀਂ ਰਹਿੰਦੀ। ਆਓ ਅੱਜ ਉਨ੍ਹਾਂ ਦੇ ਜਨਮਦਿਨ ਮੌਕੇ ਜਾਣਦੇ ਹਾਂ ਕੁਝ ਦਿਲਚਸਪ ਗੱਲਾਂ ਬਾਰੇ।

ਕਰੀਅਰ ਦੀ ਸ਼ੁਰੂਆਤ

ਰਿਚਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਮਾਡਲਿੰਗ ਨਾਲ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਫਿਲਮ ‘ਓਏ ਲੱਕੀ ! ਲੱਕੀ ਓਏ’ ਨਾਲ ਬਾਲੀਵੁੱਡ ਇੰਡਸਟਰੀ ਵਿਚ ਡੈਬਿਊ ਕੀਤਾ। ਫਿਲਮ ਵਿਚ ਅਦਾਕਾਰਾ ਦੇ ਕਿਰਦਾਰ ਨੂੰ ਖੂਬ ਸ਼ਾਬਾਸ਼ੀ ਮਿਲੀ। ਇਸ ਤੋਂ ਬਾਅਦ ਰਿਚਾ ਅਨੁਰਾਗ ਕਸ਼ਿਅਪ ਦੀ ਫਿਲਮ ‘ਗੈਂਗਸ ਆਫ ਵਾਸੇਪੁਰ’ ਵਿਚ ਨਜ਼ਰ ਆਈ। ਫਿਲਮ ਵਿਚ ਅਦਾਕਾਰਾ ਨੇ ਨਗਮਾ ਖਾਤੂਨ ਦਾ ਕਿਰਦਾਰ ਨਿਭਾਇਆ, ਜਿਸ ਨੂੰ ਲੋਕਾਂ ਨੇ ਖੂਬ ਪਸੰਦ ਕੀਤਾ।

ਸੰਬੰਧਿਤ ਖ਼ਬਰਾਂ

ਇਸ ਫਿਲਮ ਨੂੰ ਇੰਨਾ ਪਸੰਦ ਕੀਤਾ ਗਿਆ ਕਿ ਅਦਾਕਾਰਾ ਮੁੜ ‘ਗੈਂਗਸ ਆਫ ਵਾਸੇਪੁਰ-2’ ਵਿਚ ਨਜ਼ਰ ਆਈ ਅਤੇ ਇਕ ਵਾਰ ਫਿਰ ਉਨ੍ਹਾਂ ਨੇ ਆਪਣੇ ਅਭਿਨੈ ਨਾਲ ਆਪਣੇ ਆਲੋਚਕਾਂ ਦਾ ਮੁੰਹ ਬੰਦ ਕਰ ਦਿੱਤਾ। ਸਾਲ 2013 ਵਿਚ ਅਦਾਕਾਰਾ ਦੀਆਂ ਤਿੰਨ ਸੁਪਰਹਿੱਟ ਫਿਲਮਾਂ ‘ਫੁਕਰੇ’, ‘ਸ਼ਾਰਟਸ’ ਅਤੇ ‘ਰਾਮ-ਲੀਲਾ’ ਰਿਲੀਜ਼ ਹੋਈਆਂ। ਫਿਲਮਾਂ ਵਿਚ ਉਨ੍ਹਾਂ ਦੀ ਵਧੀਆ ਐਕਟਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ।

ਕੰਮ ਦੀ ਗੱਲ ਕਰੀਏ ਤਾਂ ਰਿਚਾ ਇਨ੍ਹੀਂ ਦਿਨੀਂ ਆਪਣੀਆਂ ਕਈ ਆਉਣ ਵਾਲੀਆਂ ਫਿਲਮਾਂ ਦੀ ਸ਼ੂਟਿੰਗ ਵਿਚ ਰੁੱਝੀ ਹੋਈ ਹੈ। ਅਦਾਕਾਰਾ ਜਲਦ ਹੀ ਕੰਗਨਾ ਦੀ ਫਿਲਮ ‘ਪੰਗਾ’ ਵਿਚ ਨਜ਼ਰ ਆਵੇਗੀ। ਫਿਲਮ ਅਗਲੇ ਮਹੀਨੇ ਯਾਨੀ 24 ਜਨਵਰੀ ਨੂੰ ਰਿਲੀਜ਼ ਹੋਵੇਗੀ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!